ਕਤਲ ਕੇਸ ''ਚੋਂ ਨਾਂ ਕਢਵਾਉਣ ਬਦਲੇ ਲੈ ਲਏ 4 ਲੱਖ, ਬਰੀ ਹੋਏ ਵਿਅਕਤੀ ਦੀ ਸ਼ਿਕਾਇਤ ''ਤੇ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ

Saturday, Oct 28, 2023 - 05:21 AM (IST)

ਕਤਲ ਕੇਸ ''ਚੋਂ ਨਾਂ ਕਢਵਾਉਣ ਬਦਲੇ ਲੈ ਲਏ 4 ਲੱਖ, ਬਰੀ ਹੋਏ ਵਿਅਕਤੀ ਦੀ ਸ਼ਿਕਾਇਤ ''ਤੇ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ: ਸੂਬੇ ਭਰ ਵਿਚ ਜਾਰੀ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਵਿਜੀਲੈਂਸ ਬਿਊਰੋ, ਪੰਜਾਬ ਨੇ ਅੱਜ ਲੁਧਿਆਣਾ ਤੋਂ ਵਿਸ਼ਾਲ ਕੁਮਾਰ ਅਤੇ ਜਤਿੰਦਰ ਕੁਮਾਰ ਨਾਮੀ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਨ੍ਹਾਂ ਵਿਅਕਤੀਆਂ ਨੇ ਪੁਲਸ ਕੇਸ ਵਿਚੋਂ ਸ਼ਿਕਾਇਤਕਰਤਾ ਦਾ ਨਾਮ ਕਢਵਾਉਣ ਬਦਲੇ 4 ਲੱਖ ਰੁਪਏ ਰਿਸ਼ਵਤ ਲਈ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਰਾਜੀਵ ਕੁਮਾਰ ਉਰਫ਼ ਰਵੀ ਵਾਸੀ ਨਿਊ ਸੁਭਾਸ਼ ਨਗਰ, ਬਸਤੀ ਜੋਧੇਵਾਲ, ਲੁਧਿਆਣਾ ਨੇ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਆਨਲਾਈਨ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਵਿੱਚ ਉਸ ਨੇ ਦੋਸ਼ ਲਾਇਆ ਸੀ ਕਿ ਉਪਰੋਕਤ ਵਿਅਕਤੀਆਂ ਨੇ ਇੱਕ ਕਤਲ ਕੇਸ ਵਿੱਚੋਂ ਉਸਦਾ ਨਾਮ ਕਢਵਾਉਣ ਲਈ ਉਸ ਤੋਂ 4 ਲੱਖ ਰੁਪਏ ਲਏ ਹਨ।

ਇਹ ਖ਼ਬਰ ਵੀ ਪੜ੍ਹੋ - ਕੈਨੇਡਾ ਜਾਣ ਦੇ ਚਾਹਵਾਨ ਵਿਦਿਆਰਥੀ ਜ਼ਰਾ ਪੜ੍ਹ ਲੈਣ ਇਹ ਖ਼ਬਰ, ਸਰਕਾਰ ਵੱਲੋਂ ਨਵੇਂ ਨਿਯਮਾਂ ਦਾ ਐਲਾਨ

ਸ਼ਿਕਾਇਤ ਦੀ ਅਗਲੇਰੀ ਜਾਂਚ ਤੋਂ ਪਤਾ ਲੱਗਾ ਹੈ ਕਿ ਮਨੋਜ ਕੁਮਾਰ ਅਤੇ ਹੋਰਾਂ ਵਿਰੁੱਧ ਲੁਧਿਆਣਾ ਦੇ ਬਸਤੀ ਜੋਧੇਵਾਲ ਥਾਣੇ ਵਿੱਚ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 302 ਤਹਿਤ ਐਫ.ਆਈ.ਆਰ. ਨੰਬਰ 68 (2020) ਦਰਜ ਕੀਤੀ ਗਈ ਸੀ। ਮਨੋਜ ਕੁਮਾਰ ਵੱਲੋਂ ਦਿੱਤੀ ਗਈ ਜਾਣਕਾਰੀ ਉਪਰੰਤ ਇਸ ਮਾਮਲੇ ਵਿੱਚ ਸ਼ਿਕਾਇਤਕਰਤਾ ਦਾ ਨਾਮ ਵੀ ਜੋੜਿਆ ਗਿਆ ਸੀ। ਇਸ ਤੋਂ ਬਾਅਦ ਵਿਸ਼ਾਲ ਕੁਮਾਰ ਨੇ ਸ਼ਿਕਾਇਤਕਰਤਾ ਨਾਲ ਮੁਲਾਕਾਤ ਦੌਰਾਨ ਦਾਅਵਾ ਕੀਤਾ ਕਿ ਉਹ ਲੁਧਿਆਣਾ ਦੇ ਸੁਭਾਸ਼ ਨਗਰ ਸਥਿਤ ਬ੍ਰਾਂਡਿਡ ਬਾਣਾ ਗਾਰਮੈਂਟ ਸਟੋਰ ਦੇ ਮਾਲਕ ਜਤਿੰਦਰ ਕੁਮਾਰ ਦਾ ਜਾਣਕਾਰ ਹੈ। ਵਿਸ਼ਾਲ ਕੁਮਾਰ ਨੇ ਸ਼ਿਕਾਇਤਕਰਤਾ ਨੂੰ ਭਰੋਸਾ ਦਿਵਾਇਆ ਕਿ ਉਸ ਦੇ ਮਾਲਕ ਦੇ ਲੁਧਿਆਣਾ ਦੇ ਇੱਕ ਏ.ਡੀ.ਸੀ.ਪੀ. (ਵਧੀਕ ਪੁਲਿਸ ਕਮਿਸ਼ਨਰ) ਨਾਲ ਚੰਗੇ ਸਬੰਧ ਹਨ ਅਤੇ ਉਹ ਕਤਲ ਕੇਸ ਦੀ ਪੁਲਿਸ ਜਾਂਚ ਕਰਵਾ ਕੇ ਉਸ ਨੂੰ ਬੇਕਸੂਰ ਸਾਬਤ ਕਰਵਾ ਸਕਦਾ ਹੈ।

ਇਹ ਖ਼ਬਰ ਵੀ ਪੜ੍ਹੋ - ਕੈਨੇਡਾ 'ਚ ਕਾਰ ਚੋਰੀ ਦੇ ਮਾਮਲਿਆਂ 'ਚ 64 ਪੰਜਾਬੀ ਨਾਮਜ਼ਦ, ਸਖ਼ਤ ਕਾਰਵਾਈ ਕਰਨ ਦੀ ਤਿਆਰੀ 'ਚ ਟੋਰਾਂਟੋ ਪੁਲਸ

ਸ਼ਿਕਾਇਤਕਰਤਾ ਨੇ ਦੱਸਿਆ ਕਿ ਵਿਸ਼ਾਲ ਕੁਮਾਰ ਅਤੇ ਜਤਿੰਦਰ ਕੁਮਾਰ ਨੇ ਅਗਸਤ 2020 ਵਿਚ ਉਸ ਤੋਂ 4 ਲੱਖ ਰੁਪਏ ਲੈ ਲਏ ਸਨ ਪਰ ਉਸ ਨੂੰ ਪੈਸਿਆਂ ਦੇ ਬਦਲੇ ਕੋਈ ਰਾਹਤ ਨਹੀਂ ਮਿਲੀ। ਉਸ ਨੂੰ ਲੱਭਣ ਲਈ ਲਗਾਤਾਰ ਕੀਤੀ ਗਈ ਪੁਲਿਸ ਛਾਪੇਮਾਰੀ ਦੌਰਾਨ ਉਸ (ਸ਼ਿਕਾਇਤਕਰਤਾ) ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਜਦੋਂ ਉਸ ਨੇ ਦੋਵੇਂ ਮੁਲਜ਼ਮਾਂ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਨੇ ਉਸ ਨੂੰ ਕਿਹਾ ਕਿ 4 ਲੱਖ ਰੁਪਏ ਤਾਂ ਸਿਰਫ ਜਾਂਚ ਸ਼ੁਰੂ ਕਰਵਾਉਣ ਦੇ ਸਨ। ਸ਼ਿਕਾਇਤਕਰਤਾ ਨੂੰ ਬਾਅਦ ਵਿੱਚ 25 ਅਪ੍ਰੈਲ, 2023 ਨੂੰ ਜ਼ਮਾਨਤ ਮਿਲ ਗਈ  ਅਤੇ 18 ਅਗਸਤ, 2023 ਨੂੰ ਲੁਧਿਆਣਾ ਦੀ ਸੈਸ਼ਨ ਅਦਾਲਤ ਵੱਲੋਂ ਉਸਨੂੰ ਬਰੀ ਕਰ ਦਿੱਤਾ ਗਿਆ। ਇਸ ਤੋਂ ਬਾਅਦ  ਉਸਨੇ ਉਕਤ ਮੁਲਜ਼ਮਾਂ ਕੋਲੋਂ 4 ਲੱਖ ਰੁਪਏ ਵਾਪਸ ਕਰਨ ਦੀ ਮੰਗ ਕੀਤੀ ਤਾਂ ਉਨ੍ਹਾਂ ਨੇ ਪੈਸੇ ਵਾਪਸ ਕਰਨ ਲਈ ਕੋਈ ਹੁੰਗਾਰਾ ਨਹੀਂ ਭਰਿਆ।

ਇਹ ਖ਼ਬਰ ਵੀ ਪੜ੍ਹੋ - ਦੀਵਾਲੀ ਮੌਕੇ ਪੰਜਾਬੀਆਂ ਨੂੰ ਖ਼ਾਸ ਤੋਹਫ਼ਾ ਦੇਣ ਦੀ ਤਿਆਰੀ 'ਚ ਕੇਂਦਰ ਸਰਕਾਰ, ਉਲੀਕੀ ਰੂਪ-ਰੇਖਾ

ਅਖੀਰ ਵਿਚ  ਸ਼ਿਕਾਇਤਕਰਤਾ ਨੇ ਇਸ ਮਾਮਲੇ ਵਿਚ ਸ਼ਿਕਾਇਤ ਦਰਜ ਕਰਵਾਈ ਅਤੇ ਵਿਜਲੈਂਸ ਬਿਊਰੋ ਨੂੰ ਸਬੂਤ ਵਜੋਂ ਆਡੀਓ ਰਿਕਾਰਡਿੰਗ ਪ੍ਰਦਾਨ ਕੀਤੀ। ਡੂੰਘਾਈ ਨਾਲ ਜਾਂਚ ਕਰਨ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਕਿ ਦੋਵਾਂ ਮੁਲਜ਼ਮਾਂ ਨੇ ਪੁਲਸ ਕੇਸ ਵਿਚ ਏ.ਡੀ.ਸੀ.ਪੀ. ਲੁਧਿਆਣਾ ਨਾਲ ਸਬੰਧ ਹੋਣਾ ਦੱਸ ਕੇ ਸ਼ਿਕਾਇਤਕਰਤਾ ਤੋਂ 4 ਲੱਖ ਰੁਪਏ ਰਿਸ਼ਵਤ ਲਈ ਸੀ। ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਵਿਸ਼ਾਲ ਕੁਮਾਰ ਅਤੇ ਜਤਿੰਦਰ ਕੁਮਾਰ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7-ਏ ਅਤੇ ਆਈਪੀਸੀ ਦੀ ਧਾਰਾ 120-ਬੀ  ਤਹਿਤ ਐੱਫ.ਆਈ.ਆਰ. ਨੰਬਰ 27 ਮਿਤੀ 27 ਅਕਤੂਬਰ, 2023 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਦੋਵਾਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Anmol Tagra

Content Editor

Related News