ਪੰਜਾਬ ਵਿਜੀਲੈਂਸ ਬਿਊਰੋ ਨੇ ਪਿਓ-ਪੁੱਤ ਨੂੰ ਕੀਤਾ ਕਾਬੂ, ਸ਼ਰੇਆਮ ਰਿਸ਼ਵਤ ਲੈਂਦੇ CCTV ਕੈਮਰੇ ''ਚ ਹੋਏ ਕੈਦ

Friday, Dec 22, 2023 - 10:47 PM (IST)

ਪੰਜਾਬ ਵਿਜੀਲੈਂਸ ਬਿਊਰੋ ਨੇ ਪਿਓ-ਪੁੱਤ ਨੂੰ ਕੀਤਾ ਕਾਬੂ, ਸ਼ਰੇਆਮ ਰਿਸ਼ਵਤ ਲੈਂਦੇ CCTV ਕੈਮਰੇ ''ਚ ਹੋਏ ਕੈਦ

ਚੰਡੀਗੜ੍ਹ- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਤਹਿਸੀਲ ਪੱਟੀ ਦੇ ਮਾਲ ਹਲਕਾ ਕੀੜੀਆਂ ਦੇ ਸੇਵਾਮੁਕਤ ਪਟਵਾਰੀ ਰਮੇਸ਼ ਚੰਦਰ ਅਤੇ ਉਸ ਦੇ ਪੁੱਤਰ ਵਿਸ਼ਾਲ ਸ਼ਰਮਾ ਨੂੰ ਦੋ ਕਿਸ਼ਤਾਂ ਵਿੱਚ 11,000 ਰੁਪਏ  ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਇਹ ਮੁਕੱਦਮਾ ਪਿੰਡ ਕੀੜੀਆਂ ਜ਼ਿਲ੍ਹਾ ਤਰਨਤਾਰਨ ਦੇ ਵਸਨੀਕ ਸਕੱਤਰ ਸਿੰਘ ਵੱਲੋਂ ਬਿਊਰੋ ਦੇ ਟੋਲ ਫਰੀ ਨੰਬਰ ਉੱਪਰ ਦਰਜ ਕਰਵਾਈ ਸ਼ਿਕਾਇਤ ਦੀ ਪੜਤਾਲ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। 

ਇਹ ਖ਼ਬਰ ਵੀ ਪੜ੍ਹੋ - ਲਾਪਤਾ ਸਿੱਖ ਵਿਦਿਆਰਥੀ ਦੀ ਲਾਸ਼ ਮਿਲਣ ਮਗਰੋਂ UK ਦੀ ਪੁਲਸ ਨੇ ਕੀਤਾ ਟਵੀਟ, ਸਾਂਝੀ ਕੀਤੀ CCTV

ਉਨ੍ਹਾਂ ਅੱਗੇ ਦੱਸਿਆ ਕਿ ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਕਥਿਤ ਮੁਲਜ਼ਮ ਪਟਵਾਰੀ ਅਤੇ ਉਸ ਦੇ ਲੜਕੇ ਵਿਸ਼ਾਲ ਨੇ ਸ਼ਿਕਾਇਤਕਰਤਾ ਤੋਂ ਵਾਹੀਯੋਗ ਜ਼ਮੀਨ ਦੀ ਮਾਲਕੀ ਸਬੰਧੀ ਮਾਲ ਰਿਕਾਰਡ ਵਿੱਚ ਦਰੁਸਤੀ ਕਰਨ ਬਦਲੇ ਦੋ ਕਿਸ਼ਤਾਂ ਵਿੱਚ 11,000 ਰੁਪਏ ਦੀ ਰਿਸ਼ਵਤ ਲਈ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਉਸ ਦੇ ਪਿਤਾ ਦੀ ਕਰੀਬ 10 ਏਕੜ (81 ਕਨਾਲ) ਜ਼ਮੀਨ ਦੇ ਮਾਲਕੀ ਰਿਕਾਰਡ ਵਿੱਚ ਛੇੜਛਾੜ ਕਰਕੇ ਉਸਦੇ ਚਾਚੇ ਦੇ ਪੁੱਤਰਾਂ ਨੂੰ ਉਨ੍ਹਾਂ ਦੀ ਵਾਹੀਯੋਗ ਜ਼ਮੀਨ ਦੇ ਸਹਿ-ਮਾਲਕ ਬਣਾ ਦਿੱਤਾ ਸੀ। ਜਦੋਂ ਉਸ ਨੇ ਇਸ ਸਬੰਧੀ ਪਟਵਾਰੀ ਨੂੰ ਸ਼ਿਕਾਇਤ ਕੀਤੀ ਤਾਂ ਮੁਲਜ਼ਮ ਪਟਵਾਰੀ ਨੇ ਮਾਲ ਰਿਕਾਰਡ ਠੀਕ ਕਰਨ ਲਈ 10 ਹਜ਼ਾਰ ਰੁਪਏ ਦੀ ਮੰਗ ਕੀਤੀ। ਉਸ ਨੇ ਅੱਗੇ ਦੋਸ਼ ਲਾਇਆ ਕਿ ਦੋਸ਼ੀ ਪਟਵਾਰੀ ਨੇ ਮੌਕੇ 'ਤੇ ਹੀ 1000 ਰੁਪਏ ਲੈ ਲਏ ਅਤੇ 10,000 ਰੁਪਏ ਹੋਰ ਰਿਸ਼ਵਤ ਵਜੋਂ ਦੇਣ ਲਈ ਕਿਹਾ।

ਇਹ ਖ਼ਬਰ ਵੀ ਪੜ੍ਹੋ - ਅੰਡਰਵਰਲਡ ਡਾਨ ਦਾਊਦ ਇਬਰਾਹਿਮ ਨੂੰ ਜ਼ਹਿਰ ਦਿੱਤੇ ਜਾਣ ਬਾਰੇ ਪਾਕਿਸਤਾਨੀ ਵਿਦੇਸ਼ ਮੰਤਰਾਲੇ ਦਾ ਬਿਆਨ

ਸੁਨਿਆਰੇ ਦੀ ਦੁਕਾਨ 'ਤੇ ਲੱਗੇ CCTV ਕੈਮਰੇ 'ਚ ਰਿਸ਼ਵਤ ਲੈਂਦੇ ਹੋਏ ਕੈਦ

ਬੁਲਾਰੇ ਨੇ ਦੱਸਿਆ ਕਿ ਪੜਤਾਲ ਦੌਰਾਨ ਇਹ ਸਿੱਧ ਹੋਇਆ ਕਿ ਦੋਸ਼ੀ ਪਟਵਾਰੀ ਨੇ 29.09.2017 ਨੂੰ ਕਸਬਾ ਹਰੀਕੇ ਵਿਖੇ ਹਰਦੇਵ ਸਿੰਘ ਸੁਨਿਆਰੇ ਦੀ ਦੁਕਾਨ 'ਤੇ ਆਪਣੇ ਲੜਕੇ ਵਿਸ਼ਾਲ ਸ਼ਰਮਾ ਰਾਹੀਂ 10,000 ਰੁਪਏ ਲਏ ਸਨ। ਇਹ ਘਟਨਾ ਦੁਕਾਨ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਰਿਕਾਰਡ ਹੋ ਗਈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News