ਵਿਜੀਲੈਂਸ ਨੇ ਕਾਂਗਰਸੀ ਵਿਧਾਇਕ ਪਾਹੜਾ ਦੇ ਪਰਿਵਾਰ ਦੀ ਜਾਇਦਾਦ ਦਾ ਕੀਤਾ ਮੁਲਾਂਕਣ

Tuesday, Jan 24, 2023 - 02:06 AM (IST)

ਵਿਜੀਲੈਂਸ ਨੇ ਕਾਂਗਰਸੀ ਵਿਧਾਇਕ ਪਾਹੜਾ ਦੇ ਪਰਿਵਾਰ ਦੀ ਜਾਇਦਾਦ ਦਾ ਕੀਤਾ ਮੁਲਾਂਕਣ

ਗੁਰਦਾਸਪੁਰ (ਵਿਨੋਦ)-ਵਿਜੀਲੈਂਸ ਵਿਭਾਗ ਅੰਮ੍ਰਿਤਸਰ ਰੇਂਜ ਦੇ ਅਧਿਕਾਰੀਆਂ ਦੀ ਟੀਮ ਨੇ ਅੱਜ ਗੁਰਦਾਸਪੁਰ ਦੇ ਕਾਂਗਰਸੀ ਵਿਧਾਇਕ-ਕਮ-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਬਰਿੰਦਰਮੀਤ ਸਿੰਘ ਪਾਹੜਾ ਦੇ ਪਰਿਵਾਰ ਦੀਆਂ ਕੁਝ ਜਾਇਦਾਦਾਂ ਦੀ ਤਕਨੀਕੀ ਮਾਪਦੰਡਾਂ ਰਾਹੀਂ ਪੜਤਾਲ ਅਤੇ ਕੁਝ ਪੁੱਛਗਿੱਛ ਵੀ ਕੀਤੀ।
ਜਾਣਕਾਰੀ ਅਨੁਸਾਰ ਅੱਜ ਵਿਜੀਲੈਂਸ ਵਿਭਾਗ ਦੀ ਟੀਮ ਨੇ ਵਿਧਾਇਕ ਪਾਹੜਾ ਦੀ ਰਿਹਾਇਸ਼ ਅਤੇ ਇਕ ਸ਼ਾਪਿੰਗ ਮਾਲ ਦਾ ਖੇਤਰਫਲ ਨਾਪਿਆ ਅਤੇ ਬਣੀਆਂ ਇਮਾਰਤਾਂ ਦੇ ਵੇਰਵੇ ਇਕੱਠੇ ਕੀਤੇ। ਟੀਮ ’ਚ ਵਿਜੀਲੈਂਸ ਵਿਭਾਗ ਦੇ ਡੀ. ਐੱਸ. ਪੀ. ਜੋਗੇਸ਼ਵਰ ਸਿੰਘ ਅਤੇ ਇੰਸਪੈਕਟਰ ਇੰਦਰਜੀਤ ਸਿੰਘ ਸ਼ਾਮਲ ਸਨ। ਵਿਜੀਲੈਂਸ ਟੀਮ ਦੇ ਨਾਲ ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਐੱਸ. ਡੀ. ਓ., ਇਕ ਜੂਨੀਅਰ ਇੰਜੀਨੀਅਰ ਸਮੇਤ 2 ਸਰਕਾਰੀ ਗਵਾਹ ਵੀ ਸਨ।

ਇਹ ਖ਼ਬਰ ਵੀ ਪੜ੍ਹੋ : ਪਤੀ ਨੇ ਕੁਹਾੜੀ ਨਾਲ ਪਤਨੀ, ਪੁੱਤ ਤੇ ਧੀ ਨੂੰ ਵੱਢ ਕੇ ਘਰ ’ਚ ਦੱਬਿਆ, ਦੋ ਮਹੀਨਿਆਂ ਬਾਅਦ ਜ਼ਮੀਨ ’ਚੋਂ ਕੱਢੀਆਂ ਲਾਸ਼ਾਂ

ਇਸ ਚੱਲ ਰਹੀ ਜਾਂਚ ਅਤੇ ਇਮਾਰਤਾਂ ਦੀ ਅੱਜ ਕੀਤੀ ਗਈ ਮਾਪਦੰਡ ਦੀ ਪੁਸ਼ਟੀ ਕਰਦਿਆਂ ਵਿਜੀਲੈਂਸ ਵਿਭਾਗ ਅੰਮ੍ਰਿਤਸਰ ਦੇ ਐੱਸ. ਐੱਸ. ਪੀ. ਵਰਿੰਦਰ ਸਿੰਘ ਨੇ ਦੱਸਿਆ ਕਿ ਇਹ ਪਹਿਲੀ ਚੱਲ ਰਹੀ ਜਾਂਚ ਦਾ ਹਿੱਸਾ ਹੈ ਅਤੇ ਇਸ ਜਾਂਚ ਦੌਰਾਨ ਅੱਜ ਵਿਜੀਲੈਂਸ ਵਿਭਾਗ ਦੀ ਤਕਨੀਕੀ ਟੀਮ ਦੇ ਨਾਲ-ਨਾਲ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀ ਵੀ ਸ਼ਾਮਲ ਸਨ। ਉਨ੍ਹਾਂ ਦੇ ਨਿਵਾਸ ਅਤੇ ਸ਼ਾਪਿੰਗ ਮਾਲ ਦੀ ਕੀਮਤ ਦਾ ਅੰਦਾਜ਼ਾ ਲਗਾਇਆ ਜਾਵੇਗਾ। ਅੱਜ ਦੀ ਜਾਂਚ ਛਾਪੇਮਾਰੀ ਨਹੀਂ ਸਗੋਂ ਚੱਲ ਰਹੀ ਜਾਂਚ ਦਾ ਹਿੱਸਾ ਹੈ।

ਇਹ ਖ਼ਬਰ ਵੀ ਪੜ੍ਹੋ : ਬਿਹਾਰ ’ਚ ਵਾਪਰੀ ਕੰਝਾਵਾਲਾ ਵਰਗੀ ਘਟਨਾ, ਕਾਰ ਦੇ ਬੋਨਟ ’ਚ ਫਸੇ ਬਜ਼ੁਰਗ ਨੂੰ 8 ਕਿਲੋਮੀਟਰ ਤੱਕ ਘੜੀਸਿਆ 

 


author

Manoj

Content Editor

Related News