ਵਿਜੀਲੈਂਸ ਨੇ ਹੁਸ਼ਿਆਰਪੁਰ ਵਿਖੇ ਤਾਇਨਾਤ ASI ਨੂੰ 5 ਹਜ਼ਾਰ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ

04/14/2023 4:39:25 PM

ਚੰਡੀਗੜ੍ਹ/ਹੁਸ਼ਿਆਰਪੁਰ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੁਲਸ ਥਾਣਾ ਹਰਿਆਣਾ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ-ਲੋਕਲ ਰੈਂਕ (ਏ. ਐੱਸ. ਆਈ.) ਰਾਜਿੰਦਰ ਸਿੰਘ ਨੂੰ 5 ਹਜ਼ਾਰ ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਲਈ ਗ੍ਰਿਫ਼ਤਾਰ ਕੀਤਾ ਹੈ।

ਇਹ ਖ਼ੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਸ ਮੁਲਾਜ਼ਮ ਬੱਸੀ ਨੌਂ, ਹਰਿਆਣਾ ਦੇ ਰਹਿਣ ਵਾਲੇ ਸੰਜੇ ਉਰਫ਼ ਆਸ਼ੂ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਹੋਰ ਵੇਰਵੇ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਪਰੋਕਤ ਪੁਲਸ ਕਰਮਚਾਰੀ ਨੇ ਸ਼ਿਕਾਇਤ ਕਰਤਾ ਖ਼ਿਲਾਫ਼ ਹਰਿਆਣਾ ਥਾਣੇ ਵਿੱਚ ਦਰਜ ਇਕ ਕੇਸ ਦਾ ਅਦਾਲਤ ਵਿੱਚ ਚਲਾਨ ਪੇਸ਼ ਬਦਲੇ 5 ਹਜ਼ਾਰ ਰੁਪਏ ਰਿਸ਼ਵਤ ਵਜੋਂ ਦੇਣ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ : ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਹਾਦਸੇ 'ਚ ਮ੍ਰਿਤਕ ਸ਼ਰਧਾਲੂਆਂ ਦੇ ਪਰਿਵਾਰਾਂ ਲਈ ਕੇਂਦਰ ਸਰਕਾਰ ਦਾ ਅਹਿਮ ਐਲਾਨ

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਪਿੱਛੋਂ ਵਿਜੀਲੈਂਸ ਬਿਊਰੋ ਦੀ ਜਲੰਧਰ ਰੇਂਜ ਦੀ ਇਕ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਪੁਲਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਪੁਲਸ ਥਾਣਾ ਜਲੰਧਰ ਰੇਂਜ ਵਿੱਚ ਮੁਲਜ਼ਮ ਏ. ਐਸ. ਆਈ. ਖ਼ਿਲਾਫ਼ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ : ਅੰਮ੍ਰਿਤਪਾਲ ਦੇ ਮਾਮਲੇ 'ਚ ਪੁਲਸ ਨੇ ਹਿਰਾਸਤ 'ਚ ਲਏ ਹੁਸ਼ਿਆਰਪੁਰ ਦੇ 2 ਸਕੇ ਭਰਾ, ਲੱਗਾ ਇਹ ਇਲਜ਼ਾਮ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


shivani attri

Content Editor

Related News