ਵਿਜੀਲੈਂਸ ਦੀ ਭ੍ਰਿਸ਼ਟਾਚਾਰ ਖ਼ਿਲਾਫ਼ ਕਾਰਵਾਈ, ASI ਨੂੰ ਰਿਸ਼ਵਤ ਲੈਂਦਿਆਂ ਕੀਤਾ ਕਾਬੂ

Saturday, Mar 11, 2023 - 01:46 AM (IST)

ਚੰਡੀਗੜ੍ਹ (ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਸਿਵਲ ਲਾਈਨ ਥਾਣਾ ਪਟਿਆਲਾ ’ਚ ਤਾਇਨਾਤ ਇਕ ਸਹਾਇਕ ਸਬ- ਇੰਸਪੈਕਟਰ (ਏ.ਐੱਸ.ਆਈ.) ਬਲਰਾਜ ਸਿੰਘ ਨੂੰ 8,500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਸ ਮੁਲਾਜ਼ਮ ਨੂੰ ਵਿਵੇਕ ਕੁਮਾਰ ਵਾਸੀ ਪਟਿਆਲਾ ਸ਼ਹਿਰ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਪੰਜਾਬ ਕੈਬਨਿਟ ਨੇ ਨਵੀਂ ਐਕਸਾਈਜ਼ ਤੇ ਮਾਈਨਿੰਗ ਪਾਲਿਸੀ ਨੂੰ ਦਿੱਤੀ ਮਨਜ਼ੂਰੀ, CM ਨੇ ਸਾਂਝੀ ਕੀਤੀ ਪੋਸਟ

ਵੇਰਵਿਆਂ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪੁਲਸ ਮੁਲਾਜ਼ਮ ਨੇ ਸੀਨੀਅਰ ਪੁਲਸ ਅਧਿਕਾਰੀ ਵੱਲੋਂ ਕੀਤੀ ਜਾਂਚ ਰਿਪੋਰਟ ਨੂੰ ਲਾਗੂ ਕਰਨ ਅਤੇ ਦੂਜੀ ਧਿਰ ਵਿਰੁੱਧ ਬਰਾਬਰ ਦਾ ਕੇਸ ਦਰਜ ਕਰਨ ਲਈ 20,000 ਰੁਪਏ ਰਿਸ਼ਵਤ ਵਜੋਂ ਦੋ ਕਿਸ਼ਤਾਂ ’ਚ ਮੰਗੇ ਹਨ। ਉਸ ਨੇ ਇਹ ਵੀ ਦੋਸ਼ ਲਾਇਆ ਕਿ ਉਕਤ ਏ.ਐੱਸ.ਆਈ. ਇਸ ਕੰਮ ਬਦਲੇ ਪਹਿਲਾਂ ਹੀ ਉਸ ਕੋਲੋਂ 1,500 ਰੁਪਏ ਪਹਿਲੀ ਕਿਸ਼ਤ ਵਜੋਂ ਲੈ ਚੁੱਕਾ ਹੈ ਤੇ ਹੁਣ ਪਹਿਲੀ ਕਿਸ਼ਤ ਦੇ ਬਾਕੀ ਬਚਦੇ 8,500 ਰੁਪਏ ਮੰਗ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ : ਗੱਡੀ ਚਾਲਕ ਨਾਕਾ ਤੋੜ ਕੇ ਭੱਜਿਆ, ਪਿੱਛਾ ਕਰ ਰਹੇ ਪੁਲਸ ਮੁਲਾਜ਼ਮਾਂ ਨਾਲ ਵਾਪਰਿਆ ਭਿਆਨਕ ਹਾਦਸਾ 

ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਦੀ ਮੁੱਢਲੀ ਜਾਂਚ ਪਿੱਛੋਂ ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਦੋਸ਼ੀ ਪੁਲਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਦੇ ਬਾਕੀ 8,500 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ’ਤੇ ਹੀ ਕਾਬੂ ਕਰ ਲਿਆ ਹੈ। ਇਸ ਸਬੰਧੀ ਮੁਲਜ਼ਮ ਏ.ਐੱਸ.ਆਈ. ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ’ਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।


Manoj

Content Editor

Related News