ਸਦਨ ''ਚ ਖੇਤੀ ਕਾਨੂੰਨਾਂ ਖ਼ਿਲਾਫ਼ ਪੇਸ਼ ਬਿੱਲ ਨੂੰ ''ਵਿਰੋਧੀ ਧਿਰਾਂ'' ਦਾ ਸਮਰਥਨ ਮਿਲਣਾ ਸ਼ੁਰੂ

10/20/2020 6:16:49 PM

ਚੰਡੀਗੜ੍ਹ (ਰਮਨਜੀਤ) : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਕੇਂਦਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਸਰਕਾਰ ਵੱਲੋਂ ਸਦਨ 'ਚ ਪੇਸ਼ ਕੀਤੇ ਗਏ ਬਿੱਲ ਨੂੰ ਵਿਰੋਧੀ ਧਿਰਾਂ ਦਾ ਸਮਰਥਨ ਮਿਲਣਾ ਸ਼ੁਰੂ ਹੋ ਗਿਆ ਹੈ। ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੇਸ਼ ਕੀਤੇ ਗਏ ਤਿੰਨਾਂ ਬਿੱਲਾਂ ਅਤੇ ਪ੍ਰਸਤਾਵ ਦਾ ਸੁਆਗਤ ਕੀਤਾ ਹੈ।

ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਵੱਲੋਂ ਵੀ ਇਨ੍ਹਾਂ ਬਿੱਲਾਂ ਦੇ ਸਮਰਥਨ 'ਚ ਆਪਣਾ ਪੱਖ ਰੱਖਿਆ ਜਾਵੇਗਾ। ਦੋਹਾਂ ਹੀ ਧਿਰਾਂ ਦੇ ਵਿਧਾਇਕਾਂ ਵੱਲੋਂ ਬਿੱਲਾਂ 'ਤੇ ਆਪੋ-ਆਪਣੇ ਸੁਝਾਅ ਦਿੱਤੇ ਜਾ ਰਹੇ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਉਨ੍ਹਾਂ ਨੂੰ ਬਰਖ਼ਾਸਤਗੀ ਦਾ ਕੋਈ ਫਿਕਰ ਨਹੀਂ ਹੈ ਅਤੇ ਉਹ ਪੰਜਾਬ ਦੇ ਕਿਸਾਨਾਂ ਦੇ ਨਾਲ ਖੜ੍ਹੇ ਹਨ। ਇਸ ਤੋਂ ਪਹਿਲਾਂ ਕਾਂਗਰਸੀ ਆਗੂ ਨਵਜੋਤ ਸਿੱਧੂ ਨੇ ਵੀ ਕੈਪਟਨ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਪੇਸ਼ ਕੀਤੇ ਗਏ ਬਿੱਲ ਦਾ ਸਮਰਥਨ ਕੀਤਾ ਹੈ। 


Babita

Content Editor

Related News