ਵਿਜੀਲੈਂਸ ਨੇ ਜੂਨ ਮਹੀਨੇ ਦੌਰਾਨ ਰਿਸ਼ਵਤ ਦੇ ਮਾਮਲੇ ’ਚ 9 ਕਰਮਚਾਰੀਆਂ ਨੂੰ ਕੀਤਾ ਕਾਬੂ

Wednesday, Jul 14, 2021 - 05:11 PM (IST)

ਵਿਜੀਲੈਂਸ ਨੇ ਜੂਨ ਮਹੀਨੇ ਦੌਰਾਨ ਰਿਸ਼ਵਤ ਦੇ ਮਾਮਲੇ ’ਚ 9 ਕਰਮਚਾਰੀਆਂ ਨੂੰ ਕੀਤਾ ਕਾਬੂ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਜੂਨ ਮਹੀਨੇ ਵਿਚ ਵੱਖ-ਵੱਖ ਤਰ੍ਹਾਂ ਦੇ ਰਿਸ਼ਵਤਖੋਰੀ ਦੇ 8 ਮਾਮਲਿਆਂ ਵਿਚ 9 ਸਰਕਾਰੀ ਕਰਮਚਾਰੀਆਂ ਅਤੇ 1 ਪ੍ਰਾਈਵੇਟ ਵਿਅਕਤੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਵਿਚ ਪੁਲਸ ਦੇ 3 ਮੁਲਾਜ਼ਮ ਅਤੇ ਮਾਲ ਵਿਭਾਗ ਦੇ 2 ਕਰਮਚਾਰੀ ਸ਼ਾਮਲ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੀਫ਼ ਡਾਇਰੈਕਟਰ-ਕਮ-ਡੀ.ਜੀ.ਪੀ. ਵਿਜੀਲੈਂਸ ਬਿਊਰੋ ਪੰਜਾਬ ਬੀ.ਕੇ. ਉੱਪਲ ਨੇ ਕਿਹਾ ਕਿ ਬਿਊਰੋ ਨੇ ਇਸ ਸਮੇਂ ਦੌਰਾਨ ਸਰਕਾਰੀ ਕਰਮਚਾਰੀਆਂ ਅਤੇ ਹੋਰਾਂ ਦਰਮਿਆਨ ਹਰ ਖੇਤਰ ਵਿਚ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਠੋਸ ਕੋਸ਼ਿਸ਼ਾਂ ਕੀਤੀਆਂ ਹਨ।

ਉਨ੍ਹਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਅਦਾਲਤਾਂ ਵਿਚ ਵਿਜੀਲੈਂਸ ਵੱਲੋਂ ਦਰਜ 12 ਮੁਕੱਦਮਿਆਂ ’ਚ ਚਲਾਨ ਦਾਖ਼ਲ ਕੀਤੇ ਗਏ। ਇਸ ਸਮੇਂ ਦੌਰਾਨ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਪੂਰੀ ਡੂੰਘਾਈ ਨਾਲ ਜਾਂਚ ਲਈ 6 ਵਿਜੀਲੈਂਸ ਪੜਤਾਲਾਂ ਵੀ ਦਰਜ ਕੀਤੀਆਂ ਗਈਆਂ। ਇਸ ਤੋਂ ਇਲਾਵਾ ਇਸੇ ਅਰਸੇ ਦੌਰਾਨ ਕੀਤੀਆਂ ਵਿਜੀਲੈਂਸ ਪੜਤਾਲਾਂ ਦੇ ਆਧਾਰ ’ਤੇ 4 ਨਵੇਂ ਮੁਕੱਦਮੇ ਵੀ ਦਰਜ ਕੀਤੇ ਗਏ ਹਨ।

 


author

Gurminder Singh

Content Editor

Related News