ਕੀ ਵਿਧਾਨ ਸਭਾ ਸੈਸ਼ਨ ’ਚ ਹਿੱਸਾ ਲੈਣਗੇ ਕੈਪਟਨ ਅਮਰਿੰਦਰ ਸਿੰਘ
Friday, Nov 05, 2021 - 04:59 PM (IST)
ਲੁਧਿਆਣਾ (ਹਿਤੇਸ਼): ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੇ ਬਾਅਦ ਕਾਂਗਰਸ ਤੋਂ ਅਸਤੀਫ਼ਾ ਦੇਣ ਦੇ ਨਾਲ ਹੀ ਨਵੀਂ ਪਾਰਟੀ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ ਪਰ ਉਨ੍ਹਾਂ ਨੇ ਵਿਧਾਇਕ ਅਹੁਦਾ ਛੱਡਣ ਦੇ ਬਾਰੇ ’ਚ ਅਜੇ ਤੱਕ ਕੁੱਝ ਸਪੱਸ਼ਟ ਨਹੀਂ ਕੀਤਾ ਹੈ।
ਇਹ ਵੀ ਪੜ੍ਹੋ : ਕੈਪਟਨ ਨੂੰ ਨਸੀਅਤ ਦਿੰਦੇ ਹੋਏ ਰਾਜਾ ਵੜਿੰਗ ਨੇ ਕਿਹਾ, ‘ਰਿਟਾਇਰ ਹੋ ਜਾਓ, ਸਾਡੇ ਨਾਲ ਪੰਗੇ ਨਾ ਲਓ’
ਇਸੇ ’ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਖੇਤੀ ਕਾਨੂੰਨਾਂ ਅਤੇ ਬੀ.ਐੱਸ.ਐੱਫ. ਦਾ ਦਾਇਰਾ ਵਧਾਉਣ ਦੇ ਵਿਰੋਧ ’ਚ 8 ਨਵੰਬਰ ਨੂੰ ਵਿਧਾਨ ਸਭਾ ਸੈਸ਼ਨ ਬੁਲਾਉਣ ਦੀ ਘੋਸ਼ਣਾ ਕੀਤੀ ਗਈ ਹੈ,ਜਿੱਥੋਂ ਤੱਕ ਉਪਰੋਕਤ ਮੁੱਦਿਆਂ ਦਾ ਸਵਾਲ ਹੈ ਉਨ੍ਹਾਂ ’ਚੋਂ ਬੀ.ਐੱਸ.ਐੱਫ ਦਾ ਦਾਇਰਾ ਵਧਾਉਣ ਦਾ ਕੈਪਟਨ ਨੇ ਸਮਰਥਨ ਕੀਤਾ ਹੈ ਅਤੇ ਖੇਤੀ ਕਾਨੂੰਨਾਂ ਨੂੰ ਲੈ ਕੇ ਆਪਣੇ ਕਾਰਜਕਾਲ ਦੌਰਾਨ ਬੁਲਾਏ ਗਏ ਵਿਧਾਨ ਸਭਾ ਸੈਸ਼ਨ ’ਚ ਪਹਿਲਾਂ ਹੀ ਫ਼ੈਸਲਾ ਲੈਣ ਦਾ ਦਾਅਵਾ ਕਰਦੇ ਹੋਏ ਚੰਨੀ ’ਤੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਦੋਸ਼ ਲਗਾਇਆ ਹੈ।
ਇਹ ਵੀ ਪੜ੍ਹੋ : ਪੰਜਾਬ ’ਚ ਕੀ ਪ੍ਰਸ਼ਾਂਤ ਕਿਸ਼ੋਰ ਮੁੜ ਸਰਗਰਮ ਹੋ ਰਹੇ ਹਨ!
ਹੁਣ ਦੇਖ਼ਣਾ ਇਹ ਹੋਵੇਗਾ ਕਿ ਕੈਪਟਨ ਇਨ੍ਹਾਂ ਮੁੱਦਿਆਂ ’ਤੇ ਆਪਣਾ ਸਟੈਂਡ ਕਲੀਅਰ ਕਰਨ ਲਈ ਵਿਧਾਨ ਸਭਾ ਸੈਸ਼ਨ ’ਚ ਹਿੱਸਾ ਲੈਂਦੇ ਹਨ ਜਾਂ ਨਹੀਂ। ਕਿਉਂਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਇਸ ਵਿਧਾਨ ਸਭਾ ਸੈਸ਼ਨ ’ਚ ਹਿੱਸਾ ਨਹੀਂ ਲੈਂਦੇ ਤਾਂ ਕਾਂਗਰਸ ਵਲੋਂ ਉਨ੍ਹਾਂ ’ਤੇ ਕਿਸਾਨਾਂ ਦੇ ਹੱਕ ’ਚ ਆਵਾਜ਼ ਬੁਲੰਦ ਨਾ ਕਰਨ ਦਾ ਦੋਸ਼ ਲਗਾ ਸਕਦਾ ਹੈ। ਉਹ ਵੀ ਉਸ ਸਮੇਂ ਜਦੋਂ ਕੈਪਟਨ ਵਲੋਂ ਕਿਸਾਨ ਮੁੱਦਿਆਂ ਦਾ ਹੱਲ ਹੋਣ ਦੀ ਸੂਰਤ ’ਚ ਭਾਜਪਾ ਦੇ ਨਾਲ ਗਠਜੋੜ ਕਰਨ ਦੀ ਗੱਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ :ਵੱਡੀ ਖ਼ਬਰ: ਫ਼ਿਰੋਜ਼ਪੁਰ ਸਰਹੱਦ ਨੇੜੇ ਮਿਲਿਆ ਇਕ ਹੋਰ ਟਿਫ਼ਿਨ ਬੰਬ
ਦੂਜੇ ਪਾਸੇ ਕੈਪਟਨ ਜੇਕਰ ਵਿਧਾਨ ਸਭਾ ਸੈਸ਼ਨ ’ਚ ਹਿੱਸਾ ਲੈਂਦੇ ਹਨ ਤਾਂ ਉਨ੍ਹਾਂ ਨੇ ਕਾਂਗਰਸ ’ਚ ਹੀ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪੈ ਸਕਦਾ ਹੈ,ਜਿਸ ਦੇ ਤਹਿਤ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਮੇਤ ਕਈ ਕੈਬਨਿਟ ਮੰਤਰੀ ਖ਼ੁੱਲ੍ਹੇਆਮ ਕੈਪਟਨ ਦੇ ਖ਼ਿਲਾਫ਼ ਭੜਾਸ ਕੱਢ ਰਹੇ ਹਨ।