ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਪ੍ਰਵਾਨਗੀ, ਨੋਟੀਫਿਕੇਸ਼ਨ ਜਾਰੀ
Thursday, Nov 20, 2025 - 01:51 PM (IST)
ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸੂਬਾ ਸਰਕਾਰ ਵੱਲੋਂ ਸੱਦੇ ਜਾਣ ਵਾਲੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਲਈ ਪ੍ਰਵਾਨਗੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਰਾਜਪਾਲ ਨੇ 24 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਸਥਿਤ ਭਾਈ ਜੈਤਾ ਜੀ ਯਾਦਗਾਰ ਵਿਚ ਬਾਅਦ ਦੁਪਹਿਰ 1 ਵਜੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਲਈ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਪੰਜਾਬ ਦੇ ਰਾਜਪਾਲ ਤੋਂ ਪ੍ਰਵਾਨਗੀ ਮਿਲਣ ਤੋਂ ਬਾਅਦ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਤਿਆਰੀਆਂ ਸ਼ੁਰੂ ਹੋ ਗਈਆਂ ਹਨ।
ਇਹ ਵੀ ਪੜ੍ਹੋ : ਇਸ ਤਾਰੀਖ਼ ਨੂੰ ਹੋ ਸਕਦੀਆਂ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀਆਂ ਦੀਆਂ ਚੋਣਾਂ
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਦੇ ਸਬੰਧ ਵਿਚ ਵੱਖ-ਵੱਖ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਇਸੇ ਦੌਰਾਨ ਪੰਜਾਬ ਸਰਕਾਰ ਨੇ 24 ਨਵੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਵੱਖ-ਵੱਖ ਥਾਵਾਂ 'ਤੇ ਲਾਈਟ ਐਂਡ ਸਾਊਂਡ ਪ੍ਰੋਗਰਾਮ ਕਰਵਾਏ ਜਾ ਰਹੇ ਹਨ।
ਇਹ ਵੀ ਪੜ੍ਹੋ : ਔਰਤਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ, ਆਖਿਰ ਜਾਰੀ ਹੋ ਗਏ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
