ਵਿੱਕੀ ਮਿੱਡੂਖੇੜਾ ਕਤਲ ਮਾਮਲੇ ’ਚ ਵੱਡੀ ਅਪਡੇਟ, ਸ਼ਗਨਪ੍ਰੀਤ ਖ਼ਿਲਾਫ਼ ਸਖ਼ਤ ਕਾਰਵਾਈ ਦੀ ਤਿਆਰੀ
Friday, Jun 30, 2023 - 06:35 PM (IST)
 
            
            ਚੰਡੀਗੜ੍ਹ : ਪੰਜਾਬ ਪੁਲਸ ਵਲੋਂ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਥਿਤ 'ਮੈਨੇਜਰ' ਸ਼ਗਨਪ੍ਰੀਤ ’ਤੇ ਸ਼ਿਕੰਜਾ ਕੱਸਣ ਦੀ ਤਿਆਰੀ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਗਨਪ੍ਰੀਤ ਫਿਲਹਾਲ ਇਸ ਸਮੇਂ ਆਸਟ੍ਰੇਲੀਆ ਵਿਚ ਰਹਿ ਰਿਹਾ ਹੈ। ਜਿਸ ਖ਼ਿਲਾਫ਼ ਰੈੱਡ ਕਾਰਨਰ ਨੋਟਿਸ ਜਾਰੀ ਹੋ ਸਕਦਾ ਹੈ। ਯਾਦ ਰਹੇ ਕਿ 7 ਮਈ 2021 ਨੂੰ ਯੂਥ ਅਕਾਲੀ ਦਲ ਦੇ ਸਿਰਕੱਢ ਆਗੂ ਵਿੱਕੀ ਮਿੱਡੂਖੇੜਾ ਦਾ ਮੋਹਾਲੀ ਦੇ ਸੈਕਟਰ 70 ਵਿਚ ਕਤਲ ਹੋਇਆ ਸੀ ਜਿਸ ’ਚ ਸ਼ਗਨਪ੍ਰੀਤ ਦਾ ਨਾਂ ਸਾਹਮਣੇ ਆਇਆ ਸੀ।
ਇਹ ਵੀ ਪੜ੍ਹੋ : ਲਾਰੈਂਸ ਗੈਂਗ ਨੂੰ ਲੈ ਕੇ ਵੱਡਾ ਖ਼ੁਲਾਸਾ, ਇਸ ਤਰ੍ਹਾਂ ਆਪਰੇਟ ਕੀਤੀ ਜਾ ਰਹੀ ਸੈਂਕੜੇ ਸ਼ੂਟਰਾਂ ਵਾਲੀ ਗੈਂਗ
ਹੁਣ ਤੱਕ ਦੀ ਜਾਂਚ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਸ਼ਗਨਪ੍ਰੀਤ ਨੇ ਕਾਤਲਾਂ ਦੇ ਠਹਿਰਣ ਤੋਂ ਲੈ ਕੇ ਹੋਰ ਚੀਜ਼ਾਂ ਦਾ ਪ੍ਰਬੰਧ ਕੀਤਾ ਸੀ। ਤਫਤੀਸ਼ ’ਚ ਇਹ ਵੀ ਸਾਹਮਣੇ ਆਇਆ ਹੈ ਕਿ ਮੂਸੇਵਾਲਾ ਦਾ ਕਤਲ ਇਸ ਲਈ ਹੋਇਆ ਕਿ ਸ਼ਗਨਪ੍ਰੀਤ ਉਸ ਦਾ ਕਰੀਬੀ ਸੀ। ਉਸ ਵੇਲੇ ਤੋਂ ਇਹ ਨਾਮ ਚਰਚਾ ਵਿਚ ਹੈ। ਹੁਣ ਸ਼ਗਨਪ੍ਰੀਤ ’ਤੇ ਐਕਸ਼ਨ ਦੀ ਤਿਆਰੀ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਫਿਲਹਾਲ ਇਥੇ ਇਹ ਵੀ ਦੇਖਣਾ ਹੋਵੇਗਾ ਕਿ ਪੁਲਸ ਦਾ ਅਗਲਾ ਕਦਮ ਕੀ ਹੁੰਦਾ ਹੈ ਅਤੇ ਸ਼ਗਨਪ੍ਰੀਤ ਖ਼ਿਲਾਫ਼ ਕੀ ਕਾਰਵਾਈ ਅਮਲ ਵਿਚ ਲਿਆਂਦੀ ਜਾਂਦੀ ਹੈ।
ਇਹ ਵੀ ਪੜ੍ਹੋ : ਹਵਸ ’ਚ ਅੰਨ੍ਹੇ 55 ਸਾਲਾ ਤਾਏ ਨੇ ਸ਼ਰਮਸਾਰ ਕੀਤੀ ਇਨਸਾਨੀਅਤ, 3 ਸਾਲਾ ਭਤੀਜੀ ਨਾਲ ਟੱਪੀਆਂ ਹੱਦਾਂ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            