ਵਿਧਾਨ ਸਭਾ ਸਪੀਕਰ ਸੰਧਵਾਂ ਨੇ ਵਿਧਾਇਕਾਂ ਦਾ ਸਿਖਲਾਈ ਸੈਸ਼ਨ ਕੀਤਾ ਮੁਲਤਵੀ
Monday, May 30, 2022 - 05:55 PM (IST)
ਚੰਡੀਗੜ੍ਹ (ਅਸ਼ਵਨੀ) : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾਂ ਨੇ ਪੰਜਾਬ ਦੇ ਵਿਧਾਇਕਾਂ ਦਾ ਭਲਕੇ ਤੋਂ ਸ਼ੁਰੂ ਹੋਣ ਵਾਲਾ 3 ਦਿਨਾ ਸਿਖਲਾਈ ਸੈਸ਼ਨ ਮੁਲਤਵੀ ਕਰ ਦਿੱਤਾ ਹੈ। ਵਿਧਾਇਕਾਂ ਦਾ ਸਿਖਲਾਈ ਸੈਸ਼ਨ 31 ਮਈ ਤੋਂ 2 ਜੂਨ ਤੱਕ ਹੋਣਾ ਸੀ। ਬਜਟ ਸੈਸ਼ਨ ਤੋਂ ਪਹਿਲਾਂ ਵਿਧਾਇਕਾਂ ਨੂੰ ਇਸ ਸੈਸ਼ਨ ’ਚ ਟ੍ਰੇਨਿੰਗ ਦਿੱਤੀ ਜਾਣੀ ਸੀ। ਜ਼ਿਕਰਯੋਗ ਹੈ ਕਿ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਬੀਤੇ ਦਿਨ ਹੋਏ ਕਤਲ ਤੋਂ ਬਾਅਦ ਪੰਜਾਬ ਸਰਕਾਰ ਸਵਾਲਾਂ ਦੇ ਘੇਰੇ ’ਚ ਆ ਗਈ ਹੈ ਤੇ ਵਿਰੋਧੀਆਂ ਵੱਲੋਂ ੲਿਸ ’ਤੇ ਸਵਾਲ ਚੁੱਕੇ ਜਾ ਰਹੇ ਹਨ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਸਣੇ 424 ਲੋਕਾਂ 28 ਮਈ ਨੂੰ ਸੁਰੱਖਿਆ ਵਾਪਸ ਲੈ ਲਈ ਗਈ ਸੀ ਤੇ ਬੀਤੇ ਦਿਨ ਉਨ੍ਹਾਂ ਦਾ ਦਿਨ-ਦਿਹਾੜੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : ਸੱਚ ਸਾਬਿਤ ਹੋਇਆ ਮੌਤ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਵੱਲੋਂ ਗਾਇਆ ਇਹ ਗੀਤ, ਜ਼ਿੰਦਗੀ ’ਤੇ ਇਕ ਝਾਤ
ਸਿੱਧੂ ਮੂਸੇਵਾਲਾ ’ਤੇ ਇਹ ਹਮਲਾ ਪਿੰਡ ਜਵਾਹਰਕੇ ਨੇੜੇ ਹੋਇਆ। ਗੋਲ਼ੀਆਂ ਲੱਗਣ ਕਾਰਣ ਸਿੱਧੂ ਮੂਸੇਵਾਲ ਗੰਭੀਰ ਜ਼ਖ਼ਮੀ ਹੋ ਗਏ ਸਨ, ਜਿਨ੍ਹਾਂ ਤੁਰੰਤ ਮਾਨਸਾ ਦੇ ਸਰਕਾਰੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਵਾਰਦਾਤ ਦੌਰਾਨ ਹਮਲਾਵਰਾਂ ਨੇ ਲਗਭਗ 30 ਤੋਂ 35 ਰੌਂਦ ਫਾਇਰ ਕੀਤੇ ਸਨ, ਜਿਸ ’ਚ ਸਿੱਧੂ ਦੇ ਲੱਗਭਗ 20 ਗੋਲ਼ੀਆਂ ਲੱਗੀਆਂ।