ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ’ਚ ਅਸ਼ਵਨੀ ਸ਼ਰਮਾ ਨੇ ਚੁੱਕੇ ਸਵਾਲ, ਕਿਹਾ ਸਰਕਾਰ ਦੀ ਮਨਸ਼ਾ ’ਤੇ ਸ਼ੱਕ
Friday, Apr 01, 2022 - 05:47 PM (IST)
ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਚੰਡੀਗੜ੍ਹ ਦੇ ਮੁੱਦੇ ’ਤੇ ਅੱਜ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਇਆ ਗਿਆ। ਇਸ ਇਜਲਾਸ ਵਿਚ ਕੇਂਦਰ ਸਰਕਾਰ ਨੂੰ ਚੰਡੀਗੜ੍ਹ ਤੁਰੰਤ ਪੰਜਾਬ ਨੂੰ ਸੌਂਪਣ ਦਾ ਪ੍ਰਸਤਾਅ ਸਰਵਸਹਿਮਤੀ ਨਾਲ ਪਾਸ ਕਰ ਦਿੱਤਾ ਗਿਆ। ਇਸ ਦੌਰਾਨ ਜਿੱਥੇ ਕਾਂਗਰਸ, ਅਕਾਲੀ ਦਲ ਅਤੇ ਬਸਪਾ ਨੇ ਇਸ ਦਾ ਸਮਰਥਨ ਕੀਤਾ, ਉਥੇ ਹੀ ਭਾਜਪਾ ਵਲੋਂ ਇਸ ਦਾ ਵਿਰੋਧ ਕੀਤਾ ਗਿਆ। ਭਾਜਪਾ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਇਸ ਦਾ ਵਿਰੋਧ ਕਰਦੇ ਹੋਏ ਸਰਕਾਰ ਦੀ ਮਨਸ਼ਾ ’ਤੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਮੈਨੂੰ ਮੁੱਖ ਮੰਤਰੀ ਦੇ ਪ੍ਰਸਤਾਅ ’ਤੇ ਸ਼ੱਕ ਹੈ। ਮੈਂ ਇਸ ਦਾ ਵਿਰੋਧ ਕਰਦਾ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਇਕ ਰਿਵਾਇਤ ਚੱਲਦੀ ਆ ਰਹੀ ਹੈ ਕਿ ਆਪਣੀ ਨਾਕਾਮੀ ਲੁਕਾਉਣ ਲਈ ਪੰਜਾਬ ਦੀ ਜਨਤਾ ਨੂੰ ਗੁਮਰਾਹ ਕੀਤਾ ਜਾਂਦਾ ਹੈ। ਇਹ ਪ੍ਰਸਤਾਅ ਵੀ ਇਸੇ ਕੜੀ ਦਾ ਹਿੱਸਾ ਹੈ।
ਇਹ ਵੀ ਪੜ੍ਹੋ : ਭਿਆਨਕ ਹਾਦਸੇ ਨੇ ਖੋਹ ਲਈਆਂ ਪਰਿਵਾਰ ਦੀਆਂ ਖ਼ੁਸ਼ੀਆਂ, ਚੜ੍ਹਦੀ ਉਮਰੇ ਜਹਾਨੋਂ ਤੁਰ ਗਿਆ ਨੌਜਵਾਨ ਪੁੱਤ
ਭਾਜਪਾ ਵਿਧਾਇਕ ਨੇ ਪੁੱਛਿਆ ਕਿ ਪਹਿਲਾਂ ਚੰਡੀਗੜ੍ਹ ਵਿਚ ਸੈਂਟਰਲ ਰੂਲ ਲਾਗੂ ਹੁੰਦੇ ਸਨ। ਉਸ ਸਮੇਂ ਪੰਜਾਬ ਦੇ ਸਕੇਲ ਵਧੇ ਤਾਂ ਉਨ੍ਹਾਂ ਦੀ ਮੰਗ ’ਤੇ ਇਹ ਨਿਯਮ ਲਾਗੂ ਕਰ ਦਿੱਤੇ ਗਏ। ਉਨ੍ਹਾਂ ਕਿਹਾ ਕਿ ਇਸ ਬਾਰੇ ਸੋਚਣਾ ਚਾਹੀਦਾ ਹੈ ਕਿ ਚੰਡੀਗੜ੍ਹ ਦੇ ਮੁਲਾਜ਼ਮਾਂ ਨੂੰ ਉਸ ਦੀ ਜ਼ਰੂਰਤ ਕਿਉਂ ਪਈ। ਇਸ ਦੌਰਾਨ ਸਪੀਕਰ ਨੇ ਉਨ੍ਹਾਂ ਨੂੰ ਟੋਕਿਆ ਕਿ ਉਨ੍ਹਾਂ ਦਾ 2 ਮਿੰਟ ਦਾ ਸਮਾਂ ਸੀ ਜਿਸ ਤੋਂ ਉਹ ਵੱਧ ਬੋਲ ਚੁੱਕੇ ਹਨ ਅਤੇ ਉਨ੍ਹਾਂ ਨੂੰ ਬਿਠਾ ਦਿੱਤਾ ਗਿਆ।
ਇਹ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, ਪ੍ਰਾਈਵੇਟ ਸਕੂਲਾਂ ਦੇ ਫੀਸ ਵਧਾਉਣ ’ਤੇ ਲਗਾਈ ਰੋਕ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?