ਵਿਧਾਨ ਸਭਾ ’ਚ ਬੋਲੇ ਮਨਪ੍ਰੀਤ ਇਯਾਲੀ, ਸਿਸਟਮ ’ਤੇ ਚੁੱਕੇ ਸਵਾਲ

Wednesday, Mar 22, 2023 - 11:51 AM (IST)

ਚੰਡੀਗੜ੍ਹ : ਵਿਧਾਨ ਸਭਾ ਦੀ ਕਾਰਵਾਈ ਦੇ ਅਖੀਰਲੇ ਦਿਨ ਅੱਜ ਸਦਨ ਅੰਦਰ ਪੰਜਾਬ ਪੁਲਸ ਵਲੋਂ ਕੀਤੀ ਜਾ ਰਹੀ ਕਾਰਵਾਈ ਦਾ ਮੁੱਦਾ ਗੂੰਜਿਆ ਹੈ। ਅਕਾਲੀ ਦਲ ਦੇ ਵਿਧਾਇਕ ਤੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਯਾਲੀ ਨੇ ਸਿਸਟਮ ’ਤੇ ਸਵਾਲ ਚੁੱਕਦਿਆਂ ਬੇਕਸੂਰ ਨੌਜਵਾਨਾਂ ’ਤੇ ਨਾਸਾ (ਨੈਸ਼ਨਲ ਸਕਿਓਰਿਟੀ ਐਕਟ) ਲਗਾਉਣ ਦਾ ਵਿਰੋਧ ਕੀਤਾ ਹੈ। ਅਕਾਲੀ ਦਲ ਦੇ ਵਿਧਾਇਕ ਨੇ ਸਰਕਾਰ ਨੂੰ ਕਾਨੂੰਨ ਦੇ ਦਾਇਰੇ ਵਿਚ ਰਹਿ ਕੇ ਕਾਰਵਾਈ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਕਸੂਰਵਾਰ ਹੈ ਤਾਂ ਉਸ ’ਤੇ ਜ਼ਰੂਰ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਪਰ ਬੇਕਸੂਰ ਨੌਜਵਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਣਾ ਚਾਹੀਦਾ ਹੈ। 

ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਪੈਂਟ ਸ਼ਰਟ ਪਾ ਕੇ ਹੋਇਆ ਫਰਾਰ, ਪੁਲਸ ਨੇ ਜਾਰੀ ਕੀਤੀਆਂ ਤਸਵੀਰਾਂ

ਵਿਧਾਨ ਸਭਾ ਦੀ ਕਾਰਵਾਈ ਦੌਰਾਨ ਬੋਲਦਿਆਂ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਅੱਜ ਸਿੱਖਾਂ ਨੂੰ ਪੰਜਾਬ ਵਿਚ ਗੁਲਾਮੀ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿਚ ਬੈਠੇ ਸਿੱਖ ਵੀ ਕਾਫੀ ਫਿਕਰਮੰਦ ਨਜ਼ਰ ਆ ਰਹੇ ਹਨ। ਇਯਾਲੀ ਨੇ ਕਿਹਾ ਕਿ ਉਨ੍ਹਾਂ ਦੇ ਹਲਕੇ ਅੰਦਰੋਂ ਵੀ ਕੁੱਝ ਬੇਕਸੂਰ ਨੌਜਵਾਨਾਂ ਨੂੰ ਪੁਲਸ ਨੇ ਹਿਰਾਸਤ ਵਿਚ ਲਿਆ ਹੈ ਜਿਨ੍ਹਾਂ ਨੂੰ ਤੁਰੰਤ ਰਿਹਾਅ ਕੀਤਾ ਜਾਣਾ ਚਾਹੀਦਾ ਹੈ। 

ਇਹ ਵੀ ਪੜ੍ਹੋ : ਅੰਮ੍ਰਿਤਪਾਲ ਮਾਮਲੇ ’ਚ ਆਈ. ਜੀ. ਦਾ ਹੁਣ ਤਕ ਦਾ ਸਭ ਤੋਂ ਵੱਡਾ ਖੁਲਾਸਾ, ਭੇਸ ਬਦਲ ਕੇ ਹੋਇਆ ਫਰਾਰ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Gurminder Singh

Content Editor

Related News