ਪਾਸਟਰ ਅੰਕੁਰ ਨਰੂਲਾ ਦੇ ਬਿਆਨ 'ਤੇ ਭੜਕਿਆ ਜਲੰਧਰ 'ਚ ਕਤਲ ਕੀਤੀ ਕੁੜੀ ਦਾ ਪਰਿਵਾਰ, ਕਿਹਾ...

Sunday, Dec 21, 2025 - 05:08 PM (IST)

ਪਾਸਟਰ ਅੰਕੁਰ ਨਰੂਲਾ ਦੇ ਬਿਆਨ 'ਤੇ ਭੜਕਿਆ ਜਲੰਧਰ 'ਚ ਕਤਲ ਕੀਤੀ ਕੁੜੀ ਦਾ ਪਰਿਵਾਰ, ਕਿਹਾ...

ਜਲੰਧਰ (ਸੋਨੂੰ)- ਜਲੰਧਰ ਵਿਚ ਜਬਰ-ਜ਼ਿਨਾਹ ਮਗਰੋਂ ਕਤਲ ਕੀਤੀ 13 ਸਾਲਾ ਕੁੜੀ ਦੇ ਮਾਮਲੇ ਸਬੰਧੀ ਪਾਸਟਰ ਅੰਕੁਰ ਨਰੂਲਾ ਵੱਲੋਂ ਦਿੱਤੇ ਗਏ ਬਿਆਨ ਨੇ ਇਕ ਨਵਾਂ ਵਿਵਾਦ ਛੇੜ ਦਿੱਤਾ ਹੈ। ਮੁਲਜ਼ਮ ਹਰਮਿੰਦਰ ਸਿੰਘ ਉਰਫ਼ ਰਿੰਪੀ ਬਾਰੇ ਦਿੱਤੇ ਬਿਆਨ ਨੇ ਪੀੜਤ ਪਰਿਵਾਰ ਵਿੱਚ ਵਿਆਪਕ ਰੋਸ ਪੈਦਾ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਪਾਸਟਰ ਅੰਕੁਰ ਨਰੂਲਾ ਨੇ ਇਕ ਬਿਆਨ 'ਚ ਕਿਹਾ ਸੀ ਕਿ ਉਨ੍ਹਾਂ ਦਾ ਮਿਸ਼ਨ ਪਾਪੀਆਂ ਨੂੰ ਮੁਆਫ਼ੀ ਦਾ ਪ੍ਰਚਾਰ ਕਰਨਾ ਹੈ ਅਤੇ ਚਰਚ ਨੂੰ ਇਕ ਅਧਿਆਤਮਿਕ ਹਸਪਤਾਲ ਦੱਸਿਆ ਸੀ। ਬਾਈਬਲ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਯਿਸੂ ਧਰਮੀਆਂ ਲਈ ਨਹੀਂ ਹੈ, ਸਗੋਂ ਪਾਪੀਆਂ ਅਤੇ ਗਲਤੀਆਂ ਕਰਨ ਵਾਲਿਆਂ ਲਈ ਹੈ, ਜਿਨ੍ਹਾਂ ਨੂੰ ਪਰਮੇਸ਼ੁਰ ਮਾਫ਼ ਕਰਦਾ ਹੈ।

ਇਹ ਵੀ ਪੜ੍ਹੋ: ਨਿਊਜ਼ੀਲੈਂਡ 'ਚ ਹੋਏ ਨਗਰ ਕੀਰਤਨ ਦੇ ਵਿਰੋਧ ਦੀ ਸੁਖਬੀਰ ਬਾਦਲ ਨੇ ਕੀਤੀ ਸਖ਼ਤ ਨਿੰਦਾ

PunjabKesari

ਅੰਕੁਰ ਨਰੂਲਾ ਦੇ ਇਸ ਬਿਆਨ ਮਗਰੋਂ ਕੁੜੀ ਦਾ ਪੀੜਤ ਪਰਿਵਾਰ ਮੀਡੀਆ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਨਾ ਸਿਰਫ਼ ਪੰਜਾਬ ਸਗੋਂ ਪੂਰਾ ਦੇਸ਼ ਉਨ੍ਹਾਂ ਦੀ ਧੀ ਨਾਲ ਹੋਈ ਬੇਰਹਿਮੀ ਅਤੇ ਮੌਤ ਤੋਂ ਦੁਖ਼ੀ ਹੈ ਪਰ ਕੁਝ ਪ੍ਰਭਾਵਸ਼ਾਲੀ ਲੋਕ ਇਸ ਸੰਵੇਦਨਸ਼ੀਲ ਮਾਮਲੇ ਨੂੰ ਗੁੰਝਲਦਾਰ ਬਣਾ ਕੇ ਝੂਠਾ ਪ੍ਰਚਾਰ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਪਰਿਵਾਰ ਨੇ ਸਵਾਲ ਕੀਤਾ ਕਿ ਜੇਕਰ ਦੋਸ਼ੀਆਂ ਨੂੰ ਮੁਆਫ਼ ਕਰਨਾ ਇੰਨਾ ਜ਼ਰੂਰੀ ਹੈ ਤਾਂ ਭਾਰਤੀ ਜੇਲ੍ਹਾਂ 'ਚ ਬੰਦ ਕਤਲ ਅਤੇ ਜਬਰ-ਜ਼ਿਨਾਹ ਦੇ ਦੋਸ਼ੀਆਂ ਨੂੰ ਰਿਹਾਅ ਕਿਉਂ ਨਹੀਂ ਕੀਤਾ ਜਾ ਰਿਹਾ? ਉਨ੍ਹਾਂ ਨੇ ਵਿਅੰਗ ਨਾਲ ਕਿਹਾ ਕਿ ਪਾਸਟਰ ਅੰਕੁਰ ਨਰੂਲਾ ਨੂੰ ਸਾਰੀਆਂ ਜੇਲ੍ਹਾਂ ਖਾਲੀ ਕਰ ਦੇਣੀਆਂ ਚਾਹੀਦੀਆਂ ਹਨ, ਅਜਿਹੇ ਦੋਸ਼ੀਆਂ ਨੂੰ ਆਪਣੇ ਘਰ ਲੈ ਜਾਣਾ ਚਾਹੀਦਾ ਹੈ ਅਤੇ ਉਨ੍ਹਾਂ ਦੇ ਪਾਪ ਮੁਆਫ਼ ਕਰਨੇ ਚਾਹੀਦੇ ਹਨ।

ਇਹ ਵੀ ਪੜ੍ਹੋ: ਪੰਜਾਬ ਦੇ ਇਨ੍ਹਾਂ 3 ਸ਼ਹਿਰਾਂ ਨੂੰ ਦਿੱਤਾ ਗਿਆ 'ਹੋਲੀ ਸਿਟੀ' ਦਾ ਦਰਜਾ, ਨੋਟੀਫਿਕੇਸ਼ਨ ਕੀਤੀ ਗਈ ਜਾਰੀ

ਪਰਿਵਾਰ ਬੋਲਿਆ, ਪਾਸਟਰ ਬਲਜਿੰਦਰ ਨੂੰ ਮੁਆਫ਼ ਕਿਉਂ ਨਹੀਂ ਕੀਤਾ
ਪਰਿਵਾਰ ਨੇ ਇਹ ਵੀ ਕਿਹਾ ਕਿ ਪਾਸਟਰ ਵੱਲੋਂ ਦੋਸ਼ੀ ਲਈ ਮੁਆਫ਼ੀ ਦਾ ਬਿਆਨ ਕੁਝ ਅਜਿਹਾ ਹੈ, ਜੋ ਇਸ ਘਿਨਾਉਣੀ ਘਟਨਾ ਤੋਂ ਬਾਅਦ ਕਦੇ ਕਿਸੇ ਹੋਰ ਨੇ ਨਹੀਂ ਕਿਹਾ। ਉਨ੍ਹਾਂ ਕਿਹਾ ਕਿ ਸਾਡੇ ਜ਼ਖ਼ਮਾਂ 'ਤੇ ਲੂਣ ਭੁੱਕਿਆ ਗਿਆ ਹੈ। ਉਨ੍ਹਾਂ ਇਲਜ਼ਾਮ ਲਗਾਇਆ ਕਿ ਇਸ ਤੋਂ ਪਤਾ ਲੱਗਦਾ ਹੈ ਕਿ ਦੋਸ਼ੀ ਪਾਸਟਰ ਦੇ ਨੇੜੇ ਹੈ। ਉਨ੍ਹਾਂ ਇਹ ਵੀ ਸਵਾਲ ਕੀਤਾ ਕਿ ਇਕ ਹੋਰ ਪਾਸਟਰ ਬਲਜਿੰਦਰ, ਜੋਕਿ ਜਬਰ-ਜ਼ਿਨਾਹ ਦੇ ਦੋਸ਼ ਵਿੱਚ ਜੇਲ੍ਹ ਦੀ ਸਜ਼ਾ ਕੱਟ ਰਿਹਾ ਹੈ। ਉਸ ਨੂੰ ਉਸ ਦੇ ਪਾਪਾਂ ਲਈ ਮੁਆਫ਼ ਕਿਉਂ ਨਹੀਂ ਕੀਤਾ ਗਿਆ। ਪੀੜਤ ਪਰਿਵਾਰ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਪਾਸਟਰ ਅੰਕੁਰ ਨਰੂਲਾ ਨੂੰ ਅਜਿਹਾ ਬਿਆਨ ਦੇਣ ਤੋਂ ਗੁਰੇਜ਼ ਕਰਨਾ ਚਾਹੀਦਾ ਸੀ। ਜੇਕਰ ਉਹ ਪੀੜਤ ਪਰਿਵਾਰ ਦੇ ਨਾਲ ਨਹੀਂ ਖੜ੍ਹੇ ਹੋ ਸਕਦੇ ਸਨ ਤਾਂ ਉਨ੍ਹਾਂ ਨੂੰ ਅਜਿਹਾ ਬਿਆਨ ਦੇ ਕੇ ਉਨ੍ਹਾਂ ਦੇ ਦੁੱਖ਼ ਨੂੰ ਹੋਰ ਨਹੀਂ ਵਧਾਉਣਾ ਚਾਹੀਦਾ ਸੀ। 

 

ਇਹ ਵੀ ਪੜ੍ਹੋ: PGI ਦੀ ਰਿਪੋਰਟ ’ਚ ਹੈਰਾਨੀਜਨਕ ਖ਼ੁਲਾਸਾ! ਔਰਤਾਂ ਤੇ ਪੁਰਸ਼ਾਂ 'ਚ ਵਧਿਆ ਇਸ ਭਿਆਨਕ ਬੀਮਾਰੀ ਦਾ ਖ਼ਤਰਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News