ਵਿਧਾਨ ਸਭਾ ’ਚ ਬੋਲੇ ਮੁੱਖ ਮੰਤਰੀ, ਕਾਂਗਰਸੀ ਸਦਨ ’ਚ ਆਉਣ ਜਾਂ ਨਾ ਪਰ ਬੱਚੇ ਜ਼ਰੂਰ ਆਉਣੇ ਚਾਹੀਦੇ

03/22/2023 2:02:34 PM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ 'ਚ ਬਜਟ ਇਜਲਾਸ ਦੇ ਆਖ਼ਰੀ ਦਿਨ ਮੁੱਖ ਮੰਤਰੀ ਭਗਵੰਤ ਮਾਨ ਵੀ ਸਦਨ 'ਚ ਮੌਜੂਦ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਦਨ ’ਚ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ’ਤੇ ਰੱਖਣ ਲਈ ਮਤਾ ਪੇਸ਼ ਕੀਤਾ ਗਿਆ। ਇਸ ਦੌਰਾਨ ਸਦਨ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦਾਂ ਬਾਰੇ ਬੋਲਣਾ ਸੂਰਜ ਨੂੰ ਦੀਵਾ ਦਿਖਾਉਣ ਬਰਾਬਰ ਹੈ। ਉਨ੍ਹਾਂ ਕਿਹਾ ਕਿ ਮਈ ਮਹੀਨੇ ਜਾਂ ਜੂਨ ਦੇ ਦੂਜੇ ਹਫ਼ਤੇ ਹਲਵਾਰਾ ਹਵਾਈ ਅੱਡੇ ਤੋਂ ਪਹਿਲੀ ਡੋਮੈਸਟਿਕ ਫਲਾਈਟ ਸ਼ੁਰੂ ਹੋ ਜਾਵੇਗੀ। ਇਸ ਨਾਲ ਲੁਧਿਆਣਾ ਦੇ ਵਪਾਰੀਆਂ ਨੂੰ ਬਹੁਤ ਵੱਡਾ ਫ਼ਾਇਦਾ ਹੋਵੇਗਾ। 

ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਪੈਂਟ ਸ਼ਰਟ ਪਾ ਕੇ ਹੋਇਆ ਫਰਾਰ, ਪੁਲਸ ਨੇ ਜਾਰੀ ਕੀਤੀਆਂ ਤਸਵੀਰਾਂ

ਸਦਨ ’ਚੋਂ ਵਾਕ ਆਊਟ ਕਰਨ ਵਾਲੇ ਕਾਂਗਰਸੀ ਵਿਧਾਇਕਾਂ ’ਤੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦਾਂ ’ਤੇ ਪੇਸ਼ ਹੋਣ ਵਾਲੇ ਮਤੇ ’ਤੇ ਕਾਂਗਰਸ ਨੂੰ ਵਾਕਆਊਟ ਨਹੀਂ ਸੀ ਕਰਨਾ ਚਾਹੀਦਾ। ਉਨ੍ਹਾਂ ਨੇ ਸਦਨ ਵਿਚ ਮੌਜੂਦ ਵਿਧਾਇਕਾਂ ਨੂੰ ਕਿਹਾ ਵਿਧਾਨ ਸਭਾ ਵਿਚ ਸਕੂਲਾਂ ਦੇ ਬੱਚਿਆਂ ਨੂੰ ਵੀ ਲਿਆਂਦਾ ਜਾਵੇ, ਇਸ ਨਾਲ ਬੱਚਿਆਂ ਨੂੰ ਵਿਧਾਨ ਸਭਾ ਬਾਰੇ ਜਾਣਕਾਰੀ ਮਿਲੇਗੀ। ਕਾਂਗਰਸੀ ਸੈਸ਼ਨ ਵਿਚ ਆਉਣ ਭਾਵੇਂ ਨਾ ਆਉਣ ਪਰ ਸਕੂਲਾਂ ਦੇ ਬੱਚੇ ਜ਼ਰੂਰ ਆਉਣੇ ਚਾਹੀਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਜੇ ਬੱਚੇ ਕਲਾਸ ਵਿਚ ਨਹੀਂ ਜਾਣਗੇ ਤਾਂ ਬੱਚੇ ਫੇਲ੍ਹ ਹੋ ਜਾਣਗੇ ਅਤੇ ਉਨ੍ਹਾਂ ਨੂੰ ਕਲਾਸ ਵਿਚ ਨਹੀਂ ਬੈਠਣ ਦਿੱਤਾ ਜਾਵੇਗਾ, ਇਹੋ ਕਾਨੂੰਨ ਕਾਂਗਰਸੀ ਵਿਧਾਇਕਾਂ ’ਤੇ ਵੀ ਲਾਗੂ ਹੋਣਾ ਚਾਹੀਦਾ ਹੈ। ਇਸ ਦੌਰਾਨ ਮੁੱਖ ਮੰਤਰੀ ਵਲੋਂ ਪੇਸ਼ ਕੀਤਾ ਗਿਆ ਪ੍ਰਸਤਾਵ ਸਰਵਸੰਮਤੀ ਨਾਲ ਪਾਸ ਕਰ ਦਿੱਤਾ ਗਿਆ। 

ਇਹ ਵੀ ਪੜ੍ਹੋ : ਅੰਮ੍ਰਿਤਪਾਲ ਮਾਮਲੇ ’ਚ ਆਈ. ਜੀ. ਦਾ ਹੁਣ ਤਕ ਦਾ ਸਭ ਤੋਂ ਵੱਡਾ ਖੁਲਾਸਾ, ਭੇਸ ਬਦਲ ਕੇ ਹੋਇਆ ਫਰਾਰ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਵਾਈ ਅੱਡੇ ਲਈ ਫੰਡ ਜਾਰੀ ਕਰ ਦਿੱਤਾ ਗਿਆ ਹੈ, ਹਵਾਈ ਅੱਡੇ ਦੀ ਚਾਰ ਦੀਵਾਰੀ ਦਾ ਕੰਮ ਚੱਲ ਰਿਹਾ ਹੈ ਅਤੇ ਟਰਮੀਨਲ ਦਾ ਕੰਮ ਵੀ ਜਲਦ ਸ਼ੁਰੂ ਹੋ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸਾਹਨੇਵਾਲ ਦੇ ਹਵਾਈ ਅੱਡੇ ’ਤੇ ਛੋਟੇ ਜਹਾਜ਼ ਉੱਤਰਦੇ ਸਨ, ਲਿਹਾਜ਼ਾ ਇਸ ਨਾਲ ਵਪਾਰੀਆਂ ਨੂੰ ਵੱਡਾ ਫਾਇਦਾ ਹੋਵੇਗਾ। 

ਇਹ ਵੀ ਪੜ੍ਹੋ : ਪੰਜਾਬ ਦੀ ਜਨਤਾ ਦੇ ਨਾਂ ਮੁੱਖ ਮੰਤਰੀ ਭਗਵੰਤ ਮਾਨ ਦਾ ਸੁਨੇਹਾ, ਲਾਈਵ ਹੋ ਕੇ ਆਖੀਆਂ ਇਹ ਗੱਲਾਂ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Gurminder Singh

Content Editor

Related News