2 ਸਤੰਬਰ ਨੂੰ ਹੋਵੇਗਾ ਪੰਜਾਬ ਵਿਧਾਨ ਸਭਾ ਇਜਲਾਸ

Tuesday, Aug 20, 2024 - 06:15 PM (IST)

2 ਸਤੰਬਰ ਨੂੰ ਹੋਵੇਗਾ ਪੰਜਾਬ ਵਿਧਾਨ ਸਭਾ ਇਜਲਾਸ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਮਾਨਸੂਨ ਇਜਲਾਸ ਦੋ ਸਤੰਬਰ ਨੂੰ ਹੋਵੇਗਾ। ਇਸ ਲਈ ਪੰਜਾਬ ਦੇ ਨਵੇਂ ਗਵਰਨਰ ਗੁਲਾਬ ਚੰਦ ਕਟਾਰੀਆ ਨੇ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣਾ ਪਹਿਲਾ ਇਜਲਾਸ ਸੱਦ ਲਿਆ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਬੀਤੇ ਦਿਨੀਂ 14 ਅਗਸਤ ਨੂੰ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਨੂੰ ਲੈ ਕੇ ਦੋ ਸਤੰਬਰ ਦੀ ਤਾਰੀਖ਼ ਮੁਕੱਰਰ ਕੀਤੀ ਗਈ ਸੀ। ਜਿਸ ਤੋਂ ਬਾਅਦ ਵਿਧਾਨ ਸਭਾ ਸੱਦਣ ਦਾ ਪ੍ਰਸਤਾਅ ਪੰਜਾਬ ਦੇ ਗਵਰਨਰ ਨੂੰ ਭੇਜਿਆ ਗਿਆ ਸੀ, ਜਿਸ ਨੂੰ ਉਨ੍ਹਾਂ ਵਲੋਂ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਹ ਇਜਲਾਸ 2 ਤੋਂ 4 ਤਾਰੀਖ਼ ਤੱਕ ਚੱਲੇਗਾ। 

ਇਹ ਵੀ ਪੜ੍ਹੋ : ਪੰਜਾਬ ਵਿਚ ਦੋ ਦਿਨ ਭਾਰੀ ਮੀਂਹ ਦਾ ਅਲਰਟ


author

Gurminder Singh

Content Editor

Related News