ਅਕਾਲੀ ਦਲ ਨੇ ਵਿਧਾਨ ਸਭਾ ਚੋਣਾਂ ਲਈ ਬਿਕਰਮ ਮਜੀਠੀਆ ਤੇ ਬੀਬੀ ਜਗੀਰ ਕੌਰ ਨੂੰ ਐਲਾਨਿਆ ਉਮੀਦਵਾਰ

Monday, Nov 29, 2021 - 03:30 PM (IST)

ਅਕਾਲੀ ਦਲ ਨੇ ਵਿਧਾਨ ਸਭਾ ਚੋਣਾਂ ਲਈ ਬਿਕਰਮ ਮਜੀਠੀਆ ਤੇ ਬੀਬੀ ਜਗੀਰ ਕੌਰ ਨੂੰ ਐਲਾਨਿਆ ਉਮੀਦਵਾਰ

ਜਲੰਧਰ— ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਚੋਣਾਂ ਲਈ ਦੋ ਹੋਰ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਅਕਾਲੀ ਦਲ ਵੱਲੋਂ ਭੁਲੱਥ ਹਲਕੇ ਤੋਂ ਬੀਬੀ ਜਗੀਰ ਕੌਰ ਅਤੇ ਮਜੀਠਾ ਹਲਕੇ ਤੋਂ ਬਿਕਰਮ ਸਿੰਘ ਮਜੀਠੀਆ ਨੂੰ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰ ਐਲਾਨੇ ਹਨ। ਇਸ ਦੀ ਜਾਣਕਾਰੀ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ ਜ਼ਰੀਏ ਦਿੱਤੀ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਕੱਲ੍ਹ ਅਕਾਲੀ ਦਲ ਵੱਲੋਂ 4 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਸੀ। 

ਇਹ ਵੀ ਪੜ੍ਹੋ: ਸਿਹਤ ਮਹਿਕਮੇ ਦੀ ਵਧੀ ਚਿੰਤਾ, ਸੂਬੇ ’ਚ ਸਿਰਫ਼ 5 ਜ਼ਿਲ੍ਹਿਆਂ ’ਚ 80 ਫ਼ੀਸਦੀ ਲੋਕਾਂ ਨੂੰ ਲੱਗੀ ਕੋਰੋਨਾ ਵੈਕਸੀਨ

PunjabKesari

ਜ਼ਿਕਰਯੋਗ ਹੈ ਕਿ ਪੰਜਾਬ ’ਚ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਸਰਗਰਮ ਹੋ ਚੁੱਕੀਆਂ ਹਨ। ਇਕ ਪਾਸੇ ਜਿੱਥੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਤੇਜ਼ੀ ਨਾਲ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ, ਉਥੇ ਹੀ ਕਾਂਗਰਸ ਦੇ ਵੱਲੋਂ ਅਜੇ ਤੱਕ ਆਪਣੇ ਪੱਤੇ ਨਹੀਂ ਖੋਲ੍ਹੇ ਗਏ ਹਨ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਵੱਲੋਂ ਹੁਣ ਤੱਕ ਕਰੀਬ 10 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। 

ਇਹ ਵੀ ਪੜ੍ਹੋ: ਨਕੋਦਰ: ਭੈਣ ਦੇ ਪਿੰਡ ਗਏ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਖੂਹ ਤੋਂ ਖ਼ੂਨ ਨਾਲ ਲਥਪਥ ਮਿਲੀ ਲਾਸ਼

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News