ਵੀਡੀਓ ਵਾਇਰਲ ਕਰਨ ਤੋਂ ਬਾਅਦ ਕੀਤੀ ਖ਼ੁਦਕੁਸ਼ੀ, , 2 ’ਤੇ ਮਾਮਲਾ ਦਰਜ

Saturday, Aug 07, 2021 - 05:33 PM (IST)

ਵੀਡੀਓ ਵਾਇਰਲ ਕਰਨ ਤੋਂ ਬਾਅਦ ਕੀਤੀ ਖ਼ੁਦਕੁਸ਼ੀ, , 2 ’ਤੇ ਮਾਮਲਾ ਦਰਜ

ਸੁਨਾਮ ਊਧਮ ਸਿੰਘ ਵਾਲਾ (ਬਾਂਸਲ) : ਸਥਾਨਕ ਸ਼ਹਿਰ ਵਿਚ ਇਕ ਵਿਅਕਤੀ ਨੇ ਕੁਝ ਵਿਅਕਤੀਆਂ ਵਲੋਂ ਪੈਸੇ ਨੂੰ ਲੈ ਕੇ ਦੁਖੀ ਕਰਨ ਦੇ ਚਲਦੇ ਵੀਡੀਓ ਬਣਾਉਣ ਤੋਂ ਬਾਅਦ ਆਤਮਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਨੂੰ ਲੈ ਕੇ ਸਥਾਨਕ ਪੁਲਸ ਵੱਲੋਂ ਦੋ ਵਿਅਕਤੀਆਂ ’ਤੇ ਮਾਮਲਾ ਦਰਜ ਕੀਤਾ ਗਿਆ। ਇਸ ਸਬੰਧੀ ਸਥਾਨਕ ਸਿਵਲ ਹਸਪਤਾਲ ’ਚ ਲਾਸ਼ ਦਾ ਪੋਸਟਮਾਰਟਮ ਕਰਵਾਉਣ ਆਏ ਏ. ਐੱਸ. ਆਈ. ਗੁਰਭਜਨ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਲੜਕੇ ਦੇ ਬਿਆਨਾਂ ਦੇ ਆਧਾਰ ’ਤੇ ਦੋ ਵਿਅਕਤੀਆਂ ’ਤੇ ਮਾਮਲਾ ਦਰਜ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਉੱਘੇ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦਾ ਮੋਹਾਲੀ ’ਚ ਅੰਨ੍ਹੇਵਾਹ ਗੋਲ਼ੀਆਂ ਮਾਰ ਕੇ ਕਤਲ

ਮ੍ਰਿਤਕ ਵੱਲੋਂ ਮਰਨ ਤੋਂ ਪਹਿਲਾਂ ਉਸ ਨੂੰ ਪੈਸੇ ਦੇ ਲੈਣ ਦੇਣ ਨੂੰ ਲੈ ਕੇ ਤੰਗ ਪ੍ਰੇਸ਼ਾਨ ਕਰਨ ਦੇ ਚੱਲਦੇ ਵੀਡੀਓ ਵਾਇਰਲ ਕੀਤੀ ਗਈ ਸੀ ਅਤੇ ਇਸ ਤੋਂ ਬਾਅਦ ਆਤਮਹੱਤਿਆ ਕਰ ਲਈ। ਇਸ ਮਾਮਲੇ ਵਿਚ ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਮੁਤਾਬਕ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਚੱਲ ਰਹੀ ਹੈ।


author

Gurminder Singh

Content Editor

Related News