ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਤੋਂ ਪਹਿਲਾਂ ਕੈਪਟਨ ਨੇ ਲੰਚ 'ਤੇ ਸੱਦੇ ਵਿਧਾਇਕ
Sunday, Oct 18, 2020 - 06:30 PM (IST)
ਚੰਡੀਗੜ੍ਹ : ਕੇਂਦਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਸੱਦੇ ਗਏ 19 ਤਾਰੀਖ ਦੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਦੇ ਸਾਰੇ ਵਿਧਾਇਕਾਂ ਨੂੰ ਲੰਚ 'ਤੇ ਸੱਦ ਲਿਆ ਹੈ। ਦਰਅਸਲ ਵਿਧਾਇਕਾਂ ਨੂੰ ਲੰਚ ਦੇ ਸੱਦਣ ਦਾ ਮੁੱਖ ਮਕਸਦ ਸਾਰੇ ਵਿਧਾਇਕਾਂ ਦੀ ਖੇਤੀ ਕਾਨੂੰਨਾਂ ਖ਼ਿਲਾਫ਼ ਵਿਧਾਨ ਸਭਾ 'ਚ ਲਿਆਂਦਾ ਜਾ ਰਹੇ ਬਿੱਲ ਬਾਰੇ ਰਾਇ ਲੈਣਾ ਹੈ। ਮੁੱਖ ਮੰਤਰੀ ਸਾਰੇ ਵਿਧਾਇਕਾਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਅਤੇ ਸਾਰਿਆਂ ਨੂੰ ਭਰੋਸੇ ਵਿਚ ਲੈ ਕੇ ਅਗਾਂਹ ਦੀ ਕਾਰਵਾਈ ਕਰਨਾ ਚਾਹੁੰਦੇ ਹਨ।
ਇਹ ਵੀ ਪੜ੍ਹੋ : 'ਆਪ' ਵਲੋਂ ਸੂਬਾ ਅਤੇ ਜ਼ਿਲ੍ਹਾ ਪੱਧਰੀ ਨਵੇਂ ਅਹੁਦੇਦਾਰਾਂ ਦੀ ਸੂਚੀ ਜਾਰੀ
ਇਸ ਲੰਚ ਡਿਪਲੋਮੈਸੀ ਤੋਂ ਬਾਅਦ ਮੁੱਖ ਮੰਤਰੀ ਵਲੋਂ ਐਤਵਾਰ 4 ਵਜੇ ਪੰਜਾਬ ਕੈਬਨਿਟ ਦੀ ਮੀਟਿੰਗ ਵੀ ਸੱਦ ਲਈ ਹੈ। ਇਸ ਮੀਟਿੰਗ ਵਿਚ ਵਿਧਾਨ ਸਭਾ ਵਿਚ ਲਿਆਂਦੇ ਜਾਣ ਵਾਲੇ ਬਿੱਲ ਸੰਬੰਧੀ ਵਿਚਾਰ ਚਰਚਾ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ ਭਾਜਪਾ 'ਚ ਵੱਡੀ ਬਗਾਵਤ, ਹੁਣ ਮਹਾਮੰਤਰੀ ਮਲਵਿੰਦਰ ਕੰਗ ਨੇ ਦਿੱਤਾ ਅਸਤੀਫ਼ਾ
ਦੂਜੇ ਪਾਸੇ ਕੇਂਦਰ ਦੇ ਖੇਤੀ ਕਾਨੂੰਨਾਂ ਨੂੰ ਬੇਅਸਰ ਕਰਨ ਲਈ ਕੈਪਟਨ ਸਰਕਾਰ ਕੀ ਕਦਮ ਚੁੱਕਦੀ ਹੈ, ਇਸ 'ਤੇ ਸਾਰੀਆਂ ਧਿਰਾਂ ਦੀ ਨਜ਼ਰ ਬਣੀ ਹੋਈ ਹੈ। ਕੇਂਦਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਜਿੱਥੇ ਕਿਸਾਨਾਂ ਦੇ ਰੋਹ ਲਗਾਤਾਰ ਵੱਧਦਾ ਜਾ ਰਿਹਾ ਹੈ, ਉਥੇ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਾਫ਼ ਆਖ ਚੁੱਕੇ ਹਨ ਕਿ ਉਹ ਕਿਸੇ ਕੀਮਤ 'ਤੇ ਇਨ੍ਹਾਂ ਕਾਨੂੰਨਾਂ ਨੂੰ ਪੰਜਾਬ 'ਚ ਲਾਗੂ ਨਹੀਂ ਹੋਣ ਦੇਣਗੇ। ਫਿਲਹਾਲ ਕਿਸਾਨਾਂ ਦੇ ਹੱਕ 'ਚ ਪੰਜਾਬ ਸਰਕਾਰ ਕੀ ਕਦਮ ਚੁੱਕਦੀ ਹੈ, ਇਹ ਤਾਂ ਸੈਸ਼ਨ ਤੋਂ ਬਾਅਦ ਹੀ ਪਤਾ ਲੱਗ ਸਕੇਗਾ।
ਇਹ ਵੀ ਪੜ੍ਹੋ : ਅਕਾਲੀ ਦਲ ਵੱਲੋਂ 2017 ਦੇ ਮੰਡੀਕਰਣ ਐਕਟ ਵਿਰੁੱਧ ਬਿੱਲ ਪੇਸ਼