ਵਿਧਾਨ ਸਭਾ ਦੇ ਸਪੀਕਰ ਵਲੋਂ ''ਦੀਵਾਲੀ'' ਅਤੇ ''ਬੰਦੀਛੋੜ ਦਿਵਸ'' ਦੀ ਵਧਾਈ

Sunday, Oct 27, 2019 - 08:35 AM (IST)

ਵਿਧਾਨ ਸਭਾ ਦੇ ਸਪੀਕਰ ਵਲੋਂ ''ਦੀਵਾਲੀ'' ਅਤੇ ''ਬੰਦੀਛੋੜ ਦਿਵਸ'' ਦੀ ਵਧਾਈ

ਚੰਡੀਗੜ੍ਹ (ਬਿਊਰੋ) - ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਦੀਵਾਲੀ ਅਤੇ ਬੰਦੀ ਛੋੜ ਦਿਵਸ ਸਬੰਧੀ ਦੁਨੀਆਂ ਭਰ 'ਚ ਰਹਿੰਦੇ ਸਾਰੇ ਪੰਜਾਬੀਆਂ ਨੂੰ ਦਿਲੋਂ ਵਧਾਈ ਦਿੱਤੀ ਹੈ। ਸਪੀਕਰ ਰਾਣਾ ਕੇ.ਪੀ. ਸਿੰਘ ਨੇ ਆਪਣੇ ਸੰਦੇਸ਼ 'ਚ ਕਿਹਾ ਕਿ ਇਹ ਤਿਓਹਾਰ ਝੂਠ 'ਤੇ ਸੱਚ, ਅਧਰਮ 'ਤੇ ਧਰਮ ਅਤੇ ਬੁਰਾਈ 'ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ ਅਤੇ ਦੇਸ਼ ਦੀ ਸਭਿਆਚਾਰਕ ਵਿਰਾਸਤ ਦੀਆਂ ਕਦਰਾਂ ਕੀਮਤਾਂ ਅਤੇ ਵਿਚਾਰਾਂ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਵਾਤਾਵਰਣ ਨੂੰ ਸੁਰੱਖਿਅਤ ਬਣਾਉਣ ਲਈ ਗਰੀਨ ਦੀਵਾਲੀ ਮਨਾਉਣ ਦੀ ਅਪੀਲ ਕੀਤੀ ਕਿਉਂਕਿ ਪ੍ਰਦੂਸ਼ਣ ਦੀ ਸਮੱਸਿਆ ਬਹੁਤ ਗੰਭੀਰ ਹੈ ਅਤੇ ਇਹ ਸਾਨੂੰ ਸਭ ਨੂੰ ਪ੍ਰਭਾਵਿਤ ਕਰ ਰਹੀ ਹੈ। ਇਸ ਦੇ ਨਾਲ ਹੀ ਰਾਣਾ ਕੇ.ਪੀ. ਸਿੰਘ ਨੇ ਸਾਰੇ ਦੇਸ਼ ਵਾਸੀਆਂ ਖਾਸ ਤੌਰ 'ਤੇ ਸਿੱਖ ਕੌਮ ਨੂੰ ਇਤਿਹਾਸਕ 'ਬੰਦੀ ਛੋੜ ਦਿਵਸ' ਮੌਕੇ ਵਧਾਈ ਦਿੱਤੀ ਹੈ ਕਿਉਂਕਿ ਇਸ ਦਿਨ ਛੇਵੇਂ ਗੁਰੂ ਸ੍ਰੀ ਹਰਗੋਬਿੰਦ ਸਾਹਿਬ ਵਲੋਂ ਸਾਲ 1612 ਦੀਵਾਲੀ ਵਾਲੇ ਦਿਨ ਗਵਾਲੀਅਰ ਦੇ ਕਿਲ੍ਹੇ ਤੋਂ 52 ਹਿੰਦੂ ਰਾਜਿਆਂ ਦੀ ਰਿਹਾਈ ਕਰਵਾਈ ਸੀ।


author

rajwinder kaur

Content Editor

Related News