ਵਿਜੀਲੈਂਸ ਨੇ ਰਿਸ਼ਵਤ ਲੈਣ ਦੇ ਦੋਸ਼ ’ਚ ASI ਨੂੰ ਕੀਤਾ ਗ੍ਰਿਫ਼ਤਾਰ
Monday, Dec 26, 2022 - 09:04 PM (IST)
ਚੰਡੀਗੜ੍ਹ (ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਥਾਣਾ ਗੁਰੂਹਰਸਹਾਏ, ਫ਼ਿਰੋਜ਼ਪੁਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐੱਸ.ਆਈ.) ਗੁਰਮੇਜ ਸਿੰਘ ਨੂੰ 6,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਏ.ਐੱਸ.ਆਈ. ਨੂੰ ਗੁਰੂਹਰਸਹਾਏ ਦੀ ਰਹਿਣ ਵਾਲੀ ਰਾਣੀ ਦੀ ਸ਼ਿਕਾਇਤ ’ਤੇ 6000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ : ਦੁਬਈ ਤੋਂ ਆਈ ਮੰਦਭਾਗੀ ਖ਼ਬਰ, ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ’ਚ ਦਰਦਨਾਕ ਮੌਤ
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਔਰਤ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਸ ਮੁਲਾਜ਼ਮ ਨੇ ਉਸ ਦੇ ਖ਼ਿਲਾਫ਼ ਥਾਣਾ ਸਦਰ ਵਿਖੇ ਦਰਜ ਪੁਲਸ ਕੇਸ ’ਚ ਉਸ ਨੂੰ ਸ਼ਾਮਲ ਤਫ਼ਤੀਸ਼ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਉਸ ਨੇ ਅੱਗੇ ਦੋਸ਼ ਲਾਇਆ ਕਿ ਉਕਤ ਮੁਲਜ਼ਮ ਉਸ ਤੋਂ ਪਹਿਲਾਂ ਹੀ 2000 ਰੁਪਏ ਪਹਿਲੀ ਕਿਸ਼ਤ ਵਜੋਂ ਲੈ ਚੁੱਕਾ ਹੈ ਅਤੇ ਹੋਰ ਪੈਸੇ ਮੰਗ ਰਿਹਾ ਹੈ। ਸ਼ਿਕਾਇਤਕਰਤਾ ਦੇ ਨਾਲ ਥਾਣੇ ਗਏ ਇਕ ਸਾਥੀ ਨੇ ਸਬੂਤ ਵਜੋਂ ਉਕਤ ਪੁਲਸ ਮੁਲਾਜ਼ਮ ਨੂੰ ਰਿਸ਼ਵਤ ਦੀ ਰਕਮ ਦੇਣ ਸਮੇਂ ਦੀ ਗੱਲਬਾਤ ਰਿਕਾਰਡ ਕਰ ਲਈ ਸੀ।
ਇਹ ਖ਼ਬਰ ਵੀ ਪੜ੍ਹੋ : ਮੋਗਾ ’ਚ ਵਾਪਰਿਆ ਭਿਆਨਕ ਹਾਦਸਾ, ਸਵਾਰੀਆਂ ਨਾਲ ਭਰੀ ਬੱਸ ਪਲਟੀ
ਬੁਲਾਰੇ ਨੇ ਅੱਗੇ ਕਿਹਾ ਕਿ ਬਿਊਰੋ ਨੇ ਦੋਸ਼ਾਂ ਦੀ ਜਾਂਚ ਕੀਤੀ ਅਤੇ ਦੋਸ਼ੀ ਨੂੰ ਕਾਬੂ ਕਰਨ ਲਈ ਜਾਲ ਵਿਛਾਇਆ। ਉਕਤ ਦੋਸ਼ੀ ਪੁਲਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ ਦੂਜੀ ਕਿਸ਼ਤ ਵਜੋਂ 6,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧੀ ਉਪਰੋਕਤ ਪੁਲਸ ਮੁਲਾਜ਼ਮ ਖ਼ਿਲਾਫ਼ ਵਿਜੀਲੈਂਸ ਦੇ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਦੀ ਰੋਕਥਾਮ ਬਾਰੇ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।
ਇਹ ਖ਼ਬਰ ਵੀ ਪੜ੍ਹੋ : ਮੋਗਾ ’ਚ ਇਕ ਹੋਰ ਸੈਕਸ ਸਕੈਂਡਲ ਆਇਆ ਸਾਹਮਣੇ, ਰਸੂਖ਼ਦਾਰਾਂ ਦੀਆਂ ਵੀਡੀਓ ਬਣਾ ਬਲੈਕਮੇਲਿੰਗ ਕਰ ਠੱਗੇ ‘ਲੱਖਾਂ’