ਵਿਜੀਲੈਂਸ ਵੱਲੋਂ 5 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ 'ਚ ਏ.ਐੱਸ.ਆਈ. ਗ੍ਰਿਫ਼ਤਾਰ

Thursday, Dec 15, 2022 - 08:54 PM (IST)

ਵਿਜੀਲੈਂਸ ਵੱਲੋਂ 5 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ 'ਚ ਏ.ਐੱਸ.ਆਈ. ਗ੍ਰਿਫ਼ਤਾਰ

ਭੁਲੱਥ (ਰਜਿੰਦਰ) : ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਭੁਲੱਥ, ਜ਼ਿਲ੍ਹਾ ਕਪੂਰਥਲਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਲਖਵਿੰਦਰ ਸਿੰਘ ਨੂੰ ਪੰਜ ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਪ੍ਰੈੱਸ ਨੋਟ ਰਾਹੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ 'ਤੇ ਦਰਜ ਆਨਲਾਈਨ ਸ਼ਿਕਾਇਤ ਦੀ ਜਾਂਚ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਗ੍ਰਿਫ਼ਤਾਰ ਕੀਤਾ ਹੈ। 

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਅਵਤਾਰ ਸਿੰਘ ਵਾਸੀ ਪਿੰਡ ਆਕਾਲਾ, ਭੁਲੱਥ ਨੇ ਦੋਸ਼ ਲਗਾਇਆ ਹੈ ਕਿ ਉਕਤ ਪੁਲਸ ਮੁਲਾਜ਼ਮ ਨੇ ਉਸਦੇ ਲੜਕੇ ਬਾਰੇ ਪੁਲਸ ਸਟੇਸ਼ਨ ਵਿਖੇ ਦਰਜ ਸ਼ਿਕਾਇਤ 'ਤੇ ਕਾਰਵਾਈ ਕਰਨ ਬਦਲੇ 5 ਹਜ਼ਾਰ ਰੁਪਏ ਰਿਸ਼ਵਤ ਲਈ ਹੈ। ਉਹ ਇਸ ਮਾਮਲੇ ਵਿਚ ਐਫ.ਆਈ.ਆਰ. ਦਰਜ ਕਰਨ ਲਈ ਰਿਸ਼ਵਤ ਵਜੋਂ ਹੋਰ ਪੈਸੇ ਮੰਗ ਰਿਹਾ ਸੀ ਅਤੇ ਸ਼ਿਕਾਇਤਕਰਤਾ ਨੇ ਇਸ ਸਬੰਧੀ ਹੋਈ ਗੱਲਬਾਤ ਵੀ ਰਿਕਾਰਡ ਕਰ ਲਈ।

ਉਨ੍ਹਾਂ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਅਤੇ ਰਿਸ਼ਵਤ ਮੰਗਣ ਅਤੇ ਲੈਣ ਦੇ ਮਾਮਲੇ ਵਿਚ ਦੋਸ਼ੀ ਪਾਏ ਜਾਣ ਉਪਰੰਤ ਉਕਤ ਪੁਲਸ ਅਧਿਕਾਰੀ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਚ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ। ਇਸ ਸਬੰਧੀ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਏ.ਐਸ.ਆਈ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।


author

Mandeep Singh

Content Editor

Related News