ਵਿਧਾਨ ਸਭਾ ''ਚ ''ਅੰਗਰੇਜ਼ੀ'' ਵਾਲੇ ਭਾਸ਼ਣ ''ਤੇ ਭਗਵੰਤ ਨੇ ਘੇਰਿਆ ਕੈਪਟਨ

Saturday, Mar 06, 2021 - 06:24 PM (IST)

ਚੰਡੀਗੜ੍ਹ (ਰਮਨਜੀਤ)– ਆਮ ਆਦਮੀ ਪਾਰਟੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਧਾਨ ਸਭਾ ਵਿਚ ਅੰਗਰੇਜ਼ੀ ਵਿਚ ਭਾਸ਼ਣ ਦੇਣ ਦੀ ਸਖ਼ਤ ਸ਼ਬਦਾਂ 'ਚ ਨਖੇਧੀ ਕੀਤੀ ਹੈ। ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਮਾਂ ਬੋਲੀ ਪੰਜਾਬੀ ਵਿਚ ਬੋਲਣ ਦੀ ਬਜਾਏ ਅੰਗਰੇਜ਼ੀ ਵਿਚ ਬੋਲਣਾ ਪੰਜਾਬੀ ਮਾਤ ਭਾਸ਼ਾ ਦਾ ਅਪਮਾਨ ਹੈ।

ਇਹ ਵੀ ਪੜ੍ਹੋ : ਖਮਾਣੋਂ ਦੇ ਹਰਜਿੰਦਰ ਸਿੰਘ ਦੀ ਕੈਨੇਡਾ 'ਚ ਮੌਤ

ਮਾਨ ਨੇ ਕਿਹਾ ਕਿ ਪੰਜਾਬੀ ਬੋਲੀ ਨੂੰ ਪਿਆਰ ਕਰਨ ਵਾਲੇ ਲੇਖਕ, ਬੁੱਧੀਜੀਵੀਆਂ ਅਤੇ ਪੰਜਾਬ ਵਾਸੀਆਂ ਨੇ ਦਫ਼ਤਰਾਂ ਵਿਚ ਪੰਜਾਬੀ ਭਾਸ਼ਾ ਲਾਗੂ ਕਰਾਉਣ ਲਈ ਲੰਬੀ ਲੜਾਈ ਲੜੀ ਪਰ ਕੈਪਟਨ ਅਮਰਿੰਦਰ ਨੇ ਵਿਧਾਨ ਸਭਾ ਵਿਚ ਅੰਗਰੇਜ਼ੀ ਵਿਚ ਭਾਸ਼ਣ ਦੇ ਕੇ ਪੰਜਾਬੀ ਲੋਕਾਂ ਦੇ ਸੰਘਰਸ਼ ਦਾ ਅਪਮਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਅੰਗਰੇਜ਼ੀ ਵਿਚ ਭਾਸ਼ਣ ਇਸ ਲਈ ਦਿੱਤਾ ਤਾਂ ਕਿ ਬਹੁਤੇ ਲੋਕ ਅੰਗਰੇਜ਼ੀ ਨਹੀਂ ਜਾਣਦੇ, ਉਨ੍ਹਾਂ ਨੂੰ ਸਮਝ ਨਾ ਆਵੇ ਕਿਉਂਕਿ 4 ਸਾਲ ਵਿਚ ਉਨ੍ਹਾਂ ਨੇ ਕੁੱਝ ਕੀਤਾ ਤਾਂ ਹੈ ਨਹੀਂ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੂੰ ਭਗਵੰਤ ਮਾਨ ਦੀਆਂ ਖਰੀਆਂ-ਖਰੀਆਂ, ਦਿੱਤਾ ਵੱਡਾ ਬਿਆਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Gurminder Singh

Content Editor

Related News