ਵਿਧਾਨ ਸਭਾ ਦੀ ਕਮੇਟੀ ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ
Wednesday, Feb 06, 2019 - 06:56 PM (IST)

ਚੰਡੀਗੜ੍ਹ : ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰੀ ਕਮੇਟੀ ਨੇ ਤਲਬ ਕਰਕੇ ਬੁੱਧਵਾਰ ਨੂੰ (ਅੱਜ) ਪੇਸ਼ ਹੋਣ ਲਈ ਕਿਹਾ ਸੀ ਪਰ ਸੁਖਬੀਰ ਵਿਧਾਨ ਸਭਾ ਕਮੇਟੀ ਸਾਹਮਣੇ ਪੇਸ਼ ਨਹੀਂ ਹੋਏ। ਸੁਖਬੀਰ ਬਾਦਲ ਨੂੰ ਵਿਧਾਨ ਸਭਾ ਦੇ ਸਪੀਕਰ ਨੂੰ ਮੰਦੀ ਸ਼ਬਦਾਵਲੀ ਬੋਲਣ ਦੇ ਚੱਲਦੇ ਤਲਬ ਕੀਤਾ ਗਿਆ ਸੀ। ਵਿਧਾਨ ਸਭਾ ਕਮੇਟੀ ਨੇ ਸੁਖਬੀਰ ਨੂੰ ਹੁਣ 11 ਫਰਵਰੀ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।
ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਨੇ ਸੁਖਬੀਰ ਬਾਦਲ ਤੋਂ 6 ਫਰਵਰੀ ਤੱਕ ਜਵਾਬ ਤਲਬ ਕੀਤਾ ਸੀ। ਕਮੇਟੀ ਨੇ ਸੁਖਬੀਰ ਨੂੰ ਨੋਟਿਸ ਜਾਰੀ ਕਰਕੇ 15 ਦਿਨਾਂ ਦੇ ਅੰਦਰ-ਅੰਦਰ ਜਵਾਬ ਦੇਣ ਲਈ ਕਿਹਾ ਸੀ। ਕਮੇਟੀ ਨੇ ਅਕਾਲੀ ਦਲ ਦੇ ਪ੍ਰਧਾਨ ਨੂੰ 6 ਫਰਵਰੀ ਦੁਪਹਿਰ 2 ਵਜੇ ਤਕ ਕਮੇਟੀ ਸਾਹਮਣੇ ਪੇਸ਼ ਹੋਣ ਦੇ ਹੁਕਮ ਦਿੱਤੇ ਸਨ।