ਵਿਧਾਨ ਸਭਾ ਬਜਟ ਸੈਸ਼ਨ ਦੌਰਾਨ ਜ਼ਬਰਦਸਤ ਹੰਗਾਮਾ, ਮੂਸੇਵਾਲਾ ਕਤਲ ਕਾਂਡ 'ਤੇ ਕਾਂਗਰਸ ਨੇ ਕੀਤਾ ਵਾਕਆਊਟ

03/09/2023 12:59:24 PM

ਚੰਡੀਗੜ੍ਹ (ਵੈੱਬ ਡੈਸਕ)- ਪੰਜਾਬ ਵਿਧਾਨ ਸਭਾ ਸੈਸ਼ਨ ਦੀ ਅੱਜ ਚੌਥੇ ਦਿਨ ਦੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੌਰਾਨ ਵਿਰੋਧੀ ਧਿਰ ਅਤੇ ਸੱਤਾਧਾਰੀ ਪਾਰਟੀ ਵਿਚਾਲੇ ਜ਼ਬਰਦਸਤ ਹੰਗਾਮਾ ਵੇਖਣ ਨੂੰ ਮਿਲਿਆ। ਦਰਅਸਲ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਵਿਰੋਧੀ ਧਿਰ ਅਤੇ ਸਰਕਾਰ ਵਿਚਾਲੇ ਜ਼ਬਰਦਸਤ ਬਹਿਸਬਾਜ਼ੀ ਕੀਤੀ ਗਈ। ਵਿਧਾਨ ਸਭਾ ਵਿਚ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮਾਮਲਾ ਗੂੰਜਣ ਮਗਰੋਂ ਹੋਏ ਹੰਗਾਮੇ ਤੋਂ ਬਾਅਦ ਕਾਂਗਰਸ ਪਾਰਟੀ ਵੱਲੋਂ ਸਦਨ ਵਿਚੋਂ  ਵਾਕਆਊਟ ਕਰ ਦਿੱਤਾ ਗਿਆ। ਸਦਨ ਦੇ ਬਾਹਰ ਰਾਜਾ ਵੜਿੰਗ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦਾ ਕਤਲ ਦੀਆਂ ਸਾਜਿਸ਼ਾਂ ਰਚਨ ਵਾਲੇ ਅਜੇ ਬਾਹਰ ਹਨ। 
 

ਇਹ ਵੀ ਪੜ੍ਹੋ :ਜਲੰਧਰ 'ਚ ਵੱਡੀ ਵਾਰਦਾਤ, ਦੁਕਾਨ 'ਤੇ ਬੈਠੇ ਵਿਅਕਤੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ 'ਚ ਇਨਸਾਫ਼ ਦਿਵਾਉਣ ਦੀ ਗੱਲ ਚੁੱਕੀ। ਉਨ੍ਹਾਂ ਨੇ ਕਿਹਾ ਕਿ ਸਿੱਧੂ ਦੇ ਮਾਂ-ਪਿਤਾ ਵਿਧਾਨ ਸਭਾ ਦੇ ਬਾਹਰ ਬੈਠ ਕੇ ਇਨਸਾਫ਼ ਦੀ ਮੰਗ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਾਵੇਂ ਹੀ ਪੰਜਾਬ ਸਰਕਾਰ ਨੇ ਕਈ ਦੋਸ਼ੀ ਗ੍ਰਿਫ਼ਤਾਰ ਕੀਤੇ। ਉਨ੍ਹਾਂ ਕਿਹਾ ਕਿ ਸਿੱਧੂ ਦੇ ਮਾਤਾ-ਪਿਤਾ ਜਿਹੜੇ ਗੈਂਗਸਟਰ ਅਤੇ ਮੁਲਜ਼ਮਾਂ ਦਾ ਨਾਂ ਲੈ ਰਹੇ ਹਨ, ਪੰਜਾਬ ਸਰਕਾਰ ਉਨ੍ਹਾਂ ਨੂੰ ਗ੍ਰਿਫ਼ਤਾਰ ਕਿਉਂ ਨਹੀਂ ਕਰ ਰਹੀ। 

ਉਨ੍ਹਾਂ ਕਿਹਾ ਕਿ ਜਿਹੜੇ ਲੋਕਾਂ ਨੂੰ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨਾਮਜ਼ਦ ਕਰਨ ਦੀ ਗੱਲ ਕਰ ਰਹੇ ਹਨ, ਉਨ੍ਹਾਂ ਲੋਕਾਂ ਨੂੰ ਨਾਮਜ਼ਦ ਕਰਕੇ ਉਨ੍ਹਾਂ ਦੇ ਕਲੇਜੇ ਨੂੰ ਠੰਡ ਪਾਈ ਜਾਵੇ। ਇਨਸਾਫ਼ ਮੰਗ ਰਿਹਾ ਸਿੱਧੂ ਮੂਸੇਵਾਲਾ ਦਾ ਪਰਿਵਾਰ ਵੀ ਹੁਣ ਸਰਕਾਰ ਤੋਂ ਨਿਰਾਸ਼ ਹੋਇਆ ਪਿਆ ਹੈ। ਕਾਂਗਰਸ ਨੇ ਇਨਸਾਫ਼ ਦੀ ਮੰਗ ਨੂੰ ਲੈ ਕੇ ਹੀ ਸਦਨ ਵਿਚੋਂ ਵਾਕਆਊਟ ਕੀਤਾ ਹੈ। ਸਦਨ ਦੇ ਬਾਹਰ ਕਾਂਗਰਸ ਦੀ ਪਾਰਟੀ ਵੱਲੋਂ ਪੰਜਾਬ ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਥੇ ਦੱਸ ਦਈਏ ਕਿ ਸਿਰਫ਼ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਹੀ ਸਦਨ ਵਿਚ ਬੈਠੇ ਰਹੇ ਜਦਕਿ ਬਾਕੀ ਕਾਂਗਰਸੀ ਆਗੂਆਂ ਵੱਲੋਂ ਸਦਨ ਦਾ ਵਾਕਆਊਟ ਕਰ ਦਿੱਤਾ ਗਿਆ। ਸਦਨ ਦੇ ਬਾਹਰ ਕਾਂਗਰਸ ਦੀ ਪਾਰਟੀ ਵੱਲੋਂ ਪੰਜਾਬ ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। 

ਇਹ ਵੀ ਪੜ੍ਹੋ : ਸ੍ਰੀ ਅਨੰਦਪੁਰ ਸਾਹਿਬ ਵਿਖੇ ਮੁੜ ਵਾਪਰੀ ਮੰਦਭਾਗੀ ਘਟਨਾ, ਹੋਲੇ-ਮਹੱਲੇ 'ਤੇ ਗਏ ਕਪੂਰਥਲਾ ਦੇ ਦੋ ਨੌਜਵਾਨ ਦਰਿਆ 'ਚ ਡੁੱਬੇ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


shivani attri

Content Editor

Related News