ਵਿਧਾਨ ਸਭਾ ਦੇ ਬਾਹਰ ''ਆਪ'' ਨੇ ਵੇਚੀ ਮੂੰਗਫਲੀ (ਵੀਡੀਓ)

Friday, Dec 14, 2018 - 07:02 PM (IST)

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦਾ ਦੂਜਾ ਅਤੇ ਲਗਭਗ ਆਖਰੀ ਦਿਨ ਹੰਗਾਮਾ ਭਰਪੂਰ ਰਿਹਾ। ਵਿਧਾਨ ਸਭਾ ਦੀ ਕਾਰਵਾਈ ਦਾ ਸਮਾਂ ਵਧਾਏ ਜਾਣ ਦੀ ਮੰਗ ਨੂੰ ਲੈ ਕੇ ਵਿਰੋਧੀਆਂ ਵਲੋਂ ਸਦਨ ਦੇ ਅੰਦਰ ਅਤੇ ਬਾਹਰ ਜੰਮ ਕੇ ਪ੍ਰਦਰਸ਼ਨ ਕੀਤਾ ਗਿਆ। ਵਾਅਦੇ ਅਨੁਸਾਰ ਨੌਜਵਾਨਾਂ ਨੂੰ ਨੌਕਰੀਆਂ ਨਾ ਦਿੱਤੇ ਜਾਣ ਦੇ ਵਿਰੋਧ ਵਿਚ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਵਲੋਂ ਸਦਨ ਦੇ ਬਾਹਰ ਮੂੰਗਫਲੀ ਵੇਚ ਕੇ ਰੋਸ ਜ਼ਾਹਰ ਕੀਤਾ ਗਿਆ।

PunjabKesari

'ਆਪ' ਦੇ ਯੂਥ ਵਿੰਗ ਦੇ ਆਗੂਆਂ ਨੇ ਕਿਹਾ ਕਿ ਕਾਂਗਰਸ ਸਰਕਾਰ ਦਾ ਮੰਤਰੀ ਨੌਜਵਾਨਾਂ ਨੂੰ ਮੂੰਗਫਲੀਆਂ ਅਤੇ ਕਬਾੜ ਦਾ ਕੰਮ ਖੋਲ੍ਹਣ ਦੀ ਸਲਾਹ ਦੇ ਰਿਹਾ ਹੈ ਪਰ ਮੰਤਰੀ ਸਾਬ੍ਹ ਨੂੰ ਚੋਣ ਮੈਨੀਫੈਸਟੋ ਵਿਚ ਵੀ ਇਸ ਦਾ ਜ਼ਿਕਰ ਕਰਨਾ ਚਾਹੀਦਾ ਸੀ। 'ਆਪ' ਆਗੂਆਂ ਨੇ ਕਿਹਾ ਕਿ ਉਹ 50 ਰੁਪਏ ਕਿੱਲੋ ਮੂੰਗਫਲੀ ਲੈ ਕੇ ਆਏ ਹਨ ਅਤੇ 60 ਰੁਪਏ ਕਿੱਲੋ ਵੇਚ ਰਹੇ ਹਨ। 

PunjabKesari
ਇਸ ਦੌਰਾਨ ਆਮ ਆਦਮੀ ਪਾਰਟੀ ਦੀ ਬੁਲਾਰਾ ਤੇ ਵਿਧਾਇਕ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨਾਲ ਮਜ਼ਾਕ ਕਰ ਰਹੀ ਹੈ। ਕਾਂਗਰਸੀਆਂ ਦੇ ਮੰਤਰੀਆਂ ਵਲੋਂ ਨੌਜਵਾਨਾਂ ਨੂੰ ਮੂੰਗਫਲੀ ਅਤੇ ਕਬਾੜ ਵੇਚਣ ਦੀ ਸਲਾਹ ਦੇਣਾ ਇਕ ਮਜ਼ਾਕ ਹੈ। ਬਲਜਿੰਦਰ ਕੌਰ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵਾਂਗ ਕਾਂਗਰਸ ਨੇ ਵੀ ਨੌਜਵਾਨਾਂ ਨਾਲ ਧੋਖਾ ਕੀਤਾ ਹੈ। 'ਆਪ' ਆਗੂ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਕਾਂਗਰਸ ਵਲੋਂ ਲੋਕਾਂ ਨਾਲ ਵੱਡੇ ਵਾਅਦੇ ਕੀਤੇ ਗਏ ਸਨ ਪਰ ਅੱਜ ਪੰਜਾਬ ਵਿਚ ਨਸ਼ਾ ਜਿਉਂ ਦਾ ਤਿਉਂ ਵਿਕ ਰਿਹਾ ਹੈ। 


author

Gurminder Singh

Content Editor

Related News