ਪੰਜਾਬ ਪੁਲਸ ਮੁਲਾਜ਼ਮ ਦੀ ਵਾਇਰਲ ਹੋਈ ਅਜਿਹੀ ਵੀਡੀਓ ਨੇ ਉਡਾਏ ਸਭ ਦੇ ਹੋਸ਼, ਹੋ ਗਈ ਵੱਡੀ ਕਾਰਵਾਈ
Friday, Jul 25, 2025 - 01:52 PM (IST)

ਹੁਸ਼ਿਆਰਪੁਰ (ਰਾਕੇਸ਼)-ਪੁਲਸ ਮੁਲਾਜ਼ਮ ਵੱਲੋਂ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਨ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਪੁਲਸ ਵਿਭਾਗ ਵਿਚ ਹੜਕੰਪ ਮਚ ਗਿਆ ਹੈ। ਵਾਇਰਲ ਹੋਈ ਵੀਡੀਓ ਹੁਸ਼ਿਆਰਪੁਰ ਦੀ ਦੱਸੀ ਜਾ ਰਹੀ ਹੈ। ਕਿਹਾ ਜਾ ਰਿਹਾ ਹੈ ਕਿ ਸ਼ਹਿਰ ਦੀ ਪੁਲਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਜਿਸ ਕਾਂਸਟੇਬਲ ਦੀ ਵੀਡੀਓ ਵਾਇਰਲ ਹੋਈ ਹੈ, ਉਸ ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਜਿਸ ਕਾਂਸਟੇਬਲ ਦੀ ਵੀਡੀਓ ਵਾਇਰਲ ਹੋਈ ਹੈ, ਉਹ ਕਿਸੇ ਹਿੰਦੂ ਨੇਤਾ ਦਾ ਗੰਨਮੈਨ ਰਿਹਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਐਨਕਾਊਂਟਰ! ਕਾਰ ਸਵਾਰ ਤਸਕਰਾਂ ਦੀ ਪੁਲਸ ਨਾਲ ਮੁਠਭੇੜ, ਚੱਲੀਆਂ ਤਾੜ-ਤਾੜ ਗੋਲ਼ੀਆਂ
ਹੁਸ਼ਿਆਰਪੁਰ ਪੁਲਸ ਨੇ ਇਸ ਮਾਮਲੇ ‘ਚ ਕਾਰਵਾਈ ਕਰਦਿਆਂ ਕਰਮਚਾਰੀ ਨੂੰ ਲਾਈਨ ਹਾਜ਼ਰ ਕਰ ਦਿੱਤਾ ਹੈ। ਕਿਹਾ ਜਾ ਰਿਹਾ ਹੈ ਕਿ ਇਹ ਕਰਮਚਾਰੀ ਇਕ ਨੇਤਾ ਦੀ ਸੁਰੱਖਿਆ ‘ਚ ਤਾਇਨਾਤ ਸੀ। ਇਹ ਵੀ ਖ਼ੁਲਾਸਾ ਹੋਇਆ ਹੈ ਕਿ ਮੁਲਜ਼ਮ ਦੇ ਚਚੇਰੇ ਭਰਾ ਨੇ ਉਸ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਕੀਤੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਸਕੂਲ ਬੱਸਾਂ ਤੇ ਨਾਬਾਲਗ ਬੱਚਿਆਂ ਵੱਲੋਂ ਵਾਹਨ ਚਲਾਉਣ ਨੂੰ ਲੈ ਕੇ ਨਵੇਂ ਹੁਕਮ ਜਾਰੀ
ਹਾਲਾਂਕਿ ਪੁਲਸ ਵਿਭਾਗ ਇਸ ਨੂੰ ਪੁਰਾਣੀ ਵੀਡੀਓ ਦੱਸ ਰਿਹਾ ਹੈ, ਫਿਰ ਵੀ ਜਿੱਥੇ ਇਕ ਪਾਸੇ ਪੁਲਸ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਚਲਾ ਰਹੀ ਹੈ, ਉੱਥੇ ਹੀ ਅਜਿਹੀ ਵੀਡੀਓ ਦਾ ਵਾਇਰਲ ਹੋਣਾ ਪੁਲਸ ਲਈ ਚਿੰਤਾ ਦਾ ਵਿਸ਼ਾ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਪੁਲਸ ਮੁਲਾਜ਼ਮ ਦਾ ਚਚੇਰਾ ਭਰਾ ਉਸ ਨੂੰ ਪੈਸੇ ਲਈ ਬਲੈਕਮੇਲ ਕਰ ਰਿਹਾ ਹੈ। ਇਹ ਵੀਡੀਓ ਸਵੇਰ ਤੋਂ ਹੀ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ ਅਤੇ ਲੋਕ ਇਸ ਬਾਰੇ ਕਈ ਤਰ੍ਹਾਂ ਦੀਆਂ ਅਟਕਲਾਂ ਲਗਾ ਰਹੇ ਹਨ।
ਇਹ ਵੀ ਪੜ੍ਹੋ: ਪੰਜਾਬ 'ਚ ਰੂਹ ਕੰਬਾਊ ਹਾਦਸਾ! ਮਾਂ ਦੀਆਂ ਅੱਖਾਂ ਸਾਹਮਣੇ ਤੜਫ਼-ਤੜਫ਼ ਕੇ ਧੀ ਦੀ ਮੌਤ, ਚਾਵਾਂ ਨਾਲ ਜਾ ਰਹੀ ਸੀ ਟਿਊਸ਼ਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e