ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਨੇ ਸ਼ਹੀਦ ਭਗਤ ਸਿੰਘ ਸਿੱਖਿਆ ਫੰਡ ਦੀ ਕੀਤੀ ਸ਼ੁਰੂਆਤ

08/16/2022 11:27:37 PM

ਚੰਡੀਗੜ੍ਹ (ਬਿਊਰੋ) : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਦੀ ਹਾਜ਼ਰੀ ’ਚ ਸ਼ਹੀਦ ਭਗਤ ਸਿੰਘ ਸਿੱਖਿਆ ਫੰਡ ਦੀ ਸ਼ੁਰੂਆਤ ਕੀਤੀ ਹੈ। ਇਸ ਫੰਡ ਨਾਲ ਆਰਥਿਕ ਤੌਰ ’ਤੇ ਕਮਜ਼ੋਰ ਹੁਸ਼ਿਆਰ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ। ਵਿਕਰਮਜੀਤ ਸਿੰਘ ਸਾਹਨੀ ਵੱਲੋਂ ਇਸ ਫੰਡ ਵਿਚ 50 ਲੱਖ ਰੁਪਏ ਸਾਲਾਨਾ ਦਾ ਯੋਗਦਾਨ ਪਾਇਆ ਜਾਵੇਗਾ। ਸਾਹਨੀ ਵਿਸ਼ਵ ਪੰਜਾਬੀ ਸੰਸਥਾ ਅਤੇ ‘ਸਨ ਫਾਊਂਡੇਸ਼ਨ’ ਦੇ ਪ੍ਰਧਾਨ ਵੀ ਹਨ।

ਇਹ ਖ਼ਬਰ ਵੀ ਪੜ੍ਹੋ : ਸਕੂਲੀ ਬੱਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਹਮਲਾਵਰਾਂ ਨੇ ਕੀਤਾ ਹਮਲਾ, ਵਾਲ-ਵਾਲ ਬਚੇ ਕਰੀਬ 34 ਬੱਚੇ

ਸ਼ਹੀਦ ਭਗਤ ਸਿੰਘ ਸਿੱਖਿਆ ਫੰਡ ਬਾਬਤ ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਇਹ ਫੰਡ ਉਨ੍ਹਾਂ ਹੁਸ਼ਿਆਰ ਵਿਦਿਆਰਥੀਆਂ ਨੂੰ ਦਿੱਤਾ ਜਾਵੇਗਾ, ਜੋ ਫੰਡਾਂ ਦੀ ਘਾਟ ਕਾਰਨ ਉੱਚ ਸਿੱਖਿਆ ਪ੍ਰਾਪਤ ਕਰਨ ਤੋਂ ਵਾਂਝੇ ਰਹਿ ਜਾਂਦੇ ਹਨ। ਫੰਡ ਦੇਣ ਲਈ ਕੁਲਤਾਰ ਸਿੰਘ ਸੰਧਵਾਂ ਦੀ ਪ੍ਰਧਾਨਗੀ ਹੇਠ ਇਕ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਦੇ ਵਾਈਸ ਚੇਅਰਮੈਨ ਮੀਤ ਹੇਅਰ ਹੋਣਗੇ। ਇਹ ਕਮੇਟੀ ਲੋੜਵੰਦ ਵਿਦਿਆਰਥੀਆਂ ਦੀ ਚੋਣ ਕਰਕੇ ਮਾਲੀ ਸਹਾਇਤਾ ਦੇਣ ਦਾ ਫੈਸਲਾ ਕਰੇਗੀ।

ਇਹ ਖ਼ਬਰ ਵੀ ਪੜ੍ਹੋ : HC ’ਚ ਜੱਜਾਂ ਦੀਆਂ ਨਵੀਆਂ ਨਿਯੁਕਤੀਆਂ ’ਤੇ ਸੁਖਬੀਰ ਬਾਦਲ ਨੇ ਪ੍ਰਗਟਾਈ ਹੈਰਾਨੀ, PMO ਨੂੰ ਕੀਤੀ ਇਹ ਅਪੀਲ

ਇਸ ਮੌਕੇ ਸਾਹਨੀ ਨੇ ਇਹ ਵੀ ਐਲਾਨ ਕੀਤਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਪੂਰੇ ਪੰਜਾਬ ’ਚ ਵੱਖ-ਵੱਖ ਰੁਜ਼ਗਾਰ ਮੁਖੀ ਕੋਰਸਾਂ ’ਚ ਮੁਫਤ ਹੁਨਰ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਦੀ ਐੱਨ.ਜੀ.ਓ. ‘ਸਨ ਫਾਊਂਡੇਸ਼ਨ’ ਵੱਲੋਂ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਅਜਿਹੇ ਪੰਜ ਵਿਸ਼ਵ ਪੱਧਰੀ ਹੁਨਰ ਕੇਂਦਰ ਸਥਾਪਿਤ ਕੀਤੇ ਜਾ ਰਹੇ ਹਨ। ਕਾਬਿਲੇ ਗੌਰ ਹੈ ਕਿ ਅੰਮ੍ਰਿਤਸਰ ’ਚ ਅਜਿਹਾ ਇਕ ਕੇਂਦਰ ਪਹਿਲਾਂ ਹੀ ਚੱਲ ਰਿਹਾ ਹੈ, ਜਿਥੋਂ ਸਿਖਲਾਈ ਹਾਸਲ ਕਰਕੇ ਇਕ ਹਜ਼ਾਰ ਨੌਜਵਾਨਾਂ ਨੂੰ ਨੌਕਰੀਆਂ ਮਿਲ ਚੁੱਕੀਆਂ ਹਨ। 


Manoj

Content Editor

Related News