ਵਿਜੀਲੈਂਸ ਵੱਲੋਂ 90 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਜੇ. ਈ. ਕਾਬੂ

Wednesday, Dec 22, 2021 - 01:35 AM (IST)

ਵਿਜੀਲੈਂਸ ਵੱਲੋਂ 90 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਜੇ. ਈ. ਕਾਬੂ

ਚੰਡੀਗੜ੍ਹ(ਰਮਨਜੀਤ)- ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਪੀ.ਐੱਸ.ਪੀ.ਸੀ.ਐੱਲ. ਦੇ ਇਕ ਜੂਨੀਅਰ ਇੰਜੀਨੀਅਰ (ਜੇ.ਈ.) ਅਤੇ ਪ੍ਰਾਈਵੇਟ ਵਿਅਕਤੀ ਨੂੰ 90 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਹੈ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਐੱਸ.ਏ.ਐੱਸ.ਨਗਰ ਜ਼ਿਲੇ ਦੇ ਪਿੰਡ ਹੰਡੇਸਰਾ ਵਿਖੇ ਪੀ.ਐੱਸ.ਪੀ.ਸੀ.ਐੱਲ. ਦੇ ਦਫ਼ਤਰ ’ਚ ਤਾਇਨਾਤ ਜੇ. ਈ. ਮਲਕੀਤ ਸਿੰਘ ਅਤੇ ਪਿੰਡ ਖੇਲਣ ਵਿਖੇ ਬਿਜਲੀ ਦੀ ਦੁਕਾਨ ਦੇ ਮਾਲਕ ਪ੍ਰਦੀਪ ਕੁਮਾਰ ਉਰਫ਼ ਮਿੰਟੂ ਨੂੰ ਵਿਜੀਲੈਂਸ ਟੀਮ ਨੇ ਕੁਸ਼ਲ ਪਾਲ ਵਾਸੀ ਪਿੰਡ ਖੇਲਣ, ਤਹਿਸੀਲ ਡੇਰਾਬੱਸੀ ਦੀ ਸ਼ਿਕਾਇਤ ’ਤੇ 90 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਹ ਵੀ ਪੜ੍ਹੋ- ਸੱਤਾਧਾਰੀ ਕਾਂਗਰਸ ਪਾਰਟੀ ਦਾ ਚੋਣਾਵੀਂ ਸਟੰਟ ਹੈ ਮਜੀਠੀਆਂ ਖ਼ਿਲਾਫ਼ FIR: ਰਾਘਵ ਚੱਢਾ

ਆਪਣੇ ਪਿੰਡ ਖੇਲਣ ’ਚ ਆਟਾ ਚੱਕੀ ਚਲਾ ਰਹੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਪਿਛਲੇ ਦਿਨੀਂ ਸਵੇਰ ਵੇਲੇ ਜੇ.ਈ. ਉਸ ਦੀ ਆਟਾ ਚੱਕੀ ’ਤੇ ਆਇਆ ਅਤੇ ਉਸ ਨੇ ਬਿਜਲੀ ਚੋਰੀ ਦਾ ਝੂਠਾ ਕੇਸ ਦਰਜ ਨਾ ਕਰਨ ਬਦਲੇ ਤਿੰਨ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ।

ਇਹ ਵੀ ਪੜ੍ਹੋ- ਉਤਰ ਰੇਲਵੇ ਨੇ ਮੁਸਾਫਰਾਂ ਦੀ ਸਹੂਲਤ ਦੇ ਲਈ ਮਾਸਿਕ ਸੀਜ਼ਨ ਟਿਕਟ ਦੀ ਸੁਵਿਧਾ ਕੀਤੀ ਸ਼ੁਰੂ

ਇਸ ਸਬੰਧੀ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਪਹਿਲਾਂ ਹੀ ਸਹਿ-ਮੁਲਜ਼ਮ ਦੁਕਾਨ ਮਾਲਕ ਮਿੰਟੂ ਰਾਹੀਂ ਮੁਲਜ਼ਮ ਨੂੰ ਦੋ ਲੱਖ ਰੁਪਏ (ਇੱਕ-ਇੱਕ ਲੱਖ ਰੁਪਏ ਦੋ ਕਿਸ਼ਤਾਂ ’ਚ) ਬਤੌਰ ਰਿਸ਼ਵਤ ਦੇ ਚੁੱਕਾ ਹੈ। ਉਸ ਦੀ ਸ਼ਿਕਾਇਤ ਦੀ ਪੜਤਾਲ ਕਰਨ ਤੋਂ ਬਾਅਦ ਏ.ਆਈ.ਜੀ. ਅਸ਼ੀਸ਼ ਕਪੂਰ ਦੀ ਨਿਗਰਾਨੀ ਹੇਠ ਡੀ.ਐੱਸ.ਪੀ. ਅਜੇ ਕੁਮਾਰ ਦੀ ਅਗਵਾਈ ’ਚ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਜੇ.ਈ. ਨੂੰ ਪ੍ਰਾਈਵੇਟ ਵਿਅਕਤੀ ਸਮੇਤ ਮੌਕੇ ’ਤੇ ਹੀ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ ਸ਼ਿਕਾਇਤਕਰਤਾ ਤੋਂ 90,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ


author

Bharat Thapa

Content Editor

Related News