ਔਰਤ ਨੇ NRI ਪਤੀ ਖ਼ਿਲਾਫ਼ ਕੀਤੀ ਸ਼ਿਕਾਇਤ ਤਾਂ ਮਹਿਲਾ ASI ਨੇ ਮੰਗ ਲਏ ਪੌਣੇ 2 ਲੱਖ ਰੁਪਏ, ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

Wednesday, Aug 02, 2023 - 07:28 PM (IST)

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਵੂਮੈਨ ਸੈੱਲ, ਫ਼ਰੀਦਕੋਟ ਵਿਖੇ ਤਾਇਨਾਤ ਇਕ ਮਹਿਲਾ ਸਹਾਇਕ ਸਬ-ਇੰਸਪੈਕਟਰ (ਏ.ਐੱਸ.ਆਈ.) ਹਰਜਿੰਦਰ ਕੌਰ ਨੂੰ 75,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਮਹਿਲਾ ਏ.ਐਸ.ਆਈ. ਨੂੰ ਮਨਜੀਤ ਕੌਰ ਵਾਸੀ ਪਿੰਡ ਝੱਖੜਵਾਲਾ ਤਹਿਸੀਲ ਜੈਤੋ (ਫ਼ਰੀਦਕੋਟ) ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਵਿਧਵਾ ਮਾਂ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਇਕਲੌਤੇ ਪੁੱਤ ਦੀ ਸੜਕ ਹਾਦਸੇ 'ਚ ਹੋਈ ਮੌਤ

ਉਨ੍ਹਾਂ ਦੱਸਿਆ ਕਿ ਮਨਜੀਤ ਕੌਰ ਨੇ 31-07-2030 ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦਾ ਵਿਆਹ 3 ਫਰਵਰੀ, 2016 ਨੂੰ ਗੁਰਸਿਮਰਤ ਸਿੰਘ ਨਾਲ ਹੋਇਆ ਸੀ, ਜੋ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਲੁਹਾਰਾ ਦਾ ਰਹਿਣ ਵਾਲਾ ਹੈ ਅਤੇ ਕੈਨੇਡਾ ਦਾ ਨਾਗਰਿਕ ਹੈ। ਉਸ ਨੇ ਆਪਣੇ ਐੱਨ.ਆਰ.ਆਈ. ਪਤੀ ਖ਼ਿਲਾਫ਼ ਐੱਸ.ਐੱਸ.ਪੀ. ਦਫ਼ਤਰ ਫ਼ਰੀਦਕੋਟ ਵਿਖੇ ਧੋਖਾਧੜੀ ਅਤੇ 60 ਲੱਖ ਰੁਪਏ ਦੀ ਠੱਗੀ ਮਾਰਨ ਦੀ ਸ਼ਿਕਾਇਤ ਦਰਜ ਕਰਵਾਈ ਸੀ ਅਤੇ ਇਸ ਮਾਮਲੇ ਦੀ ਜਾਂਚ ਏ.ਐੱਸ.ਆਈ. ਹਰਜਿੰਦਰ ਕੌਰ ਨੂੰ ਸੌਂਪੀ ਗਈ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ਮਹਿਲਾ ਏ.ਐੱਸ.ਆਈ. ਮੁਲਜ਼ਮ ਧਿਰ ਖ਼ਿਲਾਫ਼ ਕਾਰਵਾਈ ਕਰਨ ਲਈ ਉਸ ਕੋਲੋਂ ਰਿਸ਼ਵਤ ਵਜੋਂ 75 ਹਜ਼ਾਰ ਰੁਪਏ ਪਹਿਲਾਂ ਹੀ ਲੈ ਚੁੱਕੀ ਹੈ ਅਤੇ ਹੁਣ ਉਸ ਦੇ ਪਤੀ ਤੇ ਸਹੁਰੇ ਪਰਿਵਾਰ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਨ ਬਦਲੇ 1 ਲੱਖ ਰੁਪਏ ਹੋਰ ਮੰਗ ਰਹੀ ਹੈ। ਉਸ ਨੇ ਸ਼ਿਕਾਇਤ ਨਾਲ ਵਿਜੀਲੈਂਸ ਬਿਊਰੋ ਨੂੰ ਮੁਲਜ਼ਮ ਏ.ਐੱਸ.ਆਈ. ਦੀਆਂ ਕਾਲ ਰਿਕਾਰਡਿੰਗਾਂ ਵੀ ਸੌਂਪੀਆਂ ਹਨ।

ਇਹ ਖ਼ਬਰ ਵੀ ਪੜ੍ਹੋ - Axis ਬੈਂਕ 'ਚ ਹੋਈ ਡਕੈਤੀ, ਮੋਟਰਸਾਈਕਲ 'ਤੇ ਆਏ ਲੁਟੇਰੇ ਲੁੱਟ ਕੇ ਲੈ ਗਏ 1 ਕਰੋੜ ਰੁਪਏ

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਨੇ ਥਾਣਾ ਵਿਜੀਲੈਂਸ ਬਿਊਰੋ, ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਐੱਫ.ਆਈ.ਆਰ. ਨੰਬਰ 19 ਮਿਤੀ 02-08-2023 ਦਰਜ ਕਰਨ ਬਾਅਦ ਅੱਜ ਮਹਿਲਾ ਏ.ਐੱਸ.ਆਈ. ਹਰਜਿੰਦਰ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News