ਬਠਿੰਡਾ ’ਚ ਨਸ਼ਾ ਸਮੱਗਲਰਾਂ ਦੀ ਗੈਂਗਵਾਰ ਦੀ ਵੀਡੀਓ ਵਾਇਰਲ, ਸੁਖਬੀਰ ਬਾਦਲ ਨੇ ਸਰਕਾਰ ’ਤੇ ਵਿੰਨ੍ਹਿਆ ਨਿਸ਼ਾਨਾ
Sunday, Feb 22, 2026 - 01:27 AM (IST)
ਬਠਿੰਡਾ (ਵਿਜੇ ਵਰਮਾ) : ਸ਼ਹਿਰ ਦੇ ਲਾਈਨ ਪਾਰ ਇਲਾਕੇ ਵਿਚ ਕਾਨੂੰਨ-ਵਿਵਸਥਾ ਦੀ ਹਕੀਕਤ ਬਿਆਨ ਕਰਦੀ ਇਕ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ। ਸੋਸ਼ਲ ਮੀਡੀਆ ’ਤੇ ਵਾਇਰਲ ਵੀਡੀਓ ’ਚ ਇਕ ਦਰਜਨ ਤੋਂ ਵੱਧ ਨੌਜਵਾਨ ਦੂਜੀ ਧਿਰ ਦੇ ਨੌਜਵਾਨਾਂ ਨੂੰ ਸ਼ਰੇਆਮ ਬੇਰਹਿਮੀ ਨਾਲ ਕੁੱਟਦੇ ਨਜ਼ਰ ਆ ਰਹੇ ਹਨ। ਹਮਲਾਵਰ ਗਾਲਾਂ ਕੱਢਦੇ ਹੋਏ ਲੱਤਾਂ-ਘਸੁੰਨਾਂ ਅਤੇ ਥੱਪੜਾਂ ਨਾਲ ਹਮਲਾ ਕਰ ਰਹੇ ਹਨ, ਜਦਕਿ ਆਲੇ-ਦੁਆਲੇ ਮੌਜੂਦ ਲੋਕ ਤਮਾਸ਼ਬੀਨ ਬਣੇ ਰਹੇ।
ਜਾਣਕਾਰੀ ਮੁਤਾਬਕ ਦੋਵਾਂ ਧਿਰਾਂ ਵਿਚਕਾਰ ਪਹਿਲਾਂ ਹੋਈ ਕੁੱਟਮਾਰ ਕਾਰਨ ਤਣਾਅ ਚੱਲ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਇਕ ਧਿਰ ਦੇ ਨੌਜਵਾਨਾਂ ਨੇ ਦੂਜੀ ਧਿਰ ਦੇ ਨੌਜਵਾਨਾਂ ਨਾਲ ਕੁੱਟਮਾਰ ਕੀਤੀ ਸੀ, ਜਿਸ ਦਾ ਬਦਲਾ ਲੈਣ ਲਈ ਵਿਰੋਧੀ ਧਿਰ ਆਪਣੇ ਸਾਥੀਆਂ ਸਮੇਤ ਮੌਕੇ ’ਤੇ ਪਹੁੰਚੀ ਅਤੇ ਸ਼ਰੇਆਮ ਹਮਲਾ ਕਰ ਦਿੱਤਾ। ਸਥਾਨਕ ਸਰੋਤਾਂ ਅਨੁਸਾਰ, ਵਿਵਾਦ ਦੀ ਜੜ੍ਹ ਨਸ਼ਾ ਸਮੱਗਲਿੰਗ ਅਤੇ ਉਸ ਨਾਲ ਜੁੜੇ ਪੈਸਿਆਂ ਦਾ ਲੈਣ-ਦੇਣ ਹੈ। ਦੋਵੇਂ ਧਿਰਾਂ ਇਲਾਕੇ ’ਚ ਨਸ਼ੇ ਦੀ ਵਿਕਰੀ ਅਤੇ ਵਸੂਲੀ ਦੇ ਧੰਦੇ ਨਾਲ ਜੁੜੀਆਂ ਦੱਸੀਆਂ ਜਾ ਰਹੀਆਂ ਹਨ। ਇਲਾਕੇ ਦੀ ਮਾਲਕੀ ਅਤੇ ਕਮਾਈ ਦੀ ਵੰਡ ਨੂੰ ਲੈ ਕੇ ਚੱਲ ਰਿਹਾ ਤਣਾਅ ਆਖਰਕਾਰ ਹਿੰਸਕ ਝੜਪ ’ਚ ਬਦਲ ਗਿਆ, ਜਿਸ ਨੇ ਸ਼ਹਿਰ ਦੀ ਕਾਨੂੰਨ-ਵਿਵਸਥਾ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ।
I have always maintained that gangster culture and the drug menace are deeply interlinked— and stem from @AamAadmiParty leaders and MLAs patronising these elements.
— Sukhbir Singh Badal (@officeofssbadal) February 21, 2026
Today’s open gang warfare in Bathinda over territorial ‘rights’ of drug lords proves @BhagwantMann’s ‘Yudh Nashian… pic.twitter.com/r2n7iZyW8q
ਸੁਖਬੀਰ ਬਾਦਲ ਨੇ ਸਰਕਾਰ ’ਤੇ ਵਿੰਨ੍ਹਿਆ ਨਿਸ਼ਾਨਾ
ਵੀਡੀਓ ਵਾਇਰਲ ਹੋਣ ਤੋਂ ਬਾਅਦ ਰਾਜਨੀਤਕ ਹਲਕਿਆਂ ’ਚ ਵੀ ਹਲਚਲ ਮਚ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਵੀਡੀਓ ਸਾਂਝੀ ਕਰਦੇ ਹੋਏ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ’ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਦੋਸ਼ ਲਗਾਇਆ ਕਿ ਸੂਬੇ ’ਚ ਗੈਂਗਸਟਰਾਂ ਅਤੇ ਨਸ਼ਾ ਸਮੱਗਲਰਾਂ ਵਿਚਕਾਰ ਗਹਿਰੀ ਗੰਢਤੁੱਪ ਹੈ ਅਤੇ ਸੱਤਾਧਿਰ ਦੇ ਨੇਤਾਵਾਂ ਦੀ ਸ਼ਹਿ ’ਤੇ ਇਹ ਗੈਰ-ਕਾਨੂੰਨੀ ਕਾਰੋਬਾਰ ਵਧ ਰਿਹਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਬਠਿੰਡਾ ’ਚ ਨਸ਼ਾ ਸਮੱਗਲਰਾਂ ਵਿਚਕਾਰ ਆਪਣੇ-ਆਪਣੇ ਮਾਲਕੀ ਖੇਤਰ ਨੂੰ ਲੈ ਕੇ ਸ਼ਰੇਆਮ ਹੋਈ ਗੈਂਗਵਾਰ ਸਰਕਾਰ ਦੇ ਦਾਅਵਿਆਂ ਦੀ ਹਕੀਕਤ ਬੇਨਕਾਬ ਕਰਦੀ ਹੈ। ਉਨ੍ਹਾਂ ਕਿਹਾ ਕਿ ਨਸ਼ੇ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਸਿਰਫ ਦਿਖਾਵਟੀ ਸਾਬਤ ਹੋ ਰਹੀ ਹੈ।
ਇਹ ਵੀ ਪੜ੍ਹੋ : ਪੁਲਸ ਚੌਂਕੀ ਨੇੜੇ IED ਮਿਲਣਾ ਮਾਨ ਸਰਕਾਰ ਦੀ ਨਾਕਾਮੀ ਦਾ ਸਪੱਸ਼ਟ ਸਬੂਤ : ਅਸ਼ਵਨੀ ਸ਼ਰਮਾ
ਉੱਧਰ, ਪੁਲਸ ਨੇ ਵਾਇਰਲ ਵੀਡੀਓ ਦੇ ਆਧਾਰ ’ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਸ਼ੀਆਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਇਲਾਕੇ ’ਚ ਤਣਾਅ ਨੂੰ ਦੇਖਦੇ ਹੋਏ ਪੁਲਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
