ਵਿਜੀਲੈਂਸ ਦੀ ਭ੍ਰਿਸ਼ਟਾਚਾਰ ਖ਼ਿਲਾਫ਼ ਕਾਰਵਾਈ, SHO ਅਤੇ ਉਸ ਦੇ ਡਰਾਈਵਰ ਨੂੰ ਰਿਸ਼ਵਤ ਲੈਂਦਿਆਂ ਕੀਤਾ ਕਾਬੂ
Wednesday, Aug 30, 2023 - 12:24 AM (IST)
ਦਸੂਹਾ/ਚੰਡੀਗੜ੍ਹ (ਝਾਵਰ, ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਦਸੂਹਾ ਦੇ ਐੱਸ. ਐੱਚ. ਓ. ਬਲਵਿੰਦਰ ਸਿੰਘ (ਇੰਸਪੈਕਟਰ) ਅਤੇ ਉਸ ਦੇ ਡਰਾਈਵਰ ਏ. ਐੱਸ. ਆਈ. ਯੋਗਰਾਜ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸੇ ਦੌਰਾਨ ਵਿਜੀਲੈਂਸ ਨੇ ਉਕਤ ਐੱਸ. ਐੱਚ. ਓ. ਦੇ ਘਰ ਦੀ ਤਲਾਸ਼ੀ ਦੌਰਾਨ 60,000 ਰੁਪਏ ਵੀ ਬਰਾਮਦ ਕੀਤੇ ਹਨ। ਵਿਜੀਲੈਂਸ ਵੱਲੋਂ ਇਨ੍ਹਾਂ ਮੁਲਜ਼ਮਾਂ ਨੂੰ ਬਲਵਿੰਦਰ ਸਿੰਘ ਵਾਸੀ ਪਿੰਡ ਸੈਦੋਵਾਲ ਕਲਾਂ ਜ਼ਿਲ੍ਹਾ ਗੁਰਦਾਸਪੁਰ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ : ਰਿਸ਼ਤਾ ਨਾ ਹੋਣ ਤੋਂ ਖ਼ਫ਼ਾ ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ, ਨਾਬਾਲਗ ਕੁੜੀ ਨੂੰ ਮਾਰੀ ਗੋਲ਼ੀ
ਇਸ ਸਬੰਧੀ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਬਲਵਿੰਦਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੇ ਭਰਾ ਲਖਵਿੰਦਰ ਸਿੰਘ ਅਤੇ ਉਸ ਦੇ ਤਾਏ ਦੇ ਮੁੰਡੇ ਗੁਰਨਾਮ ਸਿੰਘ ਵਿਰੁੱਧ ਥਾਣਾ ਦਸੂਹਾ ਵਿਖੇ 08-07-2023 ਨੂੰ ਆਈ. ਪੀ. ਸੀ. ਦੀ ਧਾਰਾ 324, 506 ਅਤੇ 34 ਤਹਿਤ ਦਰਜ ਐੱਫ. ਆਈ. ਆਰ. ਨੰਬਰ 126 ਵਿਚ ਧਾਰਾ 326 ਨਾ ਜੋੜਨ ਬਦਲੇ ਮੁਲਜ਼ਮ ਇੰਸਪੈਕਟਰ ਨੇ ਇਕ ਲੱਖ ਰੁਪਏ ਰਿਸ਼ਵਤ ਮੰਗੀ ਸੀ ਅਤੇ ਸੌਦਾ 50,000 ਰੁਪਏ ’ਚ ਤੈਅ ਹੋਇਆ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਮੁਲਜ਼ਮ ਐੱਸ. ਐੱਚ. ਓ. ਪਹਿਲਾਂ ਹੀ ਉਸ ਕੋਲੋਂ 20 ਹਜ਼ਾਰ ਰੁਪਏ ਲੈ ਚੁੱਕਾ ਹੈ ਅਤੇ ਬਕਾਇਆ ਰਿਸ਼ਵਤ ਮੰਗ ਰਿਹਾ ਸੀ।
ਇਹ ਖ਼ਬਰ ਵੀ ਪੜ੍ਹੋ : ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਆਗ਼ਾਜ਼
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਯੂਨਿਟ ਹੁਸ਼ਿਆਰਪੁਰ ਦੀ ਟੀਮ ਨੇ ਟਰੈਪ ਲਗਾ ਕੇ ਐੱਸ. ਐੱਚ. ਓ. ਬਲਵਿੰਦਰ ਸਿੰਘ ਅਤੇ ਉਸ ਦੇ ਡਰਾਈਵਰ ਯੋਗਰਾਜ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ ਹੈ। ਇਸ ਸਬੰਧੀ ਮੁਲਜ਼ਮ ਐੱਸ. ਐੱਚ. ਓ. ਅਤੇ ਉਸ ਦੇ ਡਰਾਈਵਰ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਥਾਣਾ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਵਿਖੇ ਮਿਤੀ 29-08-2023 ਨੂੰ ਐੱਫ. ਆਈ. ਆਰ. ਨੰ. 21 ਦਰਜ ਕੀਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ : ਪੁਲਸ ਅਤੇ ਗੈਂਗਸਟਰ ਵਿਚਾਲੇ ਹੋਇਆ ਮੁਕਾਬਲਾ, ਚੱਲੀਆਂ ਤਾੜ-ਤਾੜ ਗੋਲ਼ੀਆਂ, ਗੈਂਗਸਟਰ ਕਾਬੂ
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8