ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੀ ਕਾਰਵਾਈ, ਮੋਟਰ ਵ੍ਹੀਕਲ ਇੰਸਪੈਕਟਰ ਸਣੇ 3 ਭਗੌੜੇ ਏਜੰਟ ਗ੍ਰਿਫ਼ਤਾਰ

11/27/2022 8:54:15 PM

ਚੰਡੀਗੜ੍ਹ (ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਮੋਟਰ ਵ੍ਹੀਕਲ ਇੰਸਪੈਕਟਰ (ਐੱਮ.ਵੀ.ਆਈ.) ਜਲੰਧਰ ਨਰੇਸ਼ ਕਲੇਰ ਦੀ ਮਿਲੀਭੁਗਤ ਨਾਲ ਵਪਾਰਕ ਅਤੇ ਨਿੱਜੀ ਵਾਹਨਾਂ ਦੀ ਜਾਂਚ ਕੀਤੇ ਬਿਨਾਂ ਮੋਟੀਆਂ ਰਿਸ਼ਵਤਾਂ ਲੈ ਕੇ ਫਿਟਨੈੱਸ ਸਰਟੀਫਿਕੇਟ ਜਾਰੀ ਕਰਨ/ਪ੍ਰਾਪਤ ਕਰਨ ਵਾਲੇ 3 ਭਗੌੜੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਬਿਊਰੋ ਨੇ ਸਾਰੇ ਮੁਲਜ਼ਮਾਂ ਦੇ ਮੋਬਾਈਲ ਫੋਨ ਅਤੇ ਸਿਮ ਕਾਰਡ ਜ਼ਬਤ ਕਰ ਲਏ ਹਨ ਅਤੇ ਇਸ ਕੇਸ ਬਾਰੇ ਹੋਰ ਜਾਣਕਾਰੀ ਪ੍ਰਾਪਤ ਕਰਨ ਲਈ ਇਨ੍ਹਾਂ ਨੂੰ ਡਾਟਾ ਮਾਹਿਰਾਂ ਕੋਲ ਭੇਜਿਆ ਜਾਵੇਗਾ।

ਇਹ ਵੀ ਪੜ੍ਹੋ : ‘ਆਪ’ ਸਰਕਾਰ ਵੱਲੋਂ ਕਿਸਾਨਾਂ ਦੇ ਹੱਕ ’ਚ ਅਹਿਮ ਫ਼ੈਸਲਾ, ਗੰਨਾ ਮਿੱਲ ਫਗਵਾੜਾ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਪੰਕਜ ਢੀਂਗਰਾ ਉਰਫ਼ ਭੋਲੂ ਵਾਸੀ ਨਿਊ ਕੈਲਾਸ਼ ਨਗਰ ਸੋਡਲ ਰੋਡ ਜਲੰਧਰ, ਬ੍ਰਿਜਪਾਲ ਸਿੰਘ ਉਰਫ਼ ਰਿੱਕੀ ਵਾਸੀ ਕ੍ਰਿਸ਼ਨਾ ਨਗਰ ਜਲੰਧਰ ਤੇ ਅਰਵਿੰਦ ਕੁਮਾਰ ਉਰਫ਼ ਬਿੰਦੂ ਵਾਸੀ ਉਪਕਾਰ ਨਗਰ ਜਲੰਧਰ ਵਜੋਂ ਹੋਈ ਹੈ। ਇਨ੍ਹਾਂ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਵਿਜੀਲੈਂਸ ਬਿਊਰੋ ਵੱਲੋਂ ਇਸ ਮਾਮਲੇ ਬਾਰੇ ਹੋਰ ਪੁੱਛਗਿੱਛ ਲਈ ਪੁਲਸ ਰਿਮਾਂਡ ਦੀ ਮੰਗ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਮੰਤਰੀ ਧਾਲੀਵਾਲ ਨੇ ਦਿੱਤਾ ਭਰੋਸਾ, 'ਪੰਜਾਬ ਸਰਕਾਰ ਆਮ ਲੋਕਾਂ ਤੇ ਕਿਸਾਨਾਂ ਦੇ ਹਿੱਤ 'ਚ ਕਰੇਗੀ ਸਾਰੇ ਫ਼ੈਸਲੇ'

ਹੋਰ ਵੇਰਵੇ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਬਿਊਰੋ ਵੱਲੋਂ ਐੱਮ.ਵੀ.ਆਈ. ਜਲੰਧਰ ਦੇ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ ਗਈ ਸੀ ਅਤੇ ਪ੍ਰਾਈਵੇਟ ਏਜੰਟਾਂ ਦੀ ਮਿਲੀਭੁਗਤ ਨਾਲ ਵੱਡੇ ਪੱਧਰ 'ਤੇ ਵਾਹਨਾਂ ਲਈ ਫਿਟਨੈੱਸ ਸਰਟੀਫਿਕੇਟ ਜਾਰੀ ਕਰਨ ਲਈ ਕੀਤੇ ਜਾ ਰਹੇ ਸੰਗਠਿਤ ਭ੍ਰਿਸ਼ਟਾਚਾਰ ਦਾ ਪਰਦਾਫਾਸ਼ ਕੀਤਾ ਗਿਆ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਪੁਖਤਾ ਸਬੂਤਾਂ ਦੇ ਆਧਾਰ ‘ਤੇ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਮੁਕੱਦਮਾ ਨੰਬਰ 14 ਮਿਤੀ 23-08-2022 ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈਪੀਸੀ ਦੀ ਧਾਰਾ 420, 120-ਬੀ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ 'ਚ ਕੁਲ 6 ਮੁਲਜ਼ਮ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ, ਜੋ ਕਿ ਜੇਲ੍ਹ ਵਿੱਚ ਬੰਦ ਹਨ, ਜਿਨ੍ਹਾਂ 'ਚ ਨਰੇਸ਼ ਕਲੇਰ, ਰਾਮਪਾਲ ਉਰਫ਼ ਰਾਧੇ, ਮੋਹਨ ਲਾਲ ਉਰਫ਼ ਕਾਲੂ, ਪਰਮਜੀਤ ਸਿੰਘ ਬੇਦੀ, ਸੁਰਜੀਤ ਸਿੰਘ ਅਤੇ ਹਰਵਿੰਦਰ ਸਿੰਘ (ਸਾਰੇ ਪ੍ਰਾਈਵੇਟ ਏਜੰਟ) ਸ਼ਾਮਲ ਹਨ।

ਇਹ ਵੀ ਪੜ੍ਹੋ : ਫਿਰੋਜ਼ਪੁਰ ਦਾ ਵਕੀਲ ਭੇਤਭਰੀ ਹਾਲਤ ’ਚ ਲਾਪਤਾ, ਸਕੂਟਰ ਤੇ ਮੋਬਾਈਲ ਨਹਿਰ ਨੇੜਿਓਂ ਮਿਲੇ, ਮਾਮਲਾ ਸ਼ੱਕੀ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


Mukesh

Content Editor

Related News