ਅੰਮ੍ਰਿਤਸਰ ''ਚ ਨਿਹੰਗਾਂ ਵੱਲੋਂ ਨੌਜਵਾਨ ਦੀ ਕੁੱਟਮਾਰ, ਡੰਡੇ ਮਾਰਦਿਆਂ ਦੀ ਵੀਡੀਓ ਹੋ ਰਹੀ ਵਾਇਰਲ
Tuesday, Oct 06, 2026 - 02:48 PM (IST)
ਅੰਮ੍ਰਿਤਸਰ (ਬਿਊਰੋ)- ਅੰਮ੍ਰਿਤਸਰ ਤੋਂ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿੱਚ ਤਿੰਨ ਨਿਹੰਗ ਸਿੰਘ ਇੱਕ ਨੌਜਵਾਨ ਨੂੰ ਆਪਣੇ ਵਿਚਕਾਰ ਖੜ੍ਹਾ ਕਰਕੇ ਉਸ ਦੀ ਕੁੱਟਮਾਰ ਕਰਦੇ ਨਜ਼ਰ ਆ ਰਹੇ ਹਨ। ਵਾਇਰਲ ਹੋ ਰਹੀ ਕਰੀਬ 20 ਸਕਿੰਟ ਦੀ ਵੀਡੀਓ 'ਚ ਦੋ ਨਿਹੰਗ ਨੌਜਵਾਨ ਦੇ ਦੋਵੇਂ ਹੱਥ ਫੜ ਕੇ ਖੜ੍ਹੇ ਦਿਖਾਈ ਦੇ ਰਹੇ ਹਨ, ਜਦਕਿ ਤੀਜਾ ਨਿਹੰਗ ਉਸ ਨੂੰ ਡੰਡੇ ਨਾਲ ਮਾਰਦਾ ਨਜ਼ਰ ਆ ਰਿਹਾ ਹੈ। ਇਸ ਤੋਂ ਬਾਅਦ ਹੱਥ ਫੜ ਕੇ ਖੜ੍ਹੇ ਦੋਵੇਂ ਨਿਹੰਗ ਵੀ ਨੌਜਵਾਨ ਨੂੰ ਥੱਪੜ ਮਾਰਦੇ ਦਿਖਾਈ ਦਿੰਦੇ ਹਨ।
ਇਹ ਵੀ ਪੜ੍ਹੋ-ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ ਧਾਮੀ ਵੱਲੋਂ ਮੁੜ CBI ਜਾਂਚ ਦੀ ਮੰਗ, SGPC ਨੇ ਜਾਂਚ ਰਿਪੋਰਟ ਕੀਤੀ ਜਨਤਕ
ਦੱਸਿਆ ਜਾ ਰਿਹਾ ਹੈ ਕਿ ਇਹ ਵੀਡੀਓ ਦਸ਼ਮੇਸ਼ ਤਰਨਾ ਦਲ ਦੇ ਨਿਹੰਗ ਗੁਰਦੀਪ ਸਿੰਘ ਦੇ ਸੋਸ਼ਲ ਮੀਡੀਆ ਪੇਜ ਤੋਂ ਅਪਲੋਡ ਕੀਤੀ ਗਈ ਹੈ। ਵੀਡੀਓ ਨੂੰ ਲੈ ਕੇ ਨਿਹੰਗ ਗੁਰਦੀਪ ਸਿੰਘ ਦਾ ਕਹਿਣਾ ਹੈ ਕਿ ਜਿਸ ਨੌਜਵਾਨ ਦੀ ਕੁੱਟਮਾਰ ਕੀਤੀ ਗਈ, ਉਸ ਵੱਲੋਂ ਨਸ਼ਾ ਵੇਚਣ ਦੀ ਸੂਚਨਾ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਸਾਥੀ ਨਿਹੰਗਾਂ ਨੂੰ ਮਿਲੀ ਸੀ। ਉਨ੍ਹਾਂ ਮੁਤਾਬਕ ਅੰਮ੍ਰਿਤਸਰ ਦੇ ਇੱਕ ਪਿੰਡ ਵਿੱਚ ਰਹਿਣ ਵਾਲੇ ਵਿਅਕਤੀ ਨੇ ਗੁਪਤ ਤੌਰ 'ਤੇ ਇਹ ਜਾਣਕਾਰੀ ਦਿੱਤੀ ਸੀ, ਜਿਸ ਤੋਂ ਬਾਅਦ ਨਿਹੰਗਾਂ ਵੱਲੋਂ ਨੌਜਵਾਨ ਖ਼ਿਲਾਫ਼ ਕਾਰਵਾਈ ਕੀਤੀ ਗਈ। ਨਿਹੰਗ ਗੁਰਦੀਪ ਸਿੰਘ ਨੇ ਦੱਸਿਆ ਕਿ ਵੀਡੀਓ ਅੰਮ੍ਰਿਤਸਰ ਦੇ ਕਿਸੇ ਪਿੰਡ ਦੀ ਹੈ, ਪਰ ਉਨ੍ਹਾਂ ਨੇ ਪਿੰਡ ਦਾ ਨਾਮ ਦੱਸਣ ਤੋਂ ਇਨਕਾਰ ਕੀਤਾ। ਉਨ੍ਹਾਂ ਦਾ ਕਹਿਣਾ ਹੈ ਕਿ ਲੋਕ ਉਨ੍ਹਾਂ ਨੂੰ ਕਈ ਮਾਮਲਿਆਂ ਸਬੰਧੀ ਗੁਪਤ ਜਾਣਕਾਰੀਆਂ ਦਿੰਦੇ ਹਨ ਅਤੇ ਸੂਚਨਾ ਦੇਣ ਵਾਲਿਆਂ ਦੀ ਪਛਾਣ ਜਨਤਕ ਨਹੀਂ ਕੀਤੀ ਜਾ ਸਕਦੀ।
ਇਹ ਵੀ ਪੜ੍ਹੋ-ਪੰਜਾਬ: Love Marriage ਦੀ ਰੰਜ਼ਿਸ਼ 'ਚ ਮੁੰਡੇ ਦਾ ਕਤਲ, ਕੁੜੀ ਵਾਲਿਆਂ ਨੇ ਪਿਓ-ਪੁੱਤ ਨੂੰ ਮਾਰੀਆਂ ਸੀ ਗੋਲੀਆਂ
ਉਨ੍ਹਾਂ ਦੱਸਿਆ ਕਿ ਦਸ਼ਮੇਸ਼ ਤਰਨਾ ਦਲ ਵੱਲੋਂ ਮੌਜੂਦਾ ਮੁਖੀ ਨਿਹੰਗ ਮੇਜਰ ਸਿੰਘ ਸੋਢੀ ਦੀ ਅਗਵਾਈ ਹੇਠ ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਹਿਤ ਪਿੰਡ-ਪਿੰਡ ਜਾ ਕੇ ਸੰਗਤ ਅਤੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਕਰਨ ਵਾਲਿਆਂ ਨੂੰ ਸਮਝਾ ਕੇ ਮੁੜ ਆਮ ਜੀਵਨ ਵੱਲ ਲਿਆਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਹਾਲਾਂਕਿ, ਵਾਇਰਲ ਵੀਡੀਓ ਵਿੱਚ ਦਿਖਾਈ ਦੇ ਰਹੇ ਨੌਜਵਾਨ ਦੀ ਪਛਾਣ ਅਤੇ ਉਸ ਵੱਲੋਂ ਨਸ਼ਾ ਵੇਚਣ ਦੇ ਇਲਜ਼ਮਾਂ ਦੀ ਪੁਲਸ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਸਾਹਮਣੇ ਨਹੀਂ ਆਈ ਹੈ।
ਇਹ ਵੀ ਪੜ੍ਹੋ- FAST FOOD 'ਚ ਲਾਪਰਵਾਹੀ, ਮਨਚੂਰੀਅਨ 'ਚੋਂ ਨਿਕਲੀ ਸਰਿੰਜ ਦੀ ਕੈਪ, ਪਰਿਵਾਰ ਦੇ ਉੱਡੇ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
