ਅੰਮ੍ਰਿਤਸਰ ਥਾਣੇ ’ਤੇ ਗ੍ਰੇਨੇਡ ਹਮਲੇ ਦੀ ਵੀਡੀਓ ਆਈ ਸਾਹਮਣੇ; ਪਹਿਲਾਂ ਦਿਖਿਆ ਹੱਥ ’ਚ ਗ੍ਰੇਨੇਡ, ਫਿਰ ਹੋਇਆ ਧਮਾਕਾ

Thursday, Apr 02, 2026 - 11:28 AM (IST)

ਅੰਮ੍ਰਿਤਸਰ ਥਾਣੇ ’ਤੇ ਗ੍ਰੇਨੇਡ ਹਮਲੇ ਦੀ ਵੀਡੀਓ ਆਈ ਸਾਹਮਣੇ; ਪਹਿਲਾਂ ਦਿਖਿਆ ਹੱਥ ’ਚ ਗ੍ਰੇਨੇਡ, ਫਿਰ ਹੋਇਆ ਧਮਾਕਾ

ਅੰਮ੍ਰਿਤਸਰ(ਸੰਜੀਵ)- ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਭਿੰਡੀਸੈਦਾ ’ਤੇ ਹੋਏ ਗ੍ਰੇਨੇਡ ਹਮਲੇ ਦੀ ਇਕ ਕਥਿਤ ਵੀਡੀਓ ਸਾਹਮਣੇ ਆਉਣ ਨਾਲ ਦਹਿਸ਼ਤ ਦਾ ਮਾਹੌਲ ਹੈ। 14 ਸਕਿੰਟ ਦੀ ਇਸ ਵੀਡੀਓ ਵਿਚ ਪਹਿਲਾਂ ਦੋ ਹੱਥਾਂ ਵਿਚ ਗ੍ਰੇਨੇਡ ਫੜਿਆ ਹੋਇਆ ਦਿਖਾਈ ਦਿੰਦਾ ਹੈ ਅਤੇ ਕੁਝ ਹੀ ਪਲਾਂ ਬਾਅਦ ਜ਼ੋਰਦਾਰ ਧਮਾਕਾ ਹੁੰਦਾ ਹੈ। ਹਾਲਾਂਕਿ ਪੁਲਸ ਅਧਿਕਾਰੀਆਂ ਵੱਲੋਂ ਇਸ ਵੀਡੀਓ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ, ਪਰ ਸੋਸ਼ਲ ਮੀਡੀਆ ’ਤੇ ‘ਖਾਲਿਸਤਾਨ ਲਿਬਰੇਸ਼ਨ ਆਰਮੀ’ ਵੱਲੋਂ ਪਾਈ ਗਈ ਇਕ ਪੋਸਟ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿਚ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਗਈ ਹੈ।

ਇਹ ਵੀ ਪੜ੍ਹੋ- ਪੰਜਾਬ 'ਚ 3 ਤੇ 4 ਅਪ੍ਰੈਲ ਨੂੰ ਸਕਦੀ ਵੱਡੀ ਆਫ਼ਤ, ਮੌਸਮ ਵਿਭਾਗ ਨੇ ਦਿੱਤੇ ਸੰਕੇਤ

ਖਾਲਿਸਤਾਨ ਲਿਬਰੇਸ਼ਨ ਆਰਮੀ ਨੇ ਸੋਸ਼ਲ ਮੀਡੀਆ ’ਤੇ ਤਸਵੀਰ ਜਾਰੀ ਕਰਦਿਆਂ ਦਾਅਵਾ ਕੀਤਾ ਕਿ ਥਾਣੇ ਦੇ ਪਿੱਛੇ ਕੀਤੇ ਗਏ ਇਸ ਧਮਾਕੇ ਵਿਚ ਤਿੰਨ ਪੁਲਸ ਕਰਮਚਾਰੀ ਜ਼ਖ਼ਮੀ ਹੋਏ ਹਨ। ਪੋਸਟ ਵਿਚ ਲਿਖਿਆ ਗਿਆ ਹੈ ਕਿ ਇਹ ਹਮਲਾ ਗੁਰਦਾਸਪੁਰ ਵਿਚ ਏ. ਐੱਸ. ਆਈ. ਅਤੇ ਹੋਮਗਾਰਡ ਦੀ ਹੱਤਿਆ ਦੇ ਮਾਮਲੇ ਵਿਚ ਰਣਜੀਤ ਸਿੰਘ ਦੇ ਕਥਿਤ ‘ਫ਼ਰਜ਼ੀ ਐਨਕਾਊਂਟਰ’ ਦਾ ਬਦਲਾ ਲੈਣ ਲਈ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਪੋਸਟ ਵਿਚ ਇਕ ਡੀ. ਆਈ. ਜੀ. ਪੱਧਰ ਦੇ ਅਧਿਕਾਰੀ ਨੂੰ ਅਗਲਾ ਨਿਸ਼ਾਨਾ ਬਣਾਉਣ ਦੀ ਧਮਕੀ ਵੀ ਦਿੱਤੀ ਗਈ ਹੈ ਅਤੇ ਤਿੰਨ ਪੁਲਿਸ ਅਧਿਕਾਰੀਆਂ ਦੀਆਂ ਤਸਵੀਰਾਂ ’ਤੇ ‘ਕਰਾਸ’ ਦਾ ਨਿਸ਼ਾਨ ਲਗਾਇਆ ਗਿਆ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ: ਗੈਸਟ ਹਾਊਸ ਦੇ ਕਮਰੇ 'ਚੋਂ ਵਿਆਹੁਤਾ ਔਰਤ ਦੀ ਮਿਲੀ ਲਾਸ਼

ਇਸ ਸੰਵੇਦਨਸ਼ੀਲ ਮਾਮਲੇ ਨੂੰ ਲੈ ਕੇ ਪੁਲਸ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ। ਵੀਡੀਓ ਦੀ ਸੱਚਾਈ ਅਤੇ ਸੋਸ਼ਲ ਮੀਡੀਆ ਪੋਸਟ ਦੇ ਸਰੋਤ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਵੱਲੋਂ ਇਲਾਕੇ ਵਿਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ ਅਤੇ ਸਾਈਬਰ ਸੈੱਲ ਦੀ ਮਦਦ ਨਾਲ ਵਾਇਰਲ ਹੋ ਰਹੀ ਸਮੱਗਰੀ ਦੀ ਪੜਤਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਹਵਾਈ ਅੱਡੇ ਨੂੰ ਲੈ ਕੇ ਅਹਿਮ ਖ਼ਬਰ: 6 ਮਹੀਨੇ ਤੱਕ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


 


author

Shivani Bassan

Content Editor

Related News