ਪੁਲਸ ਤੇ ਨਿਹੰਗਾਂ ਵਿਚਾਲੇ ਹੋਏ ਵਿਵਾਦ ਦੌਰਾਨ ਬੰਧਕ ਬਣਾਏ ਨਿਹੰਗ ਸਿੰਘਾਂ ਦੀ ਨਵੀਂ ਵੀਡੀਓ ਆਈ ਸਾਹਮਣੇ
Saturday, Nov 25, 2023 - 06:37 PM (IST)
ਕਪੂਰਥਲਾ (ਚੰਦਰ)- ਕਪੂਰਥਲਾ ਵਿਖੇ ਪੁਲਸ ਅਤੇ ਨਿਹੰਗ ਸਿੰਘਾਂ ਵਿਚਾਲੇ ਬੀਤੇ ਦਿਨੀਂ ਹੋਈ ਵਿਵਾਦ ਦੀ ਇਕ ਨਵੀਂ ਸਾਹਮਣੇ ਆਈ ਹੈ, ਜੋਕਿ 21 ਨਵੰਬਰ ਦੀ ਦੱਸੀ ਜਾ ਰਹੀ ਹੈ। ਇਸ ਵੀਡੀਓ ਵਿਚ ਬਾਬਾ ਮਾਨ ਸਿੰਘ ਗਰੁੱਪ ਦੇ ਨਿਹੰਗ ਅਤੇ ਬਾਬਾ ਮਾਨ ਸਿੰਘ ਖ਼ੁਦ ਬੈਠੇ ਨਜ਼ਰ ਆ ਰਹੇ ਹਨ। ਨੇੜੇ ਹੀ ਦੋ ਨਿਹੰਗ ਸਿੰਘਾਂ ਨੂੰ ਕੁਰਸੀ ਨਾਲ ਹੱਥ-ਪੈਰ ਬੰਨ੍ਹ ਕੇ ਬੰਧਕ ਬਣਾਇਆ ਗਿਆ ਹੈ। ਵੀਡੀਓ ਇਸ ਵਿਚ ਇਕ ਪੁਲਸ ਮੁਲਾਜ਼ਮ ਵੀ ਮੌਜੂਦ ਹੈ ਜੋਕਿ ਬਾਬਾ ਮਾਨ ਸਿੰਘ ਨਾਲ ਗੱਲ ਕਰਦਾ ਨਜ਼ਰ ਆ ਰਿਹਾ ਹੈ। ਫਿਰ ਪੁਲਸ ਨਾਲ ਗੱਲ ਕਰਨ ਤੋਂ ਬਾਅਦ ਹੀ ਇਨ੍ਹਾਂ ਨਿਹੰਗ ਸਿੰਘਾਂ ਦੇ ਹੱਥ-ਪੈਰ ਖੋਲ੍ਹ ਦਿੱਤੇ ਜਾਂਦੇ ਹਨ।
ਇਹ ਵੀ ਪੜ੍ਹੋ: ਜਲੰਧਰ ਵਿਖੇ ਵਾਪਰਿਆ ਭਿਆਨਕ ਸੜਕ ਹਾਦਸਾ, ਕਾਰ ਦੇ ਉੱਡੇ ਪਰਖੱਚੇ, 1 ਔਰਤ ਦੀ ਮੌਤ, ਬੱਚੇ ਸਣੇ 4 ਜ਼ਖ਼ਮੀ
ਮੰਨਿਆ ਜਾ ਰਿਹਾ ਹੈ ਕਿ ਜਿਹੜੇ ਨਿਹੰਗ ਸਿੰਘਾਂ ਨੂੰ ਬੰਧਕ ਬਣਾਇਆ ਗਿਆ ਹੈ, ਉਹ ਬਾਬਾ ਬੁੱਢਾ ਦਲ ਬਾਬਾ ਬਲਬੀਰ ਸਿੰਘ ਦੇ ਗਰੁੱਪ ਦੇ ਹਨ ਅਤੇ ਇਨ੍ਹਾਂ ਤੋਂ ਕਬਜ਼ਾ ਖੋਹ ਕੇ ਉਸ ਦਿਨ ਬਾਬਾ ਮਾਨ ਸਿੰਘ ਗਰੁੱਪ ਗੁਰਦੁਆਰਾ ਸ੍ਰੀ ਅਕਾਲ ਬੁੰਗਾ 'ਤੇ ਕਬਜ਼ਾ ਕਰ ਲਿਆ ਸੀ।
ਇਹ ਵੀ ਪੜ੍ਹੋ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਜਲੰਧਰ 'ਚ ਸਜਾਇਆ ਗਿਆ ਅਲੌਕਿਕ ਨਗਰ ਕੀਰਤਨ
ਜ਼ਿਕਰਯੋਗ ਹੈ ਕਿ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਯਾਦਗਾਰ ਸਿੰਘ ਸਾਹਿਬ ਨਵਾਬ ਕਪੂਰ ਸਿੰਘ, ਛਾਉਣੀ ਨਿਹੰਗ ਸਿੰਘ ਬੁੱਢਾ ਦਲ ਜਿਸ ’ਤੇ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਦਲ ਦਾ ਕਬਜ਼ਾ ਹੈ, ’ਤੇ ਮੰਗਲਵਾਰ ਸਵੇਰੇ ਬੁੱਢਾ ਦਲ ਦੇ ਦੂਜੇ ਧੜੇ ਦੇ ਮੁਖੀ ਸਿੰਘ ਸਾਹਿਬ ਬਾਬਾ ਮਾਨ ਸਿੰਘ ਦੀ ਅਗਵਾਈ 'ਚ ਨਿਹੰਗ ਸਿੰਘ ਜਥੇਬੰਦੀ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਲੈਸ ਹੋ ਕੇ ਜਬਰੀ ਹਮਲਾ ਕਰਕੇ ਡੇਰੇ ਅਤੇ ਗੁਰਦੁਆਰਾ ਸਾਹਿਬ ’ਤੇ ਕਬਜ਼ਾ ਕਰ ਲਿਆ ਗਿਆ ਸੀ। ਇਸ ਮਗਰੋਂ ਗੁਰਦੁਆਰਾ ਸਾਹਿਬ ਨੂੰ ਖਾਲੀ ਕਰਵਾਉਣ ਲਈ ਨਿਹੰਗ ਸਿੰਘਾਂ ਅਤੇ ਪੁਲਸ ਵਿਚਾਲੇ ਮੁੱਠਭੇੜ ਹੋ ਗਈ, ਜਿਸ ਕਾਰਨ ਦੋਵਾਂ ਪਾਸਿਆਂ ਤੋਂ ਗੋਲ਼ੀਬਾਰੀ ਹੋਈ। ਇਸ ਮੁਠਭੇੜ ਵਿਚ ਇਕ ਪੁਲਸ ਕਾਂਸਟੇਬਲ ਦੀ ਮੌਤ ਹੋ ਗਈ ਅਤੇ 5 ਹੋਰ ਪੁਲਸ ਕਰਮਚਾਰੀ ਜ਼ਖ਼ਮੀ ਹੋ ਗਏ ਸਨ।
ਪ੍ਰਸ਼ਾਸਨ ਅਤੇ ਨਿਹੰਗ ਸਿੰਘਾਂ ਵਿਚਾਲੇ ਹੋਏ ਵਿਵਾਦ ਨੂੰ ਸੁਲਝਾਉਣ ਤੋਂ ਬਾਅਦ ਹੁਣ ਸਥਿਤੀ ਆਮ ਵਾਂਗ ਹੋ ਗਈ ਹੈ। ਸਰਕਾਰ ਵੱਲੋਂ ਉਕਤ ਡੇਰੇ ਵਾਲੀ ਥਾਂ 'ਤੇ ਧਾਰਾ 145 ਲਾਗੂ ਕਰਕੇ ਇਸ ਦਾ ਪ੍ਰਬੰਧ ਸਰਕਾਰੀ ਅਧਿਕਾਰੀ ਨੂੰ ਸੌਂਪਣ ਤੋਂ ਬਾਅਦ ਹੁਣ ਗੁਰਦੁਆਰਾ ਕੰਪਲੈਕਸ ਅਤੇ ਇਸ ਨੂੰ ਜਾਣ ਵਾਲੇ ਰਸਤਿਆਂ ਤੋਂ ਪੁਲਸ ਫੋਰਸ ਨੂੰ ਹਟਾ ਦਿੱਤਾ ਗਿਆ ਹੈ। ਬੇਸ਼ੱਕ ਅਹਿਤਿਆਤ ਦੇ ਤੌਰ 'ਤੇ ਕੁਝ ਥਾਵਾਂ 'ਤੇ ਪੁਲਸ ਨਾਕੇ ਲਗਾਏ ਗਏ ਹਨ, ਦੂਜੇ ਪਾਸੇ ਆਮ ਲੋਕ ਅਜਿਹੀ ਸਥਿਤੀ ਨੂੰ ਵੇਖ ਕੇ ਸੰਤੁਸ਼ਟ ਹਨ ਅਤੇ ਸੁਲਤਾਨਪੁਰ ਲੋਧੀ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਹੋਣ ਵਾਲੇ ਸਮਾਗਮਾਂ 'ਚ ਸ਼ਮੂਲੀਅਤ ਕਰ ਰਹੇ ਹਨ।
ਇਹ ਵੀ ਪੜ੍ਹੋ: ਜਲੰਧਰ ਸ਼ਹਿਰ ਦੇ ਮੁੱਖ ਚੌਂਕ ’ਚ ਸਥਿਤ ਸਪਾ ਸੈਂਟਰ ਵਿਵਾਦਾਂ ’ਚ, ਸ਼ਰੇਆਮ ਚੱਲਦੈ ਗੰਦਾ ਧੰਦਾ, ਇੰਝ ਹੁੰਦੀ ਹੈ ਡੀਲ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711