ਵਿਧਾਨ ਸਭਾ ''ਚ ਬਿਕਰਮ ਮਜੀਠੀਆ ਅਤੇ ਹਰਮਿੰਦਰ ਗਿੱਲ ਵਿਚਾਲੇ ਖੜਕੀ

Tuesday, Mar 02, 2021 - 08:09 PM (IST)

ਚੰਡੀਗੜ੍ਹ (ਵੈੱਬ ਡੈਸਕ, ਰਮਨਜੀਤ) - ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਦੂਜੇ ਦਿਨ ਮੰਗਲਵਾਰ ਨੂੰ ਵਿਧਾਨ ਸਭਾ ਵਿਚ ਰਾਜਪਾਲ ਦੇ ਭਾਸ਼ਣ 'ਤੇ ਚਰਚਾ ਦੌਰਾਨ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਕਾਂਗਰਸ ਵਿਧਾਇਕ ਹਰਮਿੰਦਰ ਸਿੰਘ ਜੱਸੀ ਆਪਸ 'ਚ ਖਹਿਬੜ ਪਏ। ਦੋਵਾਂ ਆਗੂਆਂ ਵਿਚਾਲੇ ਸ਼ੁਰੂ ਹੋਈ ਬਹਿਸ ਇਸ ਕਦਰ ਵੱਧ ਗਈ ਕਿ ਦੋਵਾਂ ਨੇ ਇਕ ਦੂਜੇ ਖ਼ਿਲਾਫ਼ ਤਿੱਖੇ ਸ਼ਬਦੀ ਵਾਰ ਕਰਦਿਆਂ ਅਪਸ਼ਬਦ ਬੋਲੇ ਅਤੇ ਇਕ-ਦੂਜੇ ਦੇ ਪਰਿਵਾਰਕ ਪਿਛੋਕੜ ਤੱਕ ਵੀ ਪਹੁੰਚ ਗਏ। ਦੋਵਾਂ ਆਗੂਆਂ ਵਿਚਾਲੇ ਤਲਖੀ ਵਧਣ ਤੋਂ ਬਾਅਦ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਮਾਮਲੇ ਨੂੰ ਸ਼ਾਂਤ ਕਰਵਾਉਂਦਿਆਂ ਕਿਹਾ ਕਿ ਸਦਨ ਵਿਚ ਅਪਸ਼ਬਦ ਬੋਲਣ ਅਤੇ ਨਿੱਜੀ ਹਮਲਿਆਂ ਤੋਂ ਪਰਹੇਜ਼ ਕੀਤਾ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਦੀਪ ਸਿੱਧੂ ਦੇ ਮੁੱਦੇ ’ਤੇ ਮਜੀਠੀਆ ਅਤੇ ਸਿਰਸਾ ਆਹਮੋ-ਸਾਹਮਣੇ

ਮਜੀਠੀਆ ਨੇ ਸਦਨ 'ਚ ਚੁੱਕਿਆ ਪਿਓ-ਪੁੱਤ ਦੀ ਖ਼ੁਦਕੁਸ਼ੀ ਦਾ ਮੁੱਦਾ
ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਵਿਧਾਨ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਕੁਮਾਰ ਜਾਖੜ ’ਤੇ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ। ਦਰਅਸਲ ਬੀਤੇ ਦਿਨੀਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਅਧੀਨ ਆਉਂਦੇ ਦਸੂਹਾ ਵਿਖੇ ਪਿਓ-ਪੁੱਤ ਵਲੋਂ ਆਤਮ ਹੱਤਿਆ ਕਰ ਲਈ ਗਈ ਸੀ। ਇਸ ਦੌਰਾਨ ਦੋਵਾਂ ਵਲੋਂ ਇਕ ਖ਼ੁਦਕੁਸ਼ੀ ਨੋਟ ਵੀ ਲਿਖਿਆ ਗਿਆ ਸੀ, ਜਿਸ ਵਿਚ ਉਨ੍ਹਾਂ ਖੁਦਕੁਸ਼ੀ ਦਾ ਕਾਰਣ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਨੂੰ ਅਤੇ ਪੰਜਾਬ ਸਰਕਾਰ ਵਲੋਂ ਕਰਜ਼ਾ ਮੁਆਫ਼ ਨਾ ਕਰਨ ਨੂੰ ਦੱਸਿਆ ਸੀ। ਅੱਜ ਵਿਧਾਨ ਸਭਾ ਦੀ ਦੂਜੇ ਦਿਨ ਦੀ ਕਾਰਵਾਈ ਦੌਰਾਨ ਮਜੀਠੀਆ ਮ੍ਰਿਤਕ ਪਿਓ-ਪੁੱਤ ਵਲੋਂ ਲਿਖਿਆ ਖ਼ੁਦਕੁਸ਼ੀ ਨੋਟ ਲੈ ਕੇ ਪਹੁੰਚੇ ਹੋਏ ਸਨ। ਮਜੀਠੀਆ ਨੇ ਇਸ ਦੇ ਚੱਲਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸੁਨੀਲ ਜਾਖੜ ਖ਼ਿਲਾਫ਼ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਪਿਓ-ਪੁੱਤ ਦਾ ਖ਼ੁਦਕੁਸ਼ੀ ਨੋਟ ਲੈ ਕੇ ਵਿਧਾਨ ਸਭਾ ਪਹੁੰਚੇ ਮਜੀਠੀਆ, ਕੈਪਟਨ ਤੇ ਜਾਖੜ ’ਤੇ ਮੰਗੀ ਕਾਰਵਾਈ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Gurminder Singh

Content Editor

Related News