ਭ੍ਰਿਸ਼ਟਾਚਾਰ ਖ਼ਿਲਾਫ਼ ਵਿਜੀਲੈਂਸ ਦੀ ਕਾਰਵਾਈ, ਰਿਸ਼ਵਤ ਲੈਂਦਾ ਸਬ-ਇੰਸਪੈਕਟਰ ਕਾਬੂ
Thursday, Aug 24, 2023 - 08:04 PM (IST)
ਚੰਡੀਗੜ੍ਹ/ਝਬਾਲ (ਬਿਊਰੋ, ਨਰਿੰਦਰ) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਤਰਨਤਾਰਨ ਜ਼ਿਲ੍ਹੇ ਦੇ ਥਾਣਾ ਸਰਾਏ ਅਮਾਨਤ ਖਾਂ ਵਿਖੇ ਤਾਇਨਾਤ ਸਬ-ਇੰਸਪੈਕਟਰ (ਐੱਸ. ਆਈ.) ਦਿਲਬਾਗ ਸਿੰਘ ਨੂੰ ਨਿਰਮਲ ਸਿੰਘ ਵਾਸੀ ਪਿੰਡ ਕਸੇਲ ਤੋਂ 7000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ। ਅੱਜ ਇਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਨਿਰਮਲ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਕਿ ਐੱਨ. ਡੀ. ਪੀ. ਐੱਸ. ਐਕਟ ਦੀ ਧਾਰਾ 21 (ਸੀ) ਤਹਿਤ ਉਸ ਦੇ ਭਰਾ ਦਲਜੀਤ ਸਿੰਘ ਖਿਲਾਫ਼ ਥਾਣਾ ਸਰਾਏ ਅਮਾਨਤ ਖਾਂ ਵਿਖੇ ਐੱਫ. ਆਈ. ਆਰ. ਨੰ. 46/2023 ਦਰਜ ਸੀ ਅਤੇ ਇਸ ਮਾਮਲੇ ਦੀ ਜਾਂਚ ਮੁਲਜ਼ਮ ਐੱਸ. ਆਈ. ਕਰ ਰਿਹਾ ਸੀ।
ਇਹ ਖ਼ਬਰ ਵੀ ਪੜ੍ਹੋ : ਨਾਨੇ ਨੇ ਮਾਸੂਮ ਦੋਹਤੇ ਨੂੰ ਨਹਿਰ ’ਚ ਧੱਕਾ ਦੇ ਕੇ ਉਤਾਰਿਆ ਮੌਤ ਦੇ ਘਾਟ, ਵਜ੍ਹਾ ਜਾਣ ਰਹਿ ਜਾਓਗੇ ਹੈਰਾਨ
ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਐੱਸ. ਆਈ. ਦਿਲਬਾਗ ਸਿੰਘ ਨੇ ਸਰਕਾਰੀ ਵਕੀਲ ਤੋਂ ਚਲਾਨ ਚੈੱਕ ਕਰਵਾਉਣ ਅਤੇ ਇਸ ਨੂੰ ਅਦਾਲਤ ਵਿਚ ਪੇਸ਼ ਕਰਨ ਬਦਲੇ ਰਿਸ਼ਵਤ ਵਜੋਂ 7000 ਰੁਪਏ ਮੰਗੇ ਸਨ। ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 7000 ਰੁਪਏ ਰਿਸ਼ਵਤ ਲੈਂਦਿਆਂ ਮੁਲਜ਼ਮ ਐੱਸ. ਆਈ. ਨੂੰ ਕਾਬੂ ਕਰ ਲਿਆ। ਇਸ ਸਬੰਧੀ ਐੱਸ. ਆਈ. ਦਿਲਬਾਗ ਸਿੰਘ ਖਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ- 7 ਅਧੀਨ ਐੱਫ. ਆਈ. ਆਰ. ਨੰਬਰ 29 ਮਿਤੀ 24-08-2023 ਦਰਜ ਕੀਤੀ ਗਈ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ