ਵਿਜੀਲੈਂਸ ਨੇ ਹੌਲਦਾਰ ਧਰਮ ਸਿੰਘ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ

Wednesday, Jun 23, 2021 - 09:55 AM (IST)

ਵਿਜੀਲੈਂਸ ਨੇ ਹੌਲਦਾਰ ਧਰਮ ਸਿੰਘ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ

ਅੰਮ੍ਰਿਤਸਰ (ਇੰਦਰਜੀਤ) - ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਵੱਲੋਂ ਅੰਮ੍ਰਿਤਸਰ ਸਿਟੀ ਦੇ ਏ. ਡੀ. ਸੀ. ਪੀ. ਦਫ਼ਤਰ ਦੇ ਇਕ ਹੌਲਦਾਰ ਧਰਮ ਸਿੰਘ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਗ੍ਰਿਫ਼ਤਾਰ ਹੋਇਆ ਕਰਮਚਾਰੀ ਇਕ ਵਿਅਕਤੀ ਨੂੰ ਧੋਖੇ ਦੇ ਦੋਸ਼ ਵਿੱਚ ਫਸਾਉਣ ਦਾ ਡਰਾਵਾ ਦੇ ਕੇ ਇਕ ਲੱਖ ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ।

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ 'ਚ ਵੱਡੀ ਵਾਰਦਾਤ: ਪੁਲਸ ਮੁਲਾਜ਼ਮ ਦੇ ਮੁੰਡੇ ਨੇ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਵਿਅਕਤੀ

ਮੁੱਦਈ ਤਜਿੰਦਰਪਾਲ ਸਿੰਘ ਨੇ ਇਸ ਮਾਮਲੇ ਨੂੰ ਲੈ ਕੇ ਵਿਜੀਲੈਂਸ ਬਿਊਰੋ ਨੂੰ ਸ਼ਿਕਾਇਤ ਕੀਤੀ ਤਾਂ ਉਨ੍ਹਾਂ ਨੇ ਪੂਰੀ ਤਿਆਰੀ ਨਾਲ ਮੁਲਜ਼ਮ ਨੂੰ ਫੜਨ ਦੀ ਯੋਜਨਾ ਬਣਾਈ। ਬਣਾਈ ਹੋਈ ਯੋਜਨਾ ਦੇ ਤਹਿਤ 7500 ਰੁਪਏ ਰਿਸ਼ਵਤ ਦੀ ਕਿਸ਼ਤ ਲੈਂਦੇ ਹੋਏ ਮੁਲਜ਼ਮ ਹੌਲਦਾਰ ਧਰਮਪਾਲ ਸਿੰਘ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਸ ਦੇ ਖ਼ਿਲਾਫ਼ ਵਿਭਾਗ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ ਗੁਰਦਾਸਪੁਰ ’ਚ ਵਾਪਰੀ ਖ਼ੂਨੀ ਵਾਰਦਾਤ : ਖੇਤਾਂ ’ਚ ਕੰਮ ਕਰਦੇ ਵਿਅਕਤੀ ਦਾ ਸਿਰ ’ਚ ਕਹੀ ਮਾਰ ਕੀਤਾ ਕਤਲ (ਤਸਵੀਰਾਂ) 


author

rajwinder kaur

Content Editor

Related News