ਵਿਧਾਨ ਸਭਾ ਸਪੀਕਰ ਨੇ ਮਨਪ੍ਰੀਤ ਇਯਾਲੀ ਨੂੰ ਚੁਕਾਈ ਅਹੁਦੇ ਦੀ ਸਹੁੰ

Tuesday, Oct 29, 2019 - 06:51 PM (IST)

ਵਿਧਾਨ ਸਭਾ ਸਪੀਕਰ ਨੇ ਮਨਪ੍ਰੀਤ ਇਯਾਲੀ ਨੂੰ ਚੁਕਾਈ ਅਹੁਦੇ ਦੀ ਸਹੁੰ

ਚੰਡੀਗੜ੍ਹ : ਵਿਧਾਨ ਸਭਾ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਮੰਗਲਵਾਰ ਨੂੰ ਇਕ ਸੰਖੇਪ ਸਮਾਗਮ ਦੌਰਾਨ ਦਾਖਾ ਵਿਧਾਨ ਸਭਾ ਹਲਕਾ ਤੋਂ ਨਵੇਂ ਚੁਣੇ ਗਏ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੂੰ ਅਹੁਦੇ ਦੀ ਸਹੁੰ ਚੁਕਾਈ। ਇਸ ਸਮਾਗਮ ਵਿਚ ਅਕਾਲੀ ਦਲ ਦੇ ਆਗੂਆਂ ਅਤੇ ਵਿਧਾਇਕਾਂ ਤੋਂ ਇਲਾਵਾ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਵੀ ਹਿੱਸਾ ਲਿਆ। ਇਸ ਤੋਂ ਪਹਿਲਾਂ ਪਾਰਟੀ ਆਗੂਆਂ ਅਤੇ ਵਿਧਾਇਕਾਂ ਵੱਲੋਂ ਅਕਾਲੀ ਦਲ ਦੇ ਮੁੱਖ ਦਫ਼ਤਰ ਵਿਖੇ ਮਨਪ੍ਰੀਤ ਇਆਲੀ ਨੂੰ ਸਨਮਾਨਿਤ ਕੀਤਾ ਗਿਆ। 

ਇਸ ਮੌਕੇ ਮੀਡੀਆ ਨੂੰ ਸੰਬੋਧਨ ਕਰਦਿਆਂ ਮਨਪ੍ਰੀਤ ਇਯਾਲੀ ਨੇ ਕਿਹਾ ਕਿ 40 ਹਜ਼ਾਰ ਤੋਂ ਵੱਧ ਪਰਵਾਸੀਆਂ ਦੀ ਆਬਾਦੀ ਵਾਲੀ ਇਸ ਪੰਥਕ ਅਤੇ ਦਿਹਾਤੀ ਸੀਟ ਤੋਂ ਮਿਲੀ ਜਿੱਤ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਲੋਕਾਂ ਨੇ 2022 ਵਿਚ ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ ਬਣਾਉਣ ਦਾ ਮਨ ਬਣਾ ਲਿਆ ਹੈ। ਨਵੇਂ ਚੁਣੇ ਗਏ ਵਿਧਾਇਕ ਨੇ ਇਹ ਵੀ ਐਲਾਨ ਕੀਤਾ ਕਿ ਉਹ ਲੋਕਾਂ ਦੀਆਂ ਮੁਸ਼ਕਿਲਾਂ ਦੂਰ ਕਰਨ ਲਈ ਸੁਵਿਧਾ ਕੇਂਦਰ ਬਣਾਉਣ ਉੱਤੇ ਜ਼ੋਰ ਦੇਣਗੇ। 


author

Gurminder Singh

Content Editor

Related News