ਵੱਡੀ ਖ਼ਬਰ ; ਬਰਾਤ ਨਾਲ ਜਾਂਦੇ ਲਾੜੇ ਦੇ ਰਿਸ਼ਤੇਦਾਰਾਂ ਨੇ ਚਲਾ'ਤੀਆਂ ਗੋਲ਼ੀਆਂ

Wednesday, Feb 26, 2025 - 09:02 PM (IST)

ਵੱਡੀ ਖ਼ਬਰ ; ਬਰਾਤ ਨਾਲ ਜਾਂਦੇ ਲਾੜੇ ਦੇ ਰਿਸ਼ਤੇਦਾਰਾਂ ਨੇ ਚਲਾ'ਤੀਆਂ ਗੋਲ਼ੀਆਂ

ਤਰਨਤਾਰਨ (ਰਮਨ)- ਘਰ ਤੋਂ ਬਰਾਤ ਰਵਾਨਾ ਹੋਣ ਸਮੇਂ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਵੱਲੋਂ ਲਾੜੇ ਦੀ ਮੌਜੂਦਗੀ ਵਿਚ ਸ਼ਰੇਆਮ ਹਵਾਈ ਫਾਇਰਿੰਗ ਕਰਨ ਦੀ ਇਕ ਵੀਡੀਓ ਸੋਸ਼ਲ ਮੀਡੀਆ ਉਪਰ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਵੀਡੀਓ ਦਾ ਪਤਾ ਲਗਾਉਂਦੇ ਹੋਏ ਪੁਲਸ ਵੱਲੋਂ ਸਬੰਧਤ ਵਿਅਕਤੀਆਂ ਤੱਕ ਪਹੁੰਚ ਕਰਨ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ।

ਪ੍ਰਾਪਤ ਜਾਣਕਾਰੀ ਦੇ ਅਨੁਸਾਰ ਜ਼ਿਲ੍ਹੇ ਦੇ ਪਿੰਡ ਰੈਸ਼ੀਆਣਾ ਵਿਖੇ ਬੀਤੇ ਸ਼ੁੱਕਰਵਾਰ ਲੜਕੇ ਦੇ ਵਿਆਹ ਦੌਰਾਨ ਜਦੋਂ ਘਰ ਤੋਂ ਬਰਾਤ ਰਵਾਨਾ ਹੋਈ ਤਾਂ ਉਸ ਦੇ ਨਾਲ-ਨਾਲ ਚੱਲ ਰਹੇ ਰਿਸ਼ਤੇਦਾਰਾਂ ਵੱਲੋਂ ਹੱਥ ਵਿਚ ਰਿਵਾਲਵਰ ਅਤੇ ਰਾਈਫਲਾਂ ਨਾਲ ਸ਼ਰੇਆਮ ਹਵਾਈ ਫਾਇਰਿੰਗ ਕੀਤੀ ਜਾ ਰਹੀ ਹੈ। ਇਸ ਵੀਡੀਓ ਵਿਚ ਕੁਝ ਔਰਤਾਂ ਵੀ ਸ਼ਰੇਆਮ ਫਾਇਰਿੰਗ ਕਰ ਰਹੀਆਂ ਹਨ, ਜਿਸ ਦੇ ਚੱਲਦਿਆਂ ਕਿਸੇ ਦਾ ਜਾਨੀ ਨੁਕਸਾਨ ਵੀ ਹੋ ਸਕਦਾ ਸੀ।

PunjabKesari

ਇਸ ਸਬੰਧੀ ਬਣਾਈ ਗਈ ਵੀਡੀਓ ਜਦੋਂ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਤਾਂ ਪੁਲਸ ਨੂੰ ਹੱਥਾਂ-ਪੈਰਾਂ ਦੀ ਪੈ ਗਈ। ਇਲਾਕੇ ਵਿਚ ਸਨਸਨੀ ਭਰਿਆ ਮਾਹੌਲ ਵੇਖਣ ਨੂੰ ਮਿਲਿਆ। ਮਾਮਲਾ ਕੁਝ ਦਿਨ ਪੁਰਾਣਾ ਹੋਣ ਤੋਂ ਬਾਅਦ ਕਿਸੇ ਵਿਅਕਤੀ ਵੱਲੋਂ ਇਸ ਬਣਾਈ ਗਈ ਫਾਇਰਿੰਗ ਸਬੰਧੀ ਵੀਡੀਓ ਨੂੰ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤਾ ਗਿਆ। 

PunjabKesari

ਇਹ ਵੀ ਪੜ੍ਹੋ- ਭੈਣ ਨੂੰ ਮਿਲਣ ਜਾਂਦੇ ਪੰਜਾਬ ਪੁਲਸ ਦੇ ASI ਨਾਲ ਵਾਪਰ ਗਿਆ ਭਾਣਾ, ਰਸਤੇ 'ਚ ਹੀ ਹੋ ਗਈ ਦਰਦਨਾਕ ਮੌਤ

ਸੂਤਰਾਂ ਤੋਂ ਪਤਾ ਲੱਗਾ ਹੈ ਕਿ ਲਾੜੇ ਦੇ ਪਿਤਾ ਜੋ ਫੌਜ ਵਿਚੋਂ ਸੇਵਾ ਮੁਕਤ ਹੋ ਚੁੱਕਾ ਹੈ ਅਤੇ ਉਸ ਦੇ ਖਾਸ ਰਿਸ਼ਤੇਦਾਰ ਜੋ ਫਿਰੋਜ਼ਪੁਰ ਨਾਲ ਸਬੰਧਤ ਦੱਸੇ ਜਾ ਰਹੇ ਹਨ ਅਤੇ ਸਰਕਾਰੀ ਨੌਕਰੀ ਉਪਰ ਤਾਇਨਾਤ ਹਨ, ਵੱਲੋਂ ਇਹ ਫਾਇਰਿੰਗ ਆਪਣੇ ਲਾਈਸੈਂਸੀ ਹਥਿਆਰਾਂ ਨਾਲ ਕੀਤੀ ਗਈ ਹੈ।

PunjabKesari

ਇਹ ਮਾਮਲਾ ਜਦੋਂ ਜ਼ਿਲ੍ਹੇ ਦੇ ਐੱਸ.ਐੱਸ.ਪੀ. ਦੇ ਧਿਆਨ ਵਿਚ ਆਇਆ ਤਾਂ ਉਨ੍ਹਾਂ ਵੱਲੋਂ ਇਸ ਸਬੰਧੀ ਵਿਸ਼ੇਸ਼ ਟੀਮ ਦਾ ਗਠਨ ਕਰਦੇ ਹੋਏ ਮੁਲਜ਼ਮਾਂ ਦੀ ਭਾਲ ਸਬੰਧੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਦਿੰਦੇ ਹੋਏ ਜ਼ਿਲ੍ਹੇ ਦੇ ਐੱਸ.ਐੱਸ.ਪੀ. ਅਭਿਮਨਿਊ ਰਾਣਾ ਨੇ ਦੱਸਿਆ ਕਿ ਇਸ ਮਾਮਲੇ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਬਰਾਤ ਦੌਰਾਨ ਫਾਇਰਿੰਗ ਪਿੰਡ ਰੈਸ਼ੀਆਣਾ ਵਿਖੇ ਕੀਤੀ ਗਈ ਹੈ, ਜਿਸ ਦੀ ਜਾਂਚ ਬਰੀਕੀ ਨਾਲ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਜ਼ਰੂਰ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ- ਭਿਆਨਕ ਹਾਦਸੇ ਨੇ ਲਈ 2 ਨੌਜਵਾਨਾਂ ਦੀ ਜਾਨ, ਪਰਿਵਾਰਕ ਮੈਂਬਰਾਂ ਨੇ ਲਾਏ ਵੱਡੇ ਇਲਜ਼ਾਮ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News