ਵਿਜੀਲੈਂਸ ਨੇ ਰਿਸ਼ਵਤ ਮੰਗਣ ਦੇ ਦੋਸ਼ ’ਚ PSPCL ਦਾ ਲਾਈਨਮੈਨ ਕੀਤਾ ਕਾਬੂ
Sunday, Aug 13, 2023 - 10:25 PM (IST)
ਚੰਡੀਗੜ੍ਹ (ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਤਰਨਤਾਰਨ ਜ਼ਿਲ੍ਹੇ ਦੀ ਸਬ ਡਵੀਜ਼ਨ ਅਮਰਕੋਟ ਵਿਖੇ ਤਾਇਨਾਤ ਪੀ.ਐੱਸ.ਪੀ.ਸੀ.ਐੱਲ. ਦੇ ਲਾਈਨਮੈਨ ਦਿਲਬਾਗ ਸਿੰਘ ਨੂੰ 5000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਤਹਿਸੀਲ ਪੱਟੀ (ਤਰਨਤਾਰਨ) ਦੇ ਪਿੰਡ ਵਲਟੋਹਾ ਦੇ ਰਹਿਣ ਵਾਲੇ ਕਰਮਜੀਤ ਸਿੰਘ ਨੇ 14-07-2023 ਨੂੰ ਐਂਟੀ ਕੁਰੱਪਸ਼ਨ ਪੋਰਟਲ 'ਤੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੇ ਪਿੰਡ ਦੇ ਰਹਿਣ ਵਾਲੇ ਗੁਰਨਾਮ ਸਿੰਘ ਨੇ ਸਿੰਗਲ ਫੇਜ਼ ਟਰਾਂਸਫਾਰਮਰ ਤਬਦੀਲ ਕਰਵਾਉਣ ਲਈ ਲਾਈਨਮੈਨ ਦਿਲਬਾਗ ਸਿੰਘ ਨਾਲ ਸੰਪਰਕ ਕੀਤਾ ਸੀ ਅਤੇ ਲਾਈਨਮੈਨ ਨੇ ਇਸ ਕੰਮ ਬਦਲੇ ਉਸ ਤੋਂ 5000 ਰੁਪਏ ਰਿਸ਼ਵਤ ਦੀ ਮੰਗ ਕੀਤੀ।
ਇਹ ਖ਼ਬਰ ਵੀ ਪੜ੍ਹੋ : ਪਾਕਿਸਤਾਨ ਦੇ ਗਵਾਦਰ ’ਚ BLA ਦਾ ਹਮਲਾ, 4 ਚੀਨੀ ਨਾਗਰਿਕਾਂ ਸਣੇ 13 ਪਾਕਿ ਸੈਨਿਕ ਦੀ ਮੌਤ
ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਮੁਲਜ਼ਮ ਦੀ ਆਡੀਓ ਰਿਕਾਰਡਿੰਗ ਵੀ ਸੌਂਪੀ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤ ਦੀ ਜਾਂਚ ਉਪਰੰਤ ਅੱਜ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਖੇ ਐੱਫ.ਆਈ.ਆਰ. ਨੰਬਰ 27 ਦਰਜ ਕਰਨ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਲਾਈਨਮੈਨ ਦਿਲਬਾਗ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8