ਖਹਿਰਾ ਸਣੇ 5 ਹੋਰ ਵਿਧਾਇਕਾਂ ਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਕਰਨ ਸਬੰਧੀ ਪਟੀਸ਼ਨ ਦਾ ਨਿਪਟਾਰਾ

Tuesday, Jul 27, 2021 - 12:54 PM (IST)

ਚੰਡੀਗੜ੍ਹ (ਹਾਂਡਾ) : ਲਾਭ ਸਿੰਘ ਨਾਮਕ ਵਿਅਕਤੀ ਵੱਲੋਂ ਸੁਖਪਾਲ ਖਹਿਰਾ ਅਤੇ 5 ਹੋਰ ਵਿਧਾਇਕਾਂ ਵੱਲੋਂ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਾਂਗਰਸ 'ਚ ਸ਼ਾਮਲ ਹੋਣ ਨੂੰ ਦਲਬਦਲ ਕਾਨੂੰਨ ਦੀ ਉਲੰਘਣਾ ਦੱਸਦਿਆਂ ਉਕਤ ਸਾਰਿਆਂ ਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਕੀਤੇ ਜਾਣ ਦੀ ਮੰਗ ਕੀਤੀ ਗਈ ਸੀ। ਇਸ ਸਬੰਧੀ ਲਾਭ ਸਿੰਘ ਵੱਲੋਂ ਅਦਾਲਤ 'ਚ ਦਾਖ਼ਲ ਕੀਤੀ ਗਈ ਜਨਹਿਤ ਪਟੀਸ਼ਨ ਦਾ ਚੀਫ਼ ਜਸਟਿਸ 'ਤੇ ਆਧਾਰਿਤ ਬੈਂਚ ਨੇ ਨਿਪਟਾਰਾ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਲੁਧਿਆਣਾ ਜ਼ਿਲ੍ਹੇ 'ਚ ਕੋਰੋਨਾ ਘਟਦੇ ਹੀ 'ਚਿਕਨਗੁਨੀਆ' ਨੇ ਦਿੱਤੀ ਦਸਤਕ, ਇਕ ਮਰੀਜ਼ 'ਚ ਹੋਈ ਪੁਸ਼ਟੀ

ਪਟੀਸ਼ਨ ਦੀ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ, ਜਿਸ 'ਤੇ ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਨੇ ਅਦਾਲਤ 'ਚ ਪੇਸ਼ ਹੋ ਕੇ ਦੱਸਿਆ ਕਿ ਉਕਤ ਮਾਮਲੇ 'ਚ ਪਹਿਲਾਂ ਹੀ ਵਿਧਾਨ ਸਭਾ ਸਪੀਕਰ ਦਲਬਦਲ ਕਾਨੂੰਨ ਤਹਿਤ ਕਾਰਵਾਈ ਕਰ ਰਹੇ ਹਨ, ਜਿਨ੍ਹਾਂ ਨੇ ਸਾਰੇ 6 ਵਿਧਾਇਕਾਂ ਨੂੰ ਨੋਟਿਸ ਜਾਰੀ ਕੀਤੇ ਹੋਏ ਹਨ, ਇਸ ਲਈ ਉਨ੍ਹਾਂ ਦੀ ਕਾਰਵਾਈ ਪੂਰੀ ਹੋਣ ਤੋਂ ਪਹਿਲਾਂ ਉਕਤ ਜਨਹਿਤ ਪਟੀਸ਼ਨ 'ਤੇ ਸੁਣਵਾਈ ਨਾ ਹੋਵੇ।

ਇਹ ਵੀ ਪੜ੍ਹੋ : ਸਾਬਕਾ MP ਜਗਦੇਵ ਸਿੰਘ ਖੁੱਡੀਆਂ ਦੇ ਸਪੁੱਤਰ ਗੁਰਮੀਤ ਸਿੰਘ ਖੁੱਡੀਆਂ ਨੇ ਫੜ੍ਹਿਆ 'ਆਪ' ਦਾ ਝਾੜੂ

ਚੀਫ਼ ਜਸਟਿਸ 'ਤੇ ਆਧਾਰਿਤ ਬੈਂਚ ਨੂੰ ਦੱਸਿਆ ਗਿਆ ਕਿ 11 ਜੂਨ ਨੂੰ ਹਾਈਕੋਰਟ ਨੇ ਵਿਧਾਨ ਸਭਾ ਸਪੀਕਰ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਸਨ। ਅਦਾਲਤ ਵੱਲੋਂ ਵਿਧਾਇਕਾਂ ਸੁਖਪਾਲ ਖਹਿਰਾ, ਬਲਦੇਵ ਸਿੰਘ, ਨਾਜਰ ਸਿੰਘ ਮਾਨਸ਼ਾਹੀਆ, ਅਮਰਜੀਤ ਸਿੰਘ, ਜਗਦੇਵ ਸਿੰਘ ਅਤੇ ਪਿਰਮਲ ਸਿੰਘ 'ਤੇ ਦਲਬਦਲ ਕਾਨੂੰਨ ਤਹਿਤ ਕਾਰਵਾਈ ਕਰਦਿਆਂ ਦਲ ਬਦਲਣ ਵਾਲੇ ਦਿਨ ਤੋਂ ਹੀ ਉਨ੍ਹਾਂ ਨੂੰ ਮਿਲਣ ਵਾਲੇ ਸਾਰੇ ਭੱਤੇ ਰੋਕਣ ਅਤੇ ਉਨ੍ਹਾਂ ਦੀ ਵਿਧਾਨ ਸਭਾ ਮੈਂਬਰ ਨੂੰ ਲੈ ਕੇ ਫ਼ੈਸਲਾ ਲੈਣ ਨੂੰ ਕਿਹਾ ਗਿਆ ਸੀ।

ਇਹ ਵੀ ਪੜ੍ਹੋ : ਕਾਂਗਰਸੀ ਸਰਪੰਚਣੀ ਦਾ ਪਤੀ ਜਿਊਂਦਾ ਮਿਲਿਆ, ਨਹਿਰ 'ਚ ਛਾਲ ਮਾਰਨ ਦੀ ਵੀਡੀਓ ਹੋਈ ਸੀ ਵਾਇਰਲ

ਹੁਣ ਤੱਕ ਕੋਈ ਕਾਰਵਾਈ ਨਾ ਹੋਣ 'ਤੇ ਲਾਭ ਸਿੰਘ ਨੇ ਹਾਈਕੋਰਟ 'ਚ ਜਨਹਿਤ ਪਟੀਸ਼ਨ ਦਾਖ਼ਲ ਕੀਤੀ ਸੀ। ਕੋਰਟ ਨੇ ਪਟੀਸ਼ਨਰ ਨੂੰ ਕਾਰਵਾਈ ਨਾ ਹੋਣ ਦੀ ਸੂਰਤ 'ਚ ਮੁੜ ਕੋਰਟ 'ਚ ਆਉਣ ਦੀ ਛੋਟ ਦਿੰਦਿਆਂ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News