ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਦੀ ਸੁਰੱਖਿਆ ਵਧਾਏ ਜਾਣ ਦੀ ਚਰਚਾ

Saturday, Sep 28, 2024 - 06:02 PM (IST)

ਚੰਡੀਗੜ੍ਹ : ਪੰਜਾਬ ਦੀ ਸਿਆਸਤ ਵਿਚ ਉਸ ਵੇਲੇ ਵੱਡੀ ਹਲਚਲ ਮਚ ਗਈ ਜਦੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕੁਲਤਾਰ ਸਿੰਘ ਸੰਧਵਾਂ ਦੀ ਸੁਰੱਖਿਆ ਅਚਾਨਕ ਵਧਾਏ ਜਾਣ ਦੀ ਖ਼ਬਰ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ। ਹਾਲਾਂਕਿ ਅਫਵਾਹ ਇਹ ਵੀ ਹੈ ਕਿ ਆਮ ਆਦਮੀ ਪਾਰਟੀ ਵਲੋਂ ਕੁਲਤਾਰ ਸਿੰਘ ਸੰਧਵਾਂ ਨੂੰ ਕੋਈ ਵੱਡੀ ਜ਼ਿੰਮਵਾਰੀ ਸੌਂਪੀ ਜਾ ਸਕਦੀ ਹੈ। ਹਾਲਾਂਕਿ ਇਸ ਖ਼ਬਰ ਨੂੰ ਲੈ ਕੇ ਨਾ ਤਾਂ ਕਿਸੇ ਆਗੂ ਦਾ ਕੋਈ ਬਿਆਨ ਸਾਹਮਣੇ ਆਇਆ ਹੈ ਅਤੇ ਨਾ ਹੀ ਕਿਸੇ ਤਰ੍ਹਾਂ ਦੀ ਅਧਿਕਾਰਤ ਤੌਰ 'ਤੇ ਪੁਸ਼ਟੀ ਹੋਈ ਹੈ ਪਰ ਸੋਸ਼ਲ ਮੀਡੀਆ 'ਤੇ ਕਈ ਤਰ੍ਹਾਂ ਦੀ ਚਰਚਾਵਾਂ ਦਾ ਬਾਜ਼ਾਰ ਗਰਮ ਹੈ। 


Gurminder Singh

Content Editor

Related News