ਵਿਜੀਲੈਂਸ ਨੇ ਮਈ ਮਹੀਨੇ ਦੌਰਾਨ ਰਿਸ਼ਵਤ ਲੈਣ ਦੇ ਮਾਮਲੇ ’ਚ 18 ਕਰਮਚਾਰੀਆਂ ਨੂੰ ਕੀਤਾ ਕਾਬੂ

Monday, Jun 14, 2021 - 03:56 PM (IST)

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਮਈ ਮਹੀਨੇ ਵਿਚ ਵੱਖ-ਵੱਖ ਤਰ੍ਹਾਂ ਦੇ ਰਿਸ਼ਵਤਖੋਰੀ ਦੇ 12 ਮਾਮਲਿਆਂ ਵਿਚ 18 ਸਰਕਾਰੀ ਕਰਮਚਾਰੀਆਂ ਅਤੇ 4 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਵਿਚ ਪੁਲਸ, ਮਾਈਨਿੰਗ ਅਤੇ ਸਿਹਤ ਵਿਭਾਗ ਦੇ 3-3 ਕਰਮਚਾਰੀ ਸ਼ਾਮਲ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੀਫ਼ ਡਾਇਰੈਕਟਰ-ਕਮ-ਡੀ.ਜੀ.ਪੀ. ਵਿਜੀਲੈਂਸ ਬਿਊਰੋ ਪੰਜਾਬ ਬੀ.ਕੇ. ਉੱਪਲ ਨੇ ਕਿਹਾ ਕਿ ਬਿਊਰੋ ਨੇ ਇਸ ਸਮੇਂ ਦੌਰਾਨ ਸਰਕਾਰੀ ਕਰਮਚਾਰੀਆਂ ਅਤੇ ਹੋਰਾਂ ਦਰਮਿਆਨ ਹਰ ਖੇਤਰ ਵਿਚ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਠੋਸ ਕੋਸ਼ਿਸ਼ਾਂ ਕੀਤੀਆਂ ਹਨ।

ਉਨ੍ਹਾਂ ਦੱਸਿਆ ਕਿ ਬਿਊਰੋ ਨੇ ਮਈ ਮਹੀਨੇ ਦੌਰਾਨ ਵੱਖ-ਵੱਖ ਅਦਾਲਤਾਂ ਵਿਚ ਵਿਜੀਲੈਂਸ ਵੱਲੋਂ 13 ਮੁਕੱਦਮਿਆਂ ’ਚ ਚਲਾਨ ਦਾਖ਼ਲ ਕੀਤੇ ਗਏ। ਇਸ ਸਮੇਂ ਦੌਰਾਨ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਪੂਰੀ ਡੂੰਘਾਈ ਨਾਲ ਜਾਂਚ ਲਈ 5 ਵਿਜੀਲੈਂਸ ਪੜਤਾਲਾਂ ਵੀ ਦਰਜ ਕੀਤੀਆਂ ਗਈਆਂ। ਇਸ ਤੋਂ ਇਲਾਵਾ ਵਿਜੀਲੈਂਸ ਪੜਤਾਲਾਂ ਦੇ ਆਧਾਰ ’ਤੇ 8 ਨਵੇਂ ਮੁਕੱਦਮੇ ਵੀ ਦਰਜ ਕੀਤੇ ਗਏ ਹਨ।


Gurminder Singh

Content Editor

Related News