ਵਿਜੀਲੈਂਸ ਨੇ ਰਿਸ਼ਵਤਖੋਰੀ ਦੇ ਵੱਖ-ਵੱਖ ਮਾਮਲਿਆਂ ’ਚ ਇਕ ਮਹੀਨੇ ਅੰਦਰ 19 ਮੁਲਜ਼ਮ ਕੀਤੇ ਗ੍ਰਿਫ਼ਤਾਰ

07/13/2023 7:14:43 PM

ਚੰਡੀਗੜ੍ਹ (ਬਿਊਰੋ) : ਸੂਬੇ ’ਚੋਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਵਿੱਢੀ ਗਈ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਜੂਨ 2023 ਵਿਚ ਰਿਸ਼ਵਤਖੋਰੀ ਦੇ 17 ਵੱਖ-ਵੱਖ ਮਾਮਲਿਆਂ ਵਿਚ 19 ਸਰਕਾਰੀ ਮੁਲਾਜ਼ਮਾਂ/ਪ੍ਰਾਈਵੇਟ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਸਿਸਟਮ ’ਚੋਂ ਭ੍ਰਿਸ਼ਟਾਚਾਰ ਦਾ ਸਫ਼ਾਇਆ ਕਰਨ ਲਈ ਕੋਈ ਕਸਰ ਨਹੀਂ ਛੱਡੀ ਜਾ ਰਹੀ।

ਇਹ ਖ਼ਬਰ ਵੀ ਪੜ੍ਹੋ : 11 ਸਾਲਾ ਪੰਜਾਬੀ ਬੱਚੀ ਨੇ ਵਧਾਇਆ ਮਾਣ, ਨਾਰਵੇ ’ਚ ਸਭ ਤੋਂ ਛੋਟੀ ਉਮਰ ਦੀ ਮੈਗਜ਼ੀਨ ਸੰਪਾਦਕ ਬਣੀ

ਇਸ ਤੋਂ ਇਲਾਵਾ ਵਿਜੀਲੈਂਸ ਵੱਲੋਂ ਇਹ ਵੀ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਸੂਬੇ ਦੀਆਂ ਵੱਖ-ਵੱਖ ਅਦਾਲਤਾਂ ਵਿਚ ਚੱਲ ਰਹੇ ਵੱਢੀਖੋਰੀ ਦੇ ਕੇਸਾਂ ’ਚੋਂ ਕੋਈ ਵੀ ਦੋਸ਼ੀ ਸਜ਼ਾ ਤੋਂ ਬਚ ਨਾ ਸਕੇ। ਉਨ੍ਹਾਂ ਦੱਸਿਆ ਕਿ ਵਿਜੀਲੈਂਸ ਨੇ ਪਿਛਲੇ ਮਹੀਨੇ ਦੌਰਾਨ 10 ਵੱਖ-ਵੱਖ ਕੇਸਾਂ ਵਿਚ ਟਰੈਪ ਲਗਾ ਕੇ 14 ਮੁਲਾਜ਼ਮਾਂ ਨੂੰ ਰਿਸ਼ਵਤ ਲੈਂਦਿਆਂ ਮੌਕੇ ’ਤੇ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿਚ ਸੱਤ ਪੁਲਸ ਮੁਲਾਜ਼ਮ, ਦੋ ਮਾਲ ਪਟਵਾਰੀ ਅਤੇ ਪੰਜ ਹੋਰ ਵਿਭਾਗਾਂ ਨਾਲ ਸਬੰਧਤ ਹਨ। ਉਨ੍ਹਾਂ ਦੱਸਿਆ ਕਿ ਜੂਨ ਮਹੀਨੇ ਵਿਜੀਲੈਂਸ ਵੱਲੋਂ 21 ਵਿਜੀਲੈਂਸ ਕੇਸਾਂ ਦੇ ਚਲਾਨ ਵੱਖ ਵੱਖ ਅਦਾਲਤਾਂ ਵਿਚ ਪੇਸ਼ ਕੀਤੇ ਗਏ ਹਨ। ਇਸ ਤੋਂ ਇਲਾਵਾ ਵਿਜੀਲੈਂਸ ਵੱਲੋਂ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਖ਼ਿਲਾਫ਼ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਲਈ ਪੰਜ ਵਿਜੀਲੈਂਸ ਇਨਕੁਆਰੀਜ਼ ਵੀ ਰਜਿਸਟਰ ਕੀਤੀਆਂ ਗਈਆਂ ਹਨ।

ਇਹ ਖ਼ਬਰ ਵੀ ਪੜ੍ਹੋ : ਖੂਹੀ ’ਚ ਉੱਤਰੇ ਪੰਜਾਬੀ ਨੌਜਵਾਨ ਤੇ 2 ਪ੍ਰਵਾਸੀਆਂ ਨਾਲ ਵਾਪਰੀ ਅਣਹੋਣੀ, ਇਕ-ਇਕ ਕਰਕੇ ਤਿੰਨਾਂ ਦੀ ਗਈ ਜਾਨ

Manoj

This news is Content Editor Manoj