ਨਸ਼ੇ ਦਾ ਟੀਕਾ ਲਗਾਉਂਦੇ ਨੌਜਵਾਨਾਂ ਦੀ ਵੀਡੀਓ ਵਾਇਰਲ, ਪੁਲਸ ਨੇ ਲਿਆ ਸਖ਼ਤ ਐਕਸ਼ਨ

Thursday, Aug 17, 2023 - 03:40 AM (IST)

ਨਸ਼ੇ ਦਾ ਟੀਕਾ ਲਗਾਉਂਦੇ ਨੌਜਵਾਨਾਂ ਦੀ ਵੀਡੀਓ ਵਾਇਰਲ, ਪੁਲਸ ਨੇ ਲਿਆ ਸਖ਼ਤ ਐਕਸ਼ਨ

ਬੀਜਾ (ਬਿਪਨ)-ਆਜ਼ਾਦੀ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਾਲ ਅੰਦਰ ਸੂਬੇ ਵਿਚ ਨਸ਼ਿਆਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾ ਕੇ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਦਾ ਪ੍ਰਣ ਲਿਆ ਹੈ, ਜਿਸ ਤੋਂ ਬਾਅਦ ਪੁਲਸ ਅਧਿਕਾਰੀਆਂ ਨੇ ਵੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਨੂੰ ਜ਼ਮੀਨੀ ਪੱਧਰ 'ਤੇ ਸਖ਼ਤੀ ਨਾਲ ਲਾਗੂ ਕਰਦੇ ਹੋਏ ਨਸ਼ਿਆਂ ’ਤੇ ਸਖ਼ਤ ਕਾਰਵਾਈ ਤੇਜ਼ ਕਰ ਦਿੱਤੀ ਹੈ। ਨਸ਼ਿਆਂ ਵਿਰੁੱਧ ਪੁਲਸ ਦੀ ਇਸ ਸਖ਼ਤੀ ਦਾ ਸਬੂਤ ਖੰਨਾ 'ਚ ਉਸ ਸਮੇਂ ਦੇਖਣ ਨੂੰ ਮਿਲਿਆ, ਜਦੋਂ ਨੌਜਵਾਨਾਂ ਦੀ ਟੀਕਾ ਲਗਾਉਣ ਦੀ ਵੀਡੀਓ ਵਾਇਰਲ ਹੋਣ ਉਪਰੰਤ ਐੱਸ.ਐੱਸ.ਪੀ. ਅਮਨੀਤ ਕੌਂਡਲ ਨੇ ਸਖ਼ਤ ਐਕਸ਼ਨ ਲਿਆ।

ਇਹ ਖ਼ਬਰ ਵੀ ਪੜ੍ਹੋ : ਮਾਮੂਲੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ, ਆਟੋ ਚਾਲਕ ਨੂੰ ਬੇਰਹਿਮੀ ਨਾਲ ਉਤਾਰਿਆ ਮੌਤ ਦੇ ਘਾਟ

ਐੱਸ.ਐੱਸ.ਪੀ. ਕੌਂਡਲ ਨੇ ਸਬ ਡਵੀਜ਼ਨ ਖੰਨਾ ਦੇ ਡੀ.ਐੱਸ.ਪੀ. ਰਾਜੇਸ਼ ਸ਼ਰਮਾ ਨੂੰ ਇਸ ਵੀਡੀਓ ਵਿਚ ਦਿਖਾਈ ਦੇਣ ਵਾਲੇ ਨੌਜਵਾਨਾਂ ਨੂੰ ਤੁਰੰਤ ਲੱਭ ਕੇ ਫੜਨ ਦੇ ਨਿਰਦੇਸ਼ ਦਿੱਤੇ, ਜਿਸ ਤੋਂ ਬਾਅਦ ਡੀ. ਐੱਸ. ਪੀ. ਖੰਨਾ ਨੇ ਸਪੈਸ਼ਲ ਬ੍ਰਾਂਚ ਦੀ ਮਦਦ ਨਾਲ ਇਕ ਘੰਟੇ ਦੇ ਅੰਦਰ ਵੀਡੀਓ ਵਾਲੀ ਥਾਂ ਦਾ ਮੁਆਇਨਾ ਕਰਨ ਤੋਂ ਬਾਅਦ ਇਨ੍ਹਾਂ ਨੌਜਵਾਨਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਦੋਵਾਂ ਨੌਜਵਾਨਾਂ ਦੀ ਪਛਾਣ ਸ਼ਮਸ਼ਾਨ ਬਾਬੂ ਅਤੇ ਰਵਿੰਦਰ ਗੋਲਡੀ ਵਾਸੀ ਖੰਨਾ ਵਜੋਂ ਹੋਈ। ਜਿਨ੍ਹਾਂ ਖਿਲਾਫ਼ ਨਸ਼ਾ ਕਰਨ ਦੇ ਦੋਸ਼ ਹੇਠ ਥਾਣਾ ਸਿਟੀ 2 ਵਿਖੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਖ਼ਬਰ ਵੀ ਪੜ੍ਹੋ  : ਅਮਰੀਕਾ ’ਚ ਬੱਚਿਆਂ ਦੀ ਤਸਕਰੀ ਦੇ ਸ਼ੱਕ ’ਚ 23 ਗ੍ਰਿਫ਼ਤਾਰ, ਪੰਜਾਬੀਆਂ ਦੇ ਨਾਂ ਵੀ ਆਏ ਸਾਹਮਣੇ

ਡੀ.ਐੱਸ.ਪੀ. ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਐੱਸ.ਐੱਸ.ਪੀ. ਅਮਨੀਤ ਕੌਂਡਲ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਖ਼ਿਲਾਫ਼ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। ਅੱਜ ਜਿਵੇਂ ਹੀ ਨੌਜਵਾਨਾਂ ਦੀ ਟੀਕਾ ਲਾਉਣ ਦੀ ਵੀਡੀਓ ਪੁਲਸ ਨੂੰ ਮਿਲੀ ਤਾਂ ਇਸ ’ਤੇ ਤੁਰੰਤ ਕਾਰਵਾਈ ਕੀਤੀ ਗਈ। ਬਿਨਾਂ ਕਿਸੇ ਦੇਰੀ ਦੇ ਇਨ੍ਹਾਂ ਨੌਜਵਾਨਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਜਾਂਚ 'ਚ ਸਾਹਮਣੇ ਆਇਆ ਕਿ ਇਹ ਨੌਜਵਾਨ ਨਾ ਸਿਰਫ ਨਸ਼ੇ ਦੇ ਆਦੀ ਹਨ ਸਗੋਂ ਨਸ਼ਾ ਵੇਚਣ ਦਾ ਧੰਦਾ ਵੀ ਕਰਦੇ ਹਨ ਅਤੇ ਹੋਰ ਨੌਜਵਾਨਾਂ ਨੂੰ ਵੀ ਨਸ਼ਿਆਂ ਦੀ ਦਲਦਲ 'ਚ ਫਸਾਉਂਦੇ ਹਨ। ਇਸ ਕਾਰਨ ਦੋਵਾਂ 'ਤੇ ਸਖ਼ਤ ਕਾਰਵਾਈ ਕੀਤੀ ਗਈ। ਦੋਵਾਂ ਨੌਜਵਾਨਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਨਸ਼ਾ ਕਿੱਥੋਂ ਲਿਆਉਂਦੇ ਸਨ ਅਤੇ ਕਿੱਥੇ ਵੇਚਦੇ ਸਨ। ਇਨ੍ਹਾਂ ਨੂੰ ਸਰਿੰਜ ਕਿੱਥੋਂ ਮਿਲੀ? ਇਨ੍ਹਾਂ ਸਾਰੇ ਤੱਥਾਂ ਨੂੰ ਇਕੱਠਾ ਕਰਨ ਤੋਂ ਬਾਅਦ ਇਨ੍ਹਾਂ ਦੇ ਜਿਹੜੇ ਸਾਥੀਆਂ ਦੇ ਨਾਂ ਸਾਹਮਣੇ ਆਉਣਗੇ, ਉਨ੍ਹਾਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਹੋਵੇਗੀ। ਡੀ.ਐੱਸ.ਪੀ. ਸ਼ਰਮਾ ਨੇ ਕਿਹਾ ਕਿ ਨਸ਼ਿਆਂ ਨੂੰ ਬੜ੍ਹਾਵਾ ਦੇਣ ਅਤੇ ਤਸਕਰੀ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ।

ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਹੜ੍ਹ ਦੇ ਮੱਦੇਨਜ਼ਰ ਇਸ ਜ਼ਿਲ੍ਹੇ ਦੇ ਸਕੂਲ ਅਗਲੇ ਹੁਕਮਾਂ ਤਕ ਰਹਿਣਗੇ ਬੰਦ

ਐੱਸ.ਐੱਮ.ਓ. ਭਸੀਨ ਨੇ ਐੱਸ.ਐੱਸ.ਪੀ. ਦੀ ਸ਼ਲਾਘਾ ਕੀਤੀ

ਦੂਜੇ ਪਾਸੇ ਐੱਸ.ਐੱਮ.ਓ. ਡਾ. ਮਨਿੰਦਰ ਸਿੰਘ ਭਸੀਨ ਨੇ ਸਿਵਲ ਹਸਪਤਾਲ ਦੀ ਵਾਇਰਲ ਹੋਈ ਵੀਡੀਓ 'ਤੇ ਤੁਰੰਤ ਕਾਰਵਾਈ ਕਰਨ ਲਈ ਖੰਨਾ ਦੇ ਐੱਸ.ਐੱਸ.ਪੀ. ਅਮਨੀਤ ਕੌਂਡਲ ਦੀ ਸ਼ਲਾਘਾ ਕੀਤੀ। ਐੱਸ. ਐੱਮ. ਓ. ਡਾ. ਭਸੀਨ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਵਿਚ ਪੁਲਸ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਮੁੱਖ ਮੰਤਰੀ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ


author

Manoj

Content Editor

Related News