ਨਸ਼ੇ 'ਚ ਰੁਲ ਗਈ ਪੰਜਾਬ ਦੀ ਜਵਾਨੀ, ਕਪੂਰਥਲਾ 'ਚ ਨਸ਼ਾ ਕਰਦੇ ਨੌਜਵਾਨ ਦੀ ਹੈਰਾਨੀਜਨਕ ਵੀਡੀਓ ਵਾਇਰਲ

10/29/2023 1:08:14 PM

ਕਪੂਰਥਲਾ (ਓਬਰਾਏ)- ਸੂਬੇ ਵਿੱਚ ਪਿਛਲੇ ਲੰਬੇ ਸਮੇਂ ਤੋਂ ਨਸ਼ੇ ਨਾਲ ਸੰਬੰਧਤ ਕਈ ਵੀਡੀਓਜ਼ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੁੰਦੀਆਂ ਵਿਖਾਈ ਦੇ ਰਹੀਆਂ ਹਨ। ਇਨ੍ਹਾਂ 'ਚ ਕਈ ਵਾਰ ਤਾਂ ਨਸ਼ੇ ਦੇ ਵਿੱਚ ਧੁੱਤ ਨੌਜਵਾਨ ਮੁੰਡੇ-ਕੁੜੀਆਂ ਆਪਣੀ ਜਵਾਨੀ ਨੂੰ ਬਰਬਾਦ ਕਰਦੇ ਹੋਏ ਵਿਖਾਈ ਦਿੰਦੇ ਹਨ। ਇਸੇ ਤਰ੍ਹਾਂ ਹੀ ਇਕ ਵੀਡੀਓ ਕਪੂਰਥਲਾ ਤੋਂ ਸਾਹਮਣੇ ਆਈ ਹੈ, ਜਿੱਥੇ ਇਕ ਨੌਜਵਾਨ ਨੂੰ ਨਸ਼ੇ ਦੀ ਹਾਲਤ ਵਿੱਚ ਵੇਖਿਆ ਜਾ ਸਕਦਾ ਹੈ। ਹਾਲਾਂਕਿ ਨੌਜਵਾਨ ਦੀ ਪਛਾਣ ਹੋਣੀ ਅਜੇ ਬਾਕੀ ਹੈ ਪਰ ਦੱਸਿਆ ਜਾ ਰਿਹਾ ਹੈ ਕਿ ਇਹ ਵੀਡਿਓ ਕਪੂਰਥਲਾ ਦੇ ਹਮੀਰਾ ਇਲਾਕੇ ਦੀ ਹੈ। 

ਇਹ ਵੀ ਪੜ੍ਹੋ: ਡਰੱਗਜ਼ ਖ਼ਿਲਾਫ਼ ਜਲੰਧਰ ਪੁਲਸ ਦਾ ਵੱਡਾ ਐਕਸ਼ਨ, ਪੁਲਸ ਕਮਿਸ਼ਨਰ ਦੀ ਰਣਨੀਤੀ ਲਿਆਈ ਰੰਗ

ਇਸ ਵੀਡੀਓ ਦੇ ਵਿੱਚ ਸਾਫ਼ ਤੌਰ 'ਤੇ ਵੇਖਿਆ ਜਾ ਸਕਦਾ ਹੈ ਕਿ ਨੌਜਵਾਨ ਕਿਸੇ ਨਸ਼ੀਲੀ ਚੀਜ਼ ਦਾ ਸੇਵਨ ਕਰ ਰਿਹਾ ਹੈ, ਜਿਸ ਦੌਰਾਨ ਉਸ ਨੌਜਵਾਨ ਕੋਲੋਂ ਢੰਗ ਦੇ ਨਾਲ ਖੜ੍ਹੇ ਵੀ ਨਹੀਂ ਹੋਇਆ ਜਾ ਰਿਹਾ ਅਤੇ ਉਸ ਦੇ ਹੱਥ ਪੈਰ ਕੰਬਦੇ ਵਿਖਾਈ ਦੇ ਰਹੇ ਹਨ। ਇਹ ਵੀਡਿਓ ਸੋਸ਼ਲ ਮੀਡੀਆ 'ਤੇ ਅੱਗ ਵਾਂਗ ਵਾਇਰਲ ਹੋ ਰਹੀ ਹੈ। ਹਾਲਾਂਕਿ ਇਸ ਵੀਡੀਓ ਦੇ ਵਾਇਰਲ ਹੋਣ ਮਗਰੋਂ ਅਜੇ ਤੱਕ ਜ਼ਿਲ੍ਹਾ ਪੁਲਸ ਪ੍ਰਸ਼ਾਸਨ ਦਾ ਕੋਈ ਵੀ ਪੱਖ ਸਾਹਮਣੇ ਨਹੀਂ ਆਇਆ।

ਇਹ ਵੀ ਪੜ੍ਹੋ: 'ਫ੍ਰੈਂਡਸ' ਫੇਮ ਅਦਾਕਾਰ ਮੈਥਿਊ ਪੇਰੀ ਦਾ ਦਿਹਾਂਤ, ਬਾਥਰੂਮ 'ਚ ਮਿਲੀ ਲਾਸ਼

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

shivani attri

This news is Content Editor shivani attri