ਵਿਧਾਨ ਸਭਾ ਸੈਸ਼ਨ ਲਾਈਵ ਟੈਲੀਕਾਸਟ ਕਰਨ ਲਈ ਅਮਨ ਅਰੋੜਾ ਨੇ ਪਾਈ ਪਟੀਸ਼ਨ
Wednesday, Jan 16, 2019 - 10:48 AM (IST)

ਚੰਡੀਗੜ੍ਹ (ਮਨਮੋਹਨ)— ਸੁਨਾਮ ਵਿਧਾਨ ਸਭਾ ਖੇਤਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋਡ਼ਾ ਨੇ ਵਿਧਾਨ ਸਭਾ ਸੈਸ਼ਨ ਦਾ ਲਾਈਵ ਪ੍ਰਸਾਰਣ ਕਰਨ ਲਈ ਹਾਈਕੋਰਟ ਵਿਚ ਜਨਹਿਤ ਪਟੀਸ਼ਨ ਦਾਖਲ ਕੀਤੀ ਹੈ। ਪਟੀਸ਼ਨ ’ਚ ਕਿਹਾ ਗਿਆ ਹੈ ਕਿ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦਾ ਸਿੱਧਾ ਪ੍ਰਸਾਰਣ ਹੋਣਾ ਚਾਹੀਦਾ ਹੈ। ਉਨ੍ਹਾਂ ਪਟੀਸ਼ਨ ’ਚ ਲੋਕ ਸਭਾ ਅਤੇ ਰਾਜ ਸਭਾ ਦਾ ਹਵਾਲਾ ਦਿੰਦਿਆਂ ਕਿਹਾ ਕਿ ਵਿਧਾਨ ਸਭਾ ’ਚ ਵੀ ਲੋਕਤੰਤਰਿਕ ਤਰੀਕੇ ਨਾਲ ਚੁਣੇ ਹੋਏ ਪ੍ਰਤੀਨਿਧੀ ਜਨਤਾ ਦੇ ਹਿੱਤਾਂ ਦੀ ਗੱਲ ਰੱਖਦੇ ਹਨ, ਜਿਸ ਨੂੰ ਸੁਣਨ ਦਾ ਅਧਿਕਾਰ ਆਮ ਲੋਕਾਂ ਨੂੰ ਵੀ ਹੈ, ਇਸ ਲਈ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦਾ ਵੀ ਸਿੱਧਾ ਪ੍ਰਸਾਰਣ ਹੋਣਾ ਚਾਹੀਦਾ ਹੈ।
ਪਟੀਸ਼ਨ ਚੀਫ ਜਸਟਿਸ ਕ੍ਰਿਸ਼ਨ ਮੁਰਾਰੀ ਤੇ ਜਸਟਿਸ ਪੱਲੀ ਦੀ ਬੈਂਚ ਦੇ ਸਾਹਮਣੇ ਸੁਣਾਈ ਲਈ ਆਈ ਪਰ ਚੀਫ ਜਸਟਿਸ ਅਰੁਣ ਪੱਲੀ ਨੇ ਮਾਮਲੇ ਦੀ ਸੁਣਵਾਈ ਕਰਨ ਤੋਂ ਖੁਦ ਨੂੰ ਵੱਖਰਾ ਕਰ ਲਿਆ, ਕਿਉਂਕਿ ਅਮਨ ਅਰੋੜਾ ਕਿਸੇ ਸੰਸਥਾ ਨਾਲ ਜੁੜੇ ਹੋਏ ਹਨ, ਜੋ ਵਕੀਲ ਰਹਿੰਦੇ ਹੋਏ ਜਸਟਿਸ ਅਰੁਣ ਪੱਲੀ ਦੀ ਕਲਾਇੰਟ ਰਹਿ ਚੁੱਕੀ ਹੈ। ਜਸਟਿਸ ਪੱਲੀ ਨੇ ਉਕਤ ਸਬੰਧਾਂ ਦਾ ਹਵਾਲਿਆ ਦਿੰਦਿਆਂ ਖੁਦ ਨੂੰ ਮਾਮਲੇ ਤੋਂ ਵੱਖ ਕਰਨ ਦਾ ਫੈਸਲਾ ਕੀਤਾ। ਹੁਣ ਪਟੀਸ਼ਨ ਅਮਨ ਅਰੋੜਾ ਦੀ ਪਟੀਸ਼ਨ 'ਤੇ ਸੁਣਵਾਈ ਲਈ ਨਵੇਂ ਬਣੇ ਬੈਂਚ ਦਾ ਗਠਨ ਕੀਤਾ ਜਾਵੇਗਾ, ਜਿਸ ਮਗਰੋਂ ਉਸ 'ਤੇ ਸੁਣਵਾਈ ਕੀਤੀ ਜਾਵੇਗੀ।