ਆਖਿਰ ਵਿਧਾਨ ਸਭਾ ਦੀ ਕਾਰਵਾਈ ''ਚ ਸ਼ਾਮਲ ਹੋਏ ਨਵਜੋਤ ਸਿੱਧੂ, ਪਿਛਲੀ ਕਤਾਰ ''ਚ ਬੈਠੇ
Monday, Oct 19, 2020 - 06:15 PM (IST)
ਚੰਡੀਗੜ੍ਹ : ਪਿਛਲੇ ਲੰਬੇ ਸਮੇਂ ਤੋਂ ਵਿਧਾਨ ਸਭਾ ਦੀ ਕਾਰਵਾਈ 'ਚੋਂ ਨਾਦਾਰਦ ਚੱਲ ਰਹੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਆਖਿਰ ਵਿਸ਼ੇਸ਼ ਸੈਸ਼ਨ ਦੌਰਾਨ ਵਿਧਾਨ ਸਭਾ 'ਚ ਹਾਜ਼ਰੀ ਭਰ ਹੀ ਦਿੱਤੀ ਹੈ। ਨਵਜੋਤ ਸਿੱਧੂ ਅੱਜ ਦੀ ਕਾਰਵਾਈ ਦੌਰਾਨ ਮੰਤਰੀਆਂ ਦੀ ਕਤਾਰ ਵਿਚ ਨਹੀਂ ਬੈਠ ਸਕੇ ਸਗੋਂ ਉਨ੍ਹਾਂ ਨੂੰ ਵਿਧਾਇਕਾਂ ਦੀ ਪਿਛਲੀ ਕਤਾਰ ਵਿਚ ਹੀ ਬੈਠਣਾ ਪਿਆ।
ਇਹ ਵੀ ਪੜ੍ਹੋ : ਨਿਵੇਸ਼ ਤੇ ਰੋਜ਼ਗਾਰ ਦੇ ਮੌਕੇ ਵਧਾਉਣ ਲਈ ਪੰਜਾਬ ਮੰਤਰੀ ਮੰਡਲ ਦਾ ਵੱਡਾ ਫ਼ੈਸਲਾ
ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵਿਵਾਦ ਤੋਂ ਬਾਅਦ ਸਿੱਧੂ ਨੇ 10 ਜੂਨ ਨੂੰ ਪੰਜਾਬ ਕੈਬਨਿਟ 'ਚੋਂ ਅਸਤੀਫ਼ਾ ਦੇ ਦਿੱਤਾ ਸੀ। ਇਸ ਅਸਤੀਫ਼ੇ ਤੋਂ ਬਾਅਦ ਸਿੱਧੂ ਨੇ ਪੰਜਾਬ ਕਾਂਗਰਸ ਦੀ ਕਿਸੇ ਵੀ ਮੀਟਿੰਗ ਅਤੇ ਵਿਧਾਨ ਸਭਾ ਸੈਸ਼ਨ ਵਿਚ ਸ਼ਮੂਲੀਅਤ ਨਹੀਂ ਕੀਤੀ ਸੀ। ਹੁਣ ਖੇਤੀ ਕਾਨੂੰਨਾਂ ਖ਼ਿਲਾਫ਼ ਨਵਜੋਤ ਸਿੱਧੂ ਕਾਫੀ ਸਰਗਰਮ ਨਜ਼ਰ ਆ ਰਹੇ ਹਨ। ਇਸ ਤੋਂ ਪਹਿਲਾਂ ਨਵਜੋਤ ਸਿੱਧੂ ਵਲੋਂ ਅੰਮ੍ਰਿਤਸਰ ਵਿਚ ਇਨ੍ਹਾਂ ਖੇਤੀ ਕਾਨੂੰਨਾਂ ਖ਼ਿਲਾਫ਼ ਰੋਸ ਮਾਰਚ ਵੀ ਕੱਢਿਆ ਸੀ ਅਤੇ ਬਾਅਦ ਵਿਚ ਰਾਹੁਲ ਗਾਂਧੀ ਦੀ ਮੋਗਾ 'ਚ ਰੈਲੀ ਦੌਰਾਨ ਖੁੱਲ੍ਹ ਕੇ ਭੜਾਸ ਵੀ ਕੱਢੀ ਸੀ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਵਿਸ਼ੇਸ਼ ਸੈਸ਼ਨ ਦਾ ਸਮਾਂ ਵਧਾਇਆ